ETV Bharat / state

ਕੋਰੋਨਾ ਵਾਇਰਸ: ਜੇ ਗ਼ਰੀਬ ਲੋਕ ਘਰ ਰਹਿਣਗੇ ਤਾਂ ਰਾਸ਼ਨ ਦਾ ਪ੍ਰਬੰਧ ਸਰਕਾਰਾਂ ਕਰਨ- ਚੀਮਾ

ਹਰਪਾਲ ਸਿੰਘ ਚੀਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਗ਼ਰੀਬਾਂ ਅਤੇ ਦਿਹਾੜੀਦਾਰਾਂ ਲਈ ਘਰ-ਘਰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਸਪਲਾਈ ਕਰਨ ਲਈ ਵਿਸ਼ੇਸ਼ ਫ਼ੰਡ ਜਾਰੀ ਕਰਨ ਅਤੇ ਵਿਸ਼ੇਸ਼ ਟੀਮਾਂ ਗਠਿਤ ਕਰਨ ਦੀ ਮੰਗ ਵੀ ਕੀਤੀ।

ਹਰਪਾਲ ਚੀਮਾ
ਹਰਪਾਲ ਚੀਮਾ
author img

By

Published : Mar 21, 2020, 11:07 PM IST

ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਅਤੇ ਆਪ ਦੇ ਵਿਧਾਇਕ ਹਰਪਾਲ ਚੀਮਾ ਨੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਗ਼ਰੀਬਾਂ ਅਤੇ ਦਿਹਾੜੀਦਾਰਾਂ ਲਈ ਘਰ-ਘਰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਸਪਲਾਈ ਕਰਨ ਲਈ ਵਿਸ਼ੇਸ਼ ਫ਼ੰਡ ਜਾਰੀ ਕਰਨ ਅਤੇ ਵਿਸ਼ੇਸ਼ ਟੀਮਾਂ ਗਠਿਤ ਕਰਨ ਦੀ ਮੰਗ ਵੀ ਕੀਤੀ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਜੋ ਲੋਕ ਰੋਜ਼ ਦੀ ਦਿਹਾੜੀ ਕਰ ਕੇ ਰੋਟੀ-ਪਾਣੀ ਦਾ ਪ੍ਰਬੰਧ ਕਰਦੇ ਹਨ, ਉਨ੍ਹਾਂ ਨੂੰ ਘਰ ਬੈਠੇ-ਬੈਠੇ ਰਾਸ਼ਨ-ਪਾਣੀ ਦਾ ਲੋੜੀਂਦਾ ਪ੍ਰਬੰਧ ਕਰਨਾ ਸਰਕਾਰਾਂ ਦੀ ਬੁਨਿਆਦੀ ਡਿਊਟੀ ਹੈ।

ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਆਪਣੇ-ਆਪਣੇ ਪਰਿਵਾਰ ਅਤੇ ਸਮਾਜ ਦੇ ਬਚਾਅ ਲਈ ਆਪੋ-ਆਪਣੇ ਘਰਾਂ 'ਚ ਰਹਿਣ ਨੂੰ ਤਰਜੀਹ ਦੇਣ। ਚੀਮਾ ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਜਨ-ਸੰਪਰਕ ਜ਼ੀਰੋ ਕਰਨਾ ਪਵੇਗਾ ਅਤੇ ਇਸ ਲਈ ਆਪਣੇ-ਆਪਣੇ ਘਰਾਂ 'ਚ ਰਹਿਣ ਤੋਂ ਬਿਹਤਰ ਹੋਰ ਕੋਈ ਬਚਾਅ ਨਹੀਂ ਹੈ।

ਇਹ ਵੀ ਪੜੋ: ਕੋਰੋਨਾ ਵਾਇਰਸ ਦਾ ਖੌਫ਼, ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਵਾਉਣਗੇ ਮੈਡੀਕਲ ਚੈਕਅਪ

ਉਨ੍ਹਾਂ ਨੇ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਅਤੇ ਪਰਿਵਾਰਕ ਮੈਂਬਰਾਂ ਵਜੋਂ ਸਾਨੂੰ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਗਈ ਸਲਾਹਾਂ ਅਤੇ ਹਦਾਇਤਾਂ ਦੀ ਪੂਰੀ ਜ਼ਿੰਮੇਵਾਰੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ ਤਾਂ ਕਿ ਕੋਰੋਨਾ ਵਾਇਰਸ ਦੇ ਹਰ ਰੋਜ਼ ਵਧ ਰਹੇ ਮਾਮਲਿਆਂ 'ਤੇ ਕਾਬੂ ਪਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.