ETV Bharat / state

ਹਰਸਿਮਰਤ ਬਾਦਲ ਕੋਰੋਨਾ ਸੰਕਟ 'ਤੇ ਨਾ ਕਰੇ ਸੌੜੀ ਸਿਆਸਤ: ਕੈਪਟਨ - ਹਰਸਿਮਰਤ ਕੌਰ ਬਾਦਲ

ਸੂਬੇ ਚ ਕੋਰੋਨਾ ਸੰਕਟ ਨੂੰ ਲੈ ਕੇ ਸਿਆਸਤੀ ਭਖੀ ਹੋਈ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ’ਤੇ ਹੈਰਾਨੀ ਜਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਲਟ ਵਾਰ ਕੀਤਾ ਹੈ।

ਹਰਸਿਮਰਤ ਬਾਦਲ ਕੋਰੋਨਾ ਸੰਕਟ 'ਤੇ ਨਾ ਕਰੇ ਸੌੜੀ ਸਿਆਸਤ: ਕੈਪਟਨ

author img

By

Published : Apr 13, 2021, 9:07 PM IST

ਚੰਡੀਗੜ੍ਹ, - ਸੂਬੇ ਚ ਕੋਰੋਨਾ ਸੰਕਟ ਨੂੰ ਲੈ ਕੇ ਸਿਆਸਤੀ ਭਖੀ ਹੋਈ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ’ਤੇ ਹੈਰਾਨੀ ਜਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਲਟ ਵਾਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਬੋਲਣਾ ਅਕਾਲੀ ਦਲ ਦੀ ਆਦਤ ਹੈ ਅਤੇ ਇੱਥੋਂ ਤੱਕ ਕਿ ਬਹੁਤ ਹੀ ਸੰਜੀਦਾ ਮਸਿਲਆਂ ਉਤੇ ਝੂਠ ਮਾਰਨਾ ਹੋਰ ਵੀ ਸ਼ਰਮਨਾਕ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬੇ ਦੇ ਸਿਹਤ ਸੰਭਾਲ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਕੁਝ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਭਾਵੇਂ ਕਿ ਸਾਰੇ ਪੰਜਾਬੀ ਇਹ ਜਾਣਦੇ ਹਨ ਕਿ ਹਰਸਿਮਰਤ ਬਾਦਲ ਪੈਦਾਇਸ਼ੀ ਝੂਠੀ ਹੈ ਅਤੇ ਕੋਵਿਡ ਦੀ ਸਥਿਤੀ ਬਾਰੇ ਉਸ ਦੀ ਟਿੱਪਣੀ ਨੇ ਹੋਰ ਵੀ ਨੀਵਾਂ ਪੱਧਰ ਉਜਾਗਰ ਕੀਤਾ ਹੈ।’’ ਉਨਾਂ ਨੇ ਮਹਾਂਮਾਰੀ ਦੇ ਮਸਲੇ ਉਤੇ ਘਟੀਆ ਸਿਆਸਤ ਖੇਡਣ ਲਈ ਸਾਬਕਾ ਕੇਂਦਰੀ ਮੰਤਰੀ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਠੋਸ ਉਪਰਾਲਿਆਂ, ਜਿਸ ਨਾਲ ਕੋਵਿਡ ਫਰੰਟ ਉਤੇ ਕੁਝ ਸਫਲਤਾ ਮਿਲੀ ਹੈ, ਦਾ ਸਾਥ ਦੇਣ ਦੀ ਬਜਾਏ ਹਰਸਿਮਰਤ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਬਾਕੀ ਲੀਡਰਸ਼ਿਪ ਮਹਾਂਮਾਰੀ ਦੇ ਪ੍ਰਬੰਧਨ ਉਤੇ ਉਨਾਂ ਦੀ ਸਰਕਾਰ ਦੀ ਘਟੀਆ ਪੱਧਰ ਦੀ ਆਲੋਚਨਾ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਹਾਂਮਾਰੀ ਨੇ ਕਿਸੇ ਵੀ ਸੂਬੇ ਜਾਂ ਮੁਲਕ ਨੂੰ ਨਹੀਂ ਬਖਸ਼ਿਆ ਅਤੇ ਸਾਡੇ ਸੂਬੇ ਦਾ ਮੈਡੀਕਲ ਭਾਈਚਾਰਾ ਇਸ ਵਿਰੁੱਧ ਲੜਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਮੈਡੀਕਲ ਭਾਈਚਾਰੇ ਦੇ ਅਣਥੱਕ ਯਤਨਾਂ ਸਦਕਾ ਪਿਛਲੇ ਕੁਝ ਦਿਨਾਂ ਵਿਚ ਸਥਿਤੀ ਵਿਚ ਕੁਝ ਸੁਧਾਰ ਹੋਇਆ ਹੈ ਅਤੇ ਪੰਜਾਬ ਹੁਣ ਕੋਵਿਡ ਦੇ ਵੱਧ ਤੋਂ ਵੱਧ ਕੇਸਾਂ ਵਾਲੇ ਪੰਜ ਸਿਖਰਲੇ ਸੂਬਿਆਂ ਵਿਚ ਸ਼ਾਮਲ ਨਹੀਂ ਹੈ। ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਸਰਕਾਰੀ ਅੰਕੜਿਆਂ ਮੁਤਾਬਕ 10 ਸੂਬਿਆਂ ਵਿਚ ਕੋਵਿਡ-19 ਦੇ ਨਵੇਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਨਾਲ 24 ਘੰਟਿਆਂ ਦੇ ਸਮੇਂ ਵਿਚ 80.92 ਫੀਸਦੀ ਕੇਸ ਵਾਇਰਸ ਦੇ ਨਵੇਂ ਰੂਪ ਨਾਲ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਇਸ ਸੂਚੀ ਵਿਚ ਸ਼ਾਮਲ ਨਹੀਂ ਅਤੇ ਇਹ ਸਥਿਤੀ ਅੱਜ ਵੀ ਬਰਕਰਾਰ ਹੈ। ਉਨਾਂ ਅੱਗੇ ਕਿਹਾ ਕਿ ਕੁਝ ਦਿਨ ਤੋਂ ਸਥਿਤੀ ਵਿਚ ਸੁਧਾਰ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕੋਵਿਡ ਖਿਲਾਫ ਲੜਾਈ ਵਿਚ ਪੰਜਾਬ ਅਜੇ ਵੀ ਜਿੱਤ ਤੋਂ ਦੂਰ ਹੈ ਪਰ ਇਹ ਸਮਾਂ ਚੜਦੀ ਕਲਾ ਵਿਚ ਰਹਿਣ ਅਤੇ ਸਾਰੇ ਫਰੰਟਲਾਈਨ ਵਰਕਰਾਂ ਦੀ ਸ਼ਲਾਘਾ ਕਰਨ ਦਾ ਹੈ ਜੋ ਬੀਤੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਸਖਤ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, ‘‘ਇਨਾਂ ਫਰੰਟਲਾਈਨ ਵਰਕਰਾਂ ਦੀ ਸਖਤ ਮਿਹਨਤ, ਸਮਰਪਣ ਭਾਵਨਾ ਅਤੇ ਕੁਰਬਾਨੀ ਦੀ ਦਾਦ ਦੇਣ ਦੀ ਬਜਾਏ ਹਰਸਿਮਰਤ ਬਾਦਲ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਮਹਾਂਮਾਰੀ ਤੋਂ ਸਿਆਸੀ ਸ਼ੋਹਰਤ ਕਿਵੇਂ ਖੱਟੀ ਜਾਵੇ ਜਦਕਿ ਉਨਾਂ ਦਾ ਆਪਣਾ ਸੂਬਾ ਅਤੇ ਲੋਕ ਇਸ ਮਹਾਂਮਾਰੀ ਦਾ ਸੰਤਾਪ ਝੱਲ ਰਹੇ ਹਨ।’’ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਵਰਕਰਾਂ ਦੀਆਂ ਕੋਸ਼ਿਸ਼ਾਂ ਨੂੰ ਘਟਾ ਕੇ ਦੇਖਣ ਦੀਆਂ ਕੋਸ਼ਿਸ਼ਾਂ ਲਈ ਅਕਾਲੀ ਲੀਡਰ ਦੀ ਸਖਤ ਨਿਖੇਧੀ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਕੀਤਾ, “ਕੀ ਉਨਾਂ ਨੂੰ ਇਹ ਅਹਿਸਾਸ ਨਹੀਂ ਕਿ ਇਸ ਤਰਾਂ ਦੇ ਬਿਆਨ ਫਰੰਟਲਾਈਨ ਵਰਕਰਾਂ ਅਤੇ ਸਮੁੱਚੇ ਪੰਜਾਬ ਦੇ ਲੋਕਾਂ ਦੇ ਮਨੋਬਲ ਨੂੰ ਕਿਵੇਂ ਸੱਟ ਮਾਰ ਰਹੇ ਹਨ? ਜਾਂ ਉਨਾਂ ਨੂੰ ਇਸਦੀ ਕੋਈ ਪ੍ਰਵਾਹ ਨਹੀਂ ਕਿਉਂਕਿ ਉਨਾਂ ਦਾ ਸਾਰਾ ਧਿਆਨ ਮੇਰੀ ਸਰਕਾਰ ਨੂੰ ਨੀਵਾਂ ਵਿਖਾਉਣ ਲਈ ਬਹਾਨੇ ਲੱਭਣਾ ਹੈ।’’

ਉਨਾਂ ਕਿਹਾ ਕਿ ਅਸਲ ਵਿੱਚ ਸਮੁੱਚਾ ਦੇਸ਼ ਅਤੇ ਵਿਸ਼ਵ ਮਹਾਂਮਾਰੀ ਦੇ ਪ੍ਰਭਾਵਾਂ ਦਾ ਸਾਹਮਣਾ ਕਰ ਰਿਹਾ ਸੀ ਜਿਸ ਤੋਂ ਪੰਜਾਬ ਵੀ ਨਹੀਂ ਬਚਿਆ ਅਤੇ ਵੱਖ-ਵੱਖ ਰਾਜਾਂ ਵਿੱਚ ਸਮੇਂ-ਸਮੇਂ ਉਤੇ ਸਥਿਤੀ ਵਿੱਚ ਸੁਧਾਰ ਵੇਖਣ ਨੂੰ ਮਿਲਿਆ। ਉਨਾਂ ਕਿਹਾ ਕਿ ਹਰਸਿਮਰਤ ਨੇ ਇਨਾਂ ਸਾਰੇ ਤੱਥਾਂ ਨੂੰ ਅਣਗੌਲਿਆਂ ਕਰਦਿਆਂ ਝੂਠੇ ਦੋਸ਼ਾਂ ਅਤੇ ਸੌੜੀ ਸਿਆਸਤ ਦਾ ਪੱਖ ਪੂਰਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.