ETV Bharat / state

ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ, ਹਾਈਕੋਰਟ ਨੇ ਪਟੀਸ਼ਨ 'ਤੇ ਮੰਗੇ ਜਵਾਬ - balwant singh multani case

ਬਲਵੰਤ ਸਿੰਘ ਮੁਲਤਾਨੀ ਮਾਮਲੇ ਦੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਦੀ ਇਸ ਮਾਮਲੇ ਦੀ ਜਾਂਚ ਬਾਹਰੋਂ ਕਰਵਾਉਣ ਦੇ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ, ਹਾਈਕੋਰਟ ਨੇ ਪਟੀਸ਼ਨ 'ਤੇ ਮੰਗੇ ਜਵਾਬ

author img

By

Published : Aug 19, 2020, 8:53 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ।

ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ, ਹਾਈਕੋਰਟ ਨੇ ਪਟੀਸ਼ਨ 'ਤੇ ਮੰਗੇ ਜਵਾਬ
ਤੁਹਾਨੂੰ ਦੱਸ ਦਈਏ ਕਿ ਸਾਬਕਾ ਡੀਜੀਪੀ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ, ਜਿਸ ਵਿੱਚ ਸੈਣੀ ਨੇ ਕੇਸ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰਲੀ ਏਜੰਸੀ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਸੀ। ਇਸ ਪਟੀਸ਼ਨ ਨੂੰ ਲੈ ਕੇ ਕੋਰਟ ਨੇ ਕਿਹਾ ਕਿ ਇਹ ਜੋ ਰਿਟ ਪਾਈ ਗਈ ਹੈ, ਇਹ ਸਿਵਲ ਰਿਟ ਹੈ, ਜਦਕਿ ਕੋਰਟ ਦੇ ਕੋਲ ਜੋ ਮਾਮਲਾ ਹੈ, ਉਹ ਕ੍ਰਿਮੀਨਲ ਇਨ ਨੇਚਰ ਹੈ।

ਸੁਮੇਧ ਸਿੰਘ ਸੈਣੀ ਨੇ ਅਪੀਲ ਕੀਤੀ ਹੈ ਕਿ ਜਦ ਤੱਕ ਉਨ੍ਹਾਂ ਦੀ ਰਿਟ ਪਟੀਸ਼ਨ ਹਾਈਕੋਰਟ ਵਿੱਚ ਪੈਂਡਿੰਗ ਹੈ ਉਦੋਂ ਤੱਕ ਐੱਸਆਈਟੀ ਦੀ ਜਾਂਚ ਉੱਤੇ ਰੋਕ ਲਗਾਈ ਜਾਵੇ। ਹਾਲਾਂਕਿ ਅੱਜ ਕੋਰਟ ਨੇ ਸੁਣਵਾਈ ਦੌਰਾਨ ਐੱਸਆਈਟੀ ਦੀ ਜਾਂਚ ਉੱਤੇ ਕੋਈ ਰੋਕ ਨਹੀਂ ਲਗਾਈ, ਬਲਕਿ ਸੈਣੀ ਦੀ ਪਟੀਸ਼ਨ ਉੱਤੇ ਸਵਾਲ ਖੜ੍ਹੇ ਕਰ ਦਿੱਤੇ।

ਇਸ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ ਅਤੇ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਜਵਾਬ ਮੰਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.