ETV Bharat / state

2025 ਤੱਕ ਪੰਜਾਬ ਹੋਵੇਗਾ TB ਮੁਕਤ: ਚੇਤਨ ਸਿੰਘ ਜੌੜਾਮਾਜਰਾ - ਚੇਤਨ ਸਿੰਘ ਜੌੜਾਮਾਜਰਾ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ Health Minister Chetan Singh Jauramajra ਨੇ ਕਿਹਾ ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬ੍ਰਾਂਜ ਕੈਟਾਗਰੀ ਦੀ ਸਰਟੀਫਿਕੇਸ਼ਨ ਮਿਲ ਚੁੱਕੀ ਹੈ ਅਤੇ ਵਿਭਾਗ ਨੇ ਆਉਣ ਵਾਲੇ ਸਾਲ ਵਿੱਚ 5 ਹੋਰ ਜ਼ਿਲ੍ਹੇ ਸਿਲਵਰ ਕੈਟਾਗਰੀ ਅਤੇ 3 ਜ਼ਿਲ੍ਹਿਆਂ ਨੂੰ ਬ੍ਰਾਂਜ ਕੈਟਾਗਰੀ ਵਿੱਚ ਲਿਆਉਣ ਦਾ ਟੀਚਾ ਮਿੱਥਿਆ ਹੈ। Punjab will be TB free by 2025

Health Minister Chetan Singh Jauramajra
Health Minister Chetan Singh Jauramajra
author img

By

Published : Nov 9, 2022, 8:05 PM IST

Updated : Nov 9, 2022, 8:27 PM IST

ਚੰਡੀਗੜ੍ਹ: 2025 ਤੱਕ ਟੀਬੀ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ Health Minister Chetan Singh Jauramajra ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬ੍ਰਾਂਜ ਕੈਟਾਗਰੀ ਦੀ ਸਰਟੀਫਿਕੇਸ਼ਨ ਮਿਲ ਚੁੱਕੀ ਹੈ ਅਤੇ ਵਿਭਾਗ ਨੇ ਆਉਣ ਵਾਲੇ ਸਾਲ ਵਿੱਚ 5 ਹੋਰ ਜ਼ਿਲ੍ਹੇ ਸਿਲਵਰ ਕੈਟਾਗਰੀ ਅਤੇ 3 ਜ਼ਿਲ੍ਹਿਆਂ ਨੂੰ ਬ੍ਰਾਂਜ ਕੈਟਾਗਰੀ ਵਿੱਚ ਲਿਆਉਣ ਦਾ ਟੀਚਾ ਮਿੱਥਿਆ ਹੈ। Punjab will be TB free by 2025

ਟੀਬੀ ਦੇ ਖਾਤਮੇ ਦੇ ਉਦੇਸ਼ ਨਾਲ ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ:- ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ Health Minister Chetan Singh Jauramajra ਨੇ ਦੱਸਿਆ ਕਿ ਸਾਲ 2022-23 ਲਈ ਵਿਭਾਗ ਨੇ 70,000 ਮਰੀਜ਼ਾਂ ਦੀ ਪਛਾਣ ਕਰਕੇ ਇਲਾਜ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਟੀਬੀ ਦੇ ਨਵੇਂ ਕੇਸਾਂ ਵਿੱਚ 80 ਫੀਸਦੀ ਤੋਂ ਵੱਧ ਕਮੀ ਲਿਆ ਕੇ ਟੀਬੀ ਦੇ ਖਾਤਮੇ ਦੇ ਉਦੇਸ਼ ਨਾਲ ਮਗਸੀਪਾ ਚੰਡੀਗੜ੍ਹ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।

ਟੀਬੀ ਦੇ ਇਲਾਜ ਤੇ ਕੇਸਾਂ ਦੀ ਜਾਣਕਾਰੀ ਲਈ ਵਰਕਸ਼ਾਪ ਦਾ ਆਯੋਜਨ:- ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਅਤੇ ਰਾਸ਼ਟਰੀ ਟੀਬੀ ਐਲੀਮੀਨੇਸ਼ਨ ਪ੍ਰੋਗਰਾਮ (ਐਨਟੀਈਪੀ) ਦੁਆਰਾ ਭਾਈਵਾਲਾਂ, ਪ੍ਰਾਈਵੇਟ ਸੈਕਟਰ, ਮਰੀਜ਼ਾਂ ਅਤੇ ਕਮਿਊਨਟੀਜ਼ ਨਾਲ ਸਰਗਰਮੀ ਨਾਲ ਸਹਿਯੋਗ ਜ਼ਰੀਏ ਟੀਬੀ ਦੇ ਵੱਧ ਤੋਂ ਵੱਧ ਕੇਸਾਂ ਦਾ ਪਤਾ ਲਗਾਉਣ, ਜਾਂਚ ਅਤੇ ਇਲਾਜ ਲਈ ਦੇਸ਼ ਵਿਆਪੀ ਯਤਨਾਂ ਦੇ ਹਿੱਸੇ ਵਜੋਂ ਕੀਤਾ ਗਿਆ ਹੈ।

ਸੂਬੇ ਦੇ 40 ਦੇ ਕਰੀਬ ਵਪਾਰਕ ਘਰਾਣਿਆਂ ਦੀ ਸੂਬਾ ਪੱਧਰੀ ਮੀਟਿੰਗ ਕੀਤੀ:- ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ Health Minister Chetan Singh Jauramajra ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਹਾਲ ਹੀ ਵਿੱਚ ਸੂਬੇ ਦੇ 40 ਦੇ ਕਰੀਬ ਵਪਾਰਕ ਘਰਾਣਿਆਂ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਨੂੰ ਆਪਣੇ ਆਪ ਨੂੰ ਨਿਕਸ਼ੈ ਮਿੱਤਰ ਵਜੋਂ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਡੀ.ਟੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਇਸ ਨੂੰ ਅਗਲੇ ਪੱਧਰ ਤੱਕ ਲੈ ਜਾਣ। ਉਨ੍ਹਾਂ ਨੇ ਦੁਹਰਾਇਆ ਕਿ ਟੀਬੀ ਦੇ ਖਾਤਮੇ ਦਾ ਟੀਚਾ ਭਾਵੇਂ ਵੱਡਾ ਅਤੇ ਔਖਾ ਜਾਪਦਾ ਹੈ, ਪਰ ਸਮੂਹਿਕ ਯਤਨਾਂ ਨਾਲ ਇਸ ਨੂੰ ਹਾਸਲ ਕੀਤਾ ਜਾਵੇਗਾ।

ਵਰਕਸ਼ਾਪ ਵਿੱਚ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ:- ਇਸ ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਭਿਨਵ ਤ੍ਰਿਖਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਰਾਜ ਅਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ, ਆਈ.ਏ.ਪੀ.ਐੱਸ.ਐੱਮ. ਦੇ ਫੈਕਲਟੀ ਮੈਂਬਰ ਕਮ ਨੋਡਲ ਅਫਸਰਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਅਧਿਕਾਰੀਆਂ ਨੂੰ ਟੀ.ਬੀ ਦੇ ਖਾਤਮੇ ਦੇ ਮਿੱਥੇ ਟੀਚੇ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਪ੍ਰਾਪਤ ਕਰਨ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।

ਕੇਸਾਂ ਵਿੱਚ ਵਿੱਚ ਕਮੀ ਲਿਆਉਣ ਲਈ 8 ਜ਼ਿਲ੍ਹਿਆਂ ਨੂੰ ਪ੍ਰਸ਼ੰਸਾ ਪੱਤਰ:- ਇਸ ਤੋਂ ਇਲਾਵਾ ਟੀ.ਬੀ. ਦੇ ਕੇਸਾਂ ਵਿੱਚ ਵਿੱਚ ਕਮੀ ਲਿਆਉਣ ਲਈ ਯਤਨ ਕਰਨ ਵਾਸਤੇ ਅੱਠ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ਕਪੂਰਥਲਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਰੂਪਨਗਰ ਅਤੇ ਤਰਨ ਤਾਰਨ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵਿਭਾਗ ਨੇ ਐਨਟੀਈਪੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਭਾਗੀਦਾਰਾਂ ਤੋਂ ਫੀਡਬੈਕ ਪ੍ਰਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਟੀਬੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਇਹ ਵਰਕਸ਼ਾਪ ਜਨਤਕ ਤੇ ਨਿੱਜੀ ਖੇਤਰ ਵਿੱਚ ਟੀਬੀ ਮਰੀਜ਼ਾਂ ਨੂੰ ਮੁਫਤ ਸਹੂਲਤਾਂ ਪ੍ਰਦਾਨ ਕਰਦਾ ਹੈ:- ਇਸ ਤੋਂ ਇਲਾਵਾ ਐਨਟੀਈਪੀ ਬਾਰੇ ਵੇਰਵੇ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਜਨਤਕ ਖੇਤਰ ਦੇ ਨਾਲ-ਨਾਲ ਨਿੱਜੀ ਖੇਤਰ ਵਿੱਚ ਟੀਬੀ ਦੇ ਸਾਰੇ ਨੋਟੀਫਾਇਡ ਮਰੀਜ਼ਾਂ ਨੂੰ ਮੁਫਤ ਜਾਂਚ ਸੇਵਾਵਾਂ ਅਤੇ ਮੁਫਤ ਇਲਾਜ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਡੀਬੀਟੀ ਰਾਹੀਂ ਨਿਕਸ਼ੈ ਪੋਸ਼ਣ ਯੋਜਨਾ ਦੇ ਤਹਿਤ ਪੋਸ਼ਣ ਸਬੰਧੀ ਸਹਾਇਤਾ ਲਈ ਸਾਰੇ ਮਰੀਜ਼ਾਂ ਨੂੰ ਪ੍ਰਤੀ ਮਹੀਨਾ 500 ਰੁਪਏ ਵੀ ਪ੍ਰਦਾਨ ਕਰਦਾ ਹੈ।

ਇਹ ਵੀ ਪੜੋ:- ਸਰਕਾਰੀ ਡਾਕਟਰ ਨੇ ਪ੍ਰਦੂਸ਼ਣ ਨਾਲ ਹੋਣ ਵਾਲੀ ਬੀਮਾਰੀਆਂ ਬਾਰੇ ਦੱਸਿਆ ਵਿਸਥਾਰਪੂਰਵਕ

Last Updated : Nov 9, 2022, 8:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.