ਚੰਡੀਗੜ੍ਹ: ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Health Minister Chetan Singh Jodamajra)ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਇੱਕ ਪਹਿਲਕਦਮੀ ਹੈ ਜਿਸਦਾ ਉਦੇਸ਼ ਇਸ ਵਿੱਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਮਲ ਕਰਨਾ ਹੈ। ਉਹਨਾਂ ਕਿਹਾ ਕਿ ਇਹਨਾਂ ਮੈਂਬਰਾਂ ਨੂੰ ਬੁਨਿਆਦੀ ਡਾਕਟਰੀ ਸਹੂਲਤਾਂ ਦੀ ਸਿਖਲਾਈ ਦਿੱਤੀ ਜਾਵੇਗੀ ਜੋ ਮਰੀਜ਼ ਦੀ ਸਿਹਤਯਾਬੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪੰਜਾਬ ਭਾਰਤ ਦਾ ਪਹਿਲਾ ਸੂਬਾ: ਜੌੜਾਮਾਜਰਾ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਪ੍ਰੋਗਰਾਮ ਦਾ ਵਿਸਥਾਰ ਮਾਂ ਅਤੇ ਬੱਚੇ ਦੀ ਸਿਹਤ ਤੋਂ ਇਲਾਵਾ ਮੈਡੀਕਲ ਅਤੇ ਸਰਜੀਕਲ ਇਨ ਪੇਸ਼ੈਟ ਕੇਅਰ (Medical and surgical areas of pediatric care) ਦੇ ਖੇਤਰ ਤੱਕ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸਿਹਤ ਅਭਿਆਸਾਂ ਬਾਰੇ ਸਿੱਖਿਅਤ ਕਰਨ ਵਿੱਚ ਮਦਦ ਕਰਦਾ ਹੈ ਤਾਂ ਜੋ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਦਾ ਖੁਦ ਖਿਆਲ ਰੱਖ ਸਕਣ।
ਆਈਵੀਆਰ ਵਟਸਐਪ: ਸਿਹਤ ਮੰਤਰੀ ਨੇ ਇੱਕ ਆਈਵੀਆਰ ਵਟਸਐਪ ਨੰਬਰ 080 47180443 ਵੀ ਲਾਂਚ (IVR WhatsApp number launch) ਕੀਤਾ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸ਼ਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਹਫ਼ਤੇ ਵਿੱਚ ਤਿੰਨ ਵਾਰ ਪ੍ਰਾਪਤ ਹੋਣਗੇ। ਇਹ ਸੇਵਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਕੋਈ ਵੀ ਮਿਆਦ ਪੂਰੀ ਹੋਣ ਉੱਤੇ ਲਈ ਮੁੜ ਸਬਸਕ੍ਰਾਇਬ ਕਰ ਸਕਦਾ ਹੈ।
ਜਾਗਰੂਕਤਾ ਵੀਡੀਓ ਜਾਰੀ: ਇਹ ਸੁਨੇਹੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਾਲੇ ਰਵੱਈਏ ਨੂੰ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਮਾੜੀਆਂ ਆਦਤਾਂ ਛੱਡਣ ਲਈ ਪ੍ਰੇਰਿਤ ਕਰਨਗੇ। ਮੰਤਰੀ ਨੇ ਇੱਕ ਜਾਗਰੂਕਤਾ ਵੀਡੀਓ ਵੀ ਜਾਰੀ ਕੀਤੀ ਅਤੇ ਉਨ੍ਹਾਂ ਨੇ ਇਹ ਸ਼ਾਨਦਾਰ ਪਹਿਲਕਦਮੀ ਲੈ ਕੇ ਆਉਣ ਲਈ ਸਬੰਧਤ ਪ੍ਰੋਗਰਾਮ ਅਫਸਰ ਬਲਜੀਤ ਕੌਰ ਅਤੇ ਗੈਰ ਸਰਕਾਰੀ ਸੰਗਠਨ ਨੂਰਾ ਹੈਲਥ ਐਂਡ ਯੋਸਏਡ ਇਨੋਵੇਸ਼ਨ ਫਾਊਂਡੇਸ਼ਨ (Noora Health and YosAid Innovation Foundation) ਦੇ ਸ਼ਾਹਿਦ ਆਲਮ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜੋ ਕਿ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਲਈ ਅਹਿਮ ਸਾਬਤ ਹੋਵੇਗਾ।
ਐਨਐਚਐਮ ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ ਨੇ ਜ਼ੋਰ ਦਿੰਦਿਆ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਸੋਚ ਵਿਚਾਰ ਕੇ ਤਿਆਰ ਕੀਤੀ ਗਿਆ ਹੈ ਜਿਸਦਾ ਉਦੇਸ਼ ਪ੍ਰਮੋਟਿਵ ਅਤੇ ਪ੍ਰੀਵੈਂਟਿਵ ਹੈਲਥ ਨੂੰ ਮਜ਼ਬੂਤ ਕਰਨਾ ਹੈ। ਸੀਸੀਪੀ ਨੂੰ ਸਥਾਨਕ ਸਿਹਤ ਮੁੱਦਿਆਂ ਜਿਵੇਂ ਕਿ ਕੋਵਿਡ, ਮਲੇਰੀਆ, ਡੇਂਗੂ, ਆਇਓਡੀਨ ਦੀ ਘਾਟ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਪਲੇਟਫਾਰਮ ਵਜੋਂ ਵੀ ਵਰਤਿਆ ਜਾ ਰਿਹਾ ਹੈ ਅਤੇ ਹੈਲਥ ਫੈਸਿਲਟੀ ਲੈਵਲ ਉੱਤੇ ਸਿਹਤ ਜਾਗਰੂਕਤਾ ਸਮੱਗਰੀ ਵੀ ਪ੍ਰਦਾਨ ਕੀਤੀ ਜਾਵੇਗੀ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾਕਟਰ ਰਣਜੀਤ ਸਿੰਘ ਘੋਤੜਾ ਨੇ ਸਿਹਤ ਮੰਤਰੀ ਨੂੰ ਇਸ ਨਵੀਂ ਪਹਿਲਕਦਮੀ ਨੂੰ ਸਫਲਤਾਪੂਰਵਕ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਨਰਸਾਂ ਅਤੇ ਸਿਹਤ ਸੰਭਾਲ ਸਟਾਫ ਸੀਸੀਪੀ ਸੈਸ਼ਨਾਂ ਰਾਹੀਂ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਿੱਖਿਆ ਤੋਂ ਵਾਂਝੇ ਨਾ ਰਹਿਣ।
ਇਹ ਵੀ ਪੜ੍ਹੋ: ਸੜਕ ਹਾਦਸਿਆਂ ਵਿੱਚ ਸੁਧਾਰ ਲਈ ਅਧਿਕਾਰੀਆਂ ਅਤੇ ਪੁਲਿਸ ਦੀ ਵਰਕਸ਼ਾਪ, ਤਕੀਨੀਕ ਦੀ ਮਦਦ ਨਾਲ ਟਰੈਫਿਕ ਵਿੱਚ ਹੋਵੇਗਾ ਸੁਧਾਰ