ETV Bharat / state

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ 13 ਦਸੰਬਰ ਨੂੰ ਅਗਲੀ ਸੁਣਵਾਈ

author img

By ETV Bharat Punjabi Team

Published : Nov 29, 2023, 10:58 PM IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ।

Hearing by HC on review petition regarding recruitment of 1158 Assistant Professor/Librarian on 13 december
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ 13 ਦਸੰਬਰ ਨੂੰ ਅਗਲੀ ਸੁਣਵਾਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ

ਭਰਤੀ ਪ੍ਰਕਿਰਿਆ ਰੱਦ: ਸਰਕਾਰ ਦੇ ਵਕੀਲ ਨੇ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੂੰ ਦੱਸਿਆ ਗਿਆ ਕਿ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਬਾਅਦ ਭਰਤੀ ਪ੍ਰਕਿਰਿਆ ਆਰੰਭੀ ਗਈ ਸੀ ਜਿਸ ਸਬੰਧੀ ਇਮਤਿਹਾਨ ਲੈਣ ਦੀ ਪ੍ਰਕਿਰਿਆ ਉਪਰੰਤ ਚੁਣੇ ਗਏ 607 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ ਜਿਨ੍ਹਾਂ ਵਿਚੋਂ 135 ਉਮੀਦਵਾਰਾਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਸਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ 472 ਸਹਾਇਕ ਪ੍ਰੋਫੈਸਰ ਨੂੰ ਸਟੇਸ਼ਨ ਅਲਾਟ ਕਰਨ ਦੀ ਪ੍ਰੀਕਿਰਿਆ ਰਹਿੰਦੀ ਸੀ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵਲੋਂ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਸੀ।

ਅਗਲੀ ਸੁਣਵਾਈ 13 ਦਸੰਬਰ : ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰ ਦੀ ਬਹੁਤ ਘਾਟ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਵਲੋਂ ਕੇਸ ਦੇ ਜਲਦ ਨਿਪਟਾਰੇ ਲਈ ਅਗਲੀ ਸੁਣਵਾਈ ਜਲਦ ਕਰਨ ਦੀ ਵੀ ਮੰਗ ਕੀਤੀ ਗਈ। ਜਿਸ ਨੂੰ ਪ੍ਰਵਾਨ ਕਰਦਿਆਂ ਕੋਰਟ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਸੁਣਾਉਂਦਿਆਂ ਅਗਲੀ ਸੁਣਵਾਈ 13 ਦਸੰਬਰ 2023 ਨੂੰ ਰੱਖੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.