ETV Bharat / state

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਪੈਰੋਲ ਮਾਮਲੇ 'ਚ ਵੱਡੀ ਰਾਹਤ, ਕੀਤੀ ਪੀਆਈਐਲ ਖਾਰਿਜ - ਹਾਈਕੋਰਟ ਨੇ ਰਾਮ ਰਹੀਮ ਨੂੰ ਦਿੱਤੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ਵਿੱਚ ਸੁਣਵਾਈ ਹੋਈ। ਦੱਸ ਦਈਏ ਕਿ ਹਾਈਕੋਰਟ ਦੇ ਵਕੀਲ ਵੱਲੋਂ ਹਰਿਆਣਾ ਸਰਕਾਰ ਨੂੰ ਪੈਰੋਲ ਦਿੱਤੇ ਜਾਣ ਉੱਤੇ ਚੁਣੌਤੀ ਦਿੱਤੀ ਗਈ ਸੀ।

granting parole to Ram Rahim
ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਮਾਮਲਾ
author img

By

Published : Nov 14, 2022, 10:04 AM IST

Updated : Nov 14, 2022, 2:55 PM IST

ਚੰਡੀਗੜ੍ਹ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਦੱਸ ਦਈਏ ਕਿ ਰਾਮ ਰਹੀਮ ਨੂੰ ਪੈਰੇਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਚੁਣੌਤੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੈਰੋਲ ਦੇ ਨਿਯਮਾਂ ਨੂੰ ਵੀ ਹਾਈਕੋਰਟ ਦੇ ਵਕੀਲ ਨੇ ਚੁਣੌਤੀ ਦਿੱਤੀ ਹੈ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ: ਦੱਸ ਦਈਏ ਕਿ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਰਾਮ ਰਹੀਮ ਦੀ ਪੈਰੋਲ ਦਿੱਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਦੀ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੀਆਈਐਲ ਨੂੰ ਖਾਰਿਜ ਕੀਤਾ। ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਪੀਆਈਐਲ ਦੀ ਮੇਂਟੇਨੇਬਿਲਿਟੀ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇੱਕ ਮਨੁੱਖ ਦੇ ਖਿਲਾਫ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਕਿਵੇਂ ਮੰਨਿਆ ਜਾਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਐਸੀ ਅਰੋੜਾ ਦੀ ਰਿਪ੍ਰੇਜੇਨਟੇਸ਼ਨ ਨੂੰ ਇੱਕ ਹਫਤੇ ਵਿੱਚ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈਕੋਰਟ ਦੇ ਵਕੀਲ ਨੇ ਪਾਈ ਸੀ ਪਟੀਸ਼ਨ: ਦੱਸ ਦਈਏ ਕਿ ਰਾਮ ਰਹੀਮ ਦੀ ਪੈਰੋਲ ਨੂੰ ਹਾਈਕੋਰਟ ਦੇ ਵਕੀਲ ਵੱਲੋਂ ਚੁਣੌਤੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਵਾਲੇ ਸੀਨੀਅਰ ਵਕੀਲ ਐਚਸੀ ਅਰੋੜਾ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਪ੍ਰਕਿਰਿਆ ਵਿੱਚ ਕਈ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਇਸ ਨੂੰ ਚੁਣੌਤੀ ਦਿੱਤੀ ਹੈ।ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਨਿਯਮਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

40 ਦਿਨਾਂ ਦੀ ਰਾਮ ਰਹੀਮ ਨੂੰ ਮਿਲੀ ਪੈਰੋਲ: ਕਾਬਿਲੇਗੌਰ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦਈਏ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।

ਇੰਨ੍ਹੀ ਵਾਰ ਮਿਲ ਚੁੱਕੀ ਹੈ ਰਾਮ ਰਹੀਮ ਪੈਰੋਲ: ਇੱਥੇ ਇਹ ਵੀ ਦੱਸ ਦਈਏ ਕਿ ਰਾਮ ਰਹੀਮ ਸਾਲ 2021 ਵਿੱਚ 3 ਵਾਰ ਅਤੇ ਸਾਲ 2022 ਵਿੱਚ 2 ਵਾਰ ਜੇਲ੍ਹ ਤੋਂ ਬਾਹਰ ਰਿਹਾ ਹੈ। ਫਰਵਰੀ 2022 ਵਿੱਚ ਰਾਮ ਰਹੀਮ ਨੇ 21 ਦਿਨਾਂ ਦੀ ਛੁੱਟੀ ਲਈ ਸੀ। ਇਸ ਤੋਂ ਬਾਅਦ ਜੂਨ 2022 'ਚ ਰਾਮ ਰਹੀਮ ਮਹੀਨੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਨਿਯਮਾਂ ਮੁਤਾਬਕ ਰਾਮ ਰਹੀਮ ਨੂੰ ਸਾਲ 'ਚ ਕਰੀਬ 90 ਦਿਨ ਦੀ ਛੁੱਟੀ ਮਿਲ ਸਕਦੀ ਹੈ। ਇਸ ਵਿੱਚ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਸ਼ਾਮਲ ਹੈ।

ਇਹ ਵੀ ਪੜੋ: ਅਬੋਹਰ ਦੇ ਨਿੱਜੀ ਹਸਪਤਾਲ 'ਚ ਕੰਮ ਕਰਨ ਵਾਲੀ ਨਰਸ ਦੀ ਮੋਹਾਲੀ ਤੋਂ ਲਾਸ਼ ਬਰਾਮਦ !

Last Updated : Nov 14, 2022, 2:55 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.