ETV Bharat / state

Manisha Gulati Case: ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ 'ਤੇ ਫੈਸਲਾ ਸੁਰਖਿਅਤ

ਮਨੀਸ਼ਾ ਗੁਲਾਟੀ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ਉਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਕਰਦੇ ਹੋਏ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਮਨੀਸ਼ਾ ਗੁਲਾਟੀ ਨੇ ਅਹੁਦੇ ਤੋਂ ਹਟਾਉਣ ਦੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।

Hearing in Punjab Women's Commission Chairperson case today
ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਅੱਜ
author img

By

Published : Mar 17, 2023, 11:29 AM IST

Updated : Mar 17, 2023, 11:39 AM IST

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਹੈ। ਗੁਲਾਟੀ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਨਾ ਹੋਣ ਕਾਰਨ ਹਾਈ ਕੋਰਟ ਨੇ 17 ਮਾਰਚ ਦੀ ਤਰੀਕ ਤੈਅ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੇ ਸਰਕਾਰ ਦੇ ਫੈਸਲੇ 'ਚ ਕਾਰਨ ਅਤੇ ਤਕਨੀਕੀ ਕਾਰਨ ਸਪੱਸ਼ਟ ਨਾ ਕਰਨ ਦੇ ਆਧਾਰ 'ਤੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਤਿੰਨ ਸਾਲਾਂ ਲਈ ਨਿਯੁਕਤ : ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਨਿਯੁਕਤੀ 13 ਮਾਰਚ 2018 ਨੂੰ ਨਿਰਧਾਰਤ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 31 ਜਨਵਰੀ ਨੂੰ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਐਕਟ ਦੀ ਉਲੰਘਣਾ ਕਰਦਿਆਂ ਉਸ ਨੂੰ ਸੇਵਾਕਾਲ ਵਿਚ ਵਾਧਾ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ : Brahma Mahindra Appearance Vigilance: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਬ੍ਰਹਮ ਮਹਿੰਦਰਾ ਵਿਜੀਲੈਂਸ ਅੱਗੇ ਪੇਸ਼

ਐਕਸਟੈਂਸ਼ਨ ਰੱਦ ਕਰਨ ਦਾ ਫੈਸਲਾ ਗਲਤ : ਦਾਇਰ ਪਟੀਸ਼ਨ ਵਿੱਚ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਸੀ, ਉਸ ਤਹਿਤ ਉਸ ਨੂੰ ਸੇਵਾ ਵਿੱਚ ਵਾਧਾ ਵੀ ਦਿੱਤਾ ਜਾ ਸਕਦਾ ਹੈ। ਅਜਿਹੇ 'ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : Murder in Mansa: ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਦੇ ਮਾਰੀਆਂ ਗੋਲੀਆਂ

ਪੰਜਾਬ ਸਰਕਾਰ ਨੇ ਲਿਆ ਸੀ ਫੈਸਲਾ ਵਾਪਸ : ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ 15 ਫਰਵਰੀ ਨੂੰ ਹਾਈ ਕੋਰਟ ਨੂੰ ਸੂਚਿਤ ਕੀਤਾ ਸੀ। ਅਜਿਹੇ 'ਚ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਪਰ ਬਾਅਦ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁੜ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ। ਇਸ ਆਦੇਸ਼ ਵਿੱਚ ਕਾਰਨ ਸਪੱਸ਼ਟ ਨਹੀਂ ਹਨ ਅਤੇ ਆਦੇਸ਼ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ।

Last Updated : Mar 17, 2023, 11:39 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.