ਚੰਡੀਗੜ੍ਹ: 18 ਮਾਰਚ ਤੋਂ ਪੰਜਾਬ ਪੁਲਿਸ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਸਬੰਧੀ ਅੱਜ ਫਿਰ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅੰਮ੍ਰਿਤਪਾਲ ਦੇ ਵਕੀਲ ਨੇ ਹਾਈਕੋਰਟ ਤੋਂ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਹੋਰ ਮਾਮਲਿਆਂ ਸਮੇਤ ਮਾਮਲੇ ਦੀ ਸੁਣਵਾਈ 11 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤੀ ਹੈ।
ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕੀਤੇ ਸਵਾਲ: ਪੰਜਾਬ ਹਰਿਆਣਾ ਹਾਈਕੋਰਟ 'ਚ ਅੰਮ੍ਰਿਤਪਾਲ ਦੇ ਵਕੀਲ ਨੂੰ ਫਿਰ ਪੁੱਛਿਆ, ਕਿਸ ਥਾਣੇ ਵਿੱਚ ਹੈ ਅੰਮ੍ਰਿਤਪਾਲ ? ਤੁਸੀਂ ਅਜੇ ਤੱਕ ਅਦਾਲਤ ਨੂੰ ਕੋਈ ਜਾਣਕਾਰੀ ਕਿਉਂ ਨਹੀਂ ਦਿੱਤੀ ਹੈ, ਪਰ ਵਕੀਲ ਨੇ ਅਦਾਲਤ ਤੋਂ ਹਲਫ਼ਨਾਮਾ ਦਾਇਰ ਕਰਨ ਲਈ ਸਮਾਂ ਮੰਗਿਆ। ਜਦਕਿ ਪੰਜਾਬ ਸਰਕਾਰ ਦੀ ਤਰਫੋਂ ਹਲਫਨਾਮਾ ਦਾਇਰ ਕੀਤਾ ਗਿਆ ਹੈ। ਹੁਣ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ।
ਦੱਸ ਦੇਈਏ ਕਿ ਬੀਤੇ ਦਿਨ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਜਿਸ ਤੋਂ ਬਾਅਦ ਜੱਜ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਦੇ ਵਕੀਲ ਨੂੰ ਅੱਜ ਅੰਮ੍ਰਿਤਪਾਲ ਦੇ ਪੁਲਿਸ ਹਿਰਾਸਤ ਵਿੱਚ ਹੋਣ ਸਬੰਧੀ ਤੱਥ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਤੱਥ ਵੀ ਦੇਣ ਲਈ ਕਿਹਾ ਗਿਆ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ, ਇਸ ਲਈ ਉਹ ਵੀ ਤੱਥ ਪੇਸ਼ ਕਰਨ, ਪਰ ਅੰਮ੍ਰਿਤਪਾਲ ਦੇ ਵਕੀਲ ਅੱਜ ਅਦਾਲਤ ਵਿੱਚ ਆਪਣਾ ਹਲਫ਼ਨਾਮਾ ਦਾਇਰ ਨਹੀਂ ਕਰ ਸਕੇ। ਉਸ ਨੇ ਇਸ ਮਾਮਲੇ ਵਿੱਚ ਆਪਣਾ ਹਲਫ਼ਨਾਮਾ ਦਾਖ਼ਲ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪੂਰੇ ਮਾਮਲੇ ਦੀ ਸੁਣਵਾਈ 11 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜੋ: Amritpal wife on Amritpal: ਅੰਮ੍ਰਿਤਪਾਲ ਦੀ ਪਤਨੀ ਨੇ ਤੋੜੀ ਚੁੱਪੀ, ਅੰਮ੍ਰਿਤਪਾਲ ਬਾਰੇ ਕੀਤੇ ਵੱਡੇ ਖੁਲਾਸੇ
ਪੰਜਾਬ ਸਰਕਾਰ ਦੇ ਏਜੀ ਦਾ ਕੋਰਟ ਵਿੱਚ ਬਿਆਨ: ਬੀਤੇ ਦਿਨ ਹੋਈ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਦੇ ਏਜੀ ਵਿਨੋਦ ਘਈ ਨੇ ਕੋਰਟ ਵਿੱਚ ਕਿਹਾ ਸੀ ਕਿ ਅਸੀਂ ਅਜੇ ਤੱਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਹੀਂ ਕਰ ਸਕੇ, ਪਰ ਅਸੀਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਬਹੁਤ ਨੇੜੇ ਹਾਂ ਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ ਨੇ ਪੰਜਾਬ ਸਰਕਾਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਨਾਲ ਹੀ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਅਜਿਹੀ ਕੋਈ ਵੀ ਸਨਸਨੀਖੇਜ਼ ਸੂਚਨਾ ਨਾ ਦਿੱਤੀ ਜਾਵੇ ਜਿਸ ਨਾਲ ਸੂਬੇ ਦਾ ਮਾਹੌਲ ਖਰਾਬ ਹੋਵੇ।
ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਤੋਂ ਮੰਗੇ ਨੇ ਸਬੂਤ: ਅੰਮ੍ਰਿਤਪਾਲ ਦੇ ਕੇਸ ਵਿੱਚ ਕੋਰਟ ਨੇ ਉਸ ਦੇ ਵਕੀਲ ਤੋਂ ਪੁੱਛਿਆ ਕਿ ਤੁਹਾਡੇ ਕੋਲ ਕੀ ਸਬੂਤ ਹੈ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਢੰਗ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ ਤੇ ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਉਹ ਸਿਰਫ ਮੀਡੀਆ ਰਿਪੋਰਟਾਂ ਦੇ ਆਧਾਰ 'ਤੇ ਕੇਸ ਦੀ ਸੁਣਵਾਈ ਨਹੀਂ ਕਰ ਸਕਦੇ, ਇਸ ਲਈ ਤੁਹਾਨੂੰ ਇਸ ਮਾਮਲੇ 'ਚ ਠੋਸ ਸਬੂਤ ਲੈ ਕੇ ਆਉਣਾ ਪਵੇਗਾ। ਸੋ ਅੱਜ ਅੰਮ੍ਰਿਤਪਾਲ ਦੇ ਵਕੀਲ ਵੱਲੋਂ ਇਸ ਸਬੰਧੀ ਸਬੂਤ ਪੇਸ਼ ਕੀਤੇ ਜਾਣਗੇ।
ਇਹ ਵੀ ਪੜੋ: Amritpal in Punjab: ਅੰਮ੍ਰਿਤਪਾਲ ਦੇ ਪੰਜਾਬ 'ਚ ਹੋਣ ਦਾ ਸ਼ੱਕ, ਪੁਲਿਸ ਨੇ ਸਾਰੀ ਰਾਤ ਚਲਾਇਆ ਸਰਚ ਆਪਰੇਸ਼ਨ
ਅੰਮ੍ਰਿਤਪਾਲ ਦੇ ਵਕੀਲ ਦਾ ਦਾਅਵਾ: ਦੱਸ ਦਈਏ ਕਿ ਅੰਮ੍ਰਿਤਪਾਲ ਦੇ ਹੱਕ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਪੁਲਿਸ ਨੇ ਗੈਰ ਕਾਨੂੰਨ ਢੰਗ ਨਾਲ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਉਹਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਪੁਲਿਸ ਦੇ ਕੋਲ ਹੀ ਹੈ, ਪਰ ਪੁਲਿਸ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਰਹੀ ਹੈ।