ETV Bharat / state

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ, ਰਾਹਤ ਮਿਲਣ ਦੀ ਆਸ ਬੱਝੀ - ਅੰਮ੍ਰਿਤਪਾਲ ਸਿੰਘ ਨਾਲ ਜੁੜੀ ਤਾਜਾ ਖਬਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਸਕਦੀ ਹੈ। ਉਨ੍ਹਾਂ ਦੀ ਪਟੀਸ਼ਨ ਉੱਤੇ ਸੁਣਵਾਈ ਹੋ ਰਹੀ ਹੈ। ਪੜ੍ਹੋ ਪੂਰੀ ਖਬਰ...

Hearing in the High Court on the petition of Amritpal Singh
ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ, ਰਾਹਤ ਮਿਲਣ ਦੀ ਆਸ ਬੱਝੀ
author img

By

Published : Jul 10, 2023, 4:40 PM IST

ਚੰਡੀਗੜ੍ਹ ਡੈਸਕ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਾਹਤ ਮਿਲਣ ਦੀ ਆਸ ਬੱਝ ਰਹੀ ਹੈ। ਮਾਣਯੋਗ ਅਦਾਲਤ ਵਿੱਚ ਉਨ੍ਹਾਂ ਦੀ ਪਟੀਸ਼ਨ ਉੱਤੇ ਸੁਣਵਾਈ ਹੋ ਰਹੀ ਹੈ। ਇਸਨੂੰ ਲੈ ਕੇ ਕੋਈ ਵੱਡਾ ਫੈਸਲਾ ਆ ਸਕਦਾ ਹੈ। ਦਰਅਸਲ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਆਪਣੀ ਗ੍ਰਿਫਤਾਰੀ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਹੋਈ ਹੈ। ਦੂਜੇ ਪਾਸੇ ਹਾਈਕੋਰਟ ਵੱਲੋਂ ਵੀ ਇਸਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ।

ਕੀ ਹੈ ਪਟੀਸ਼ਨ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਉਸਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਵੱਲੋਂ ਇਹ ਪਟੀਸ਼ਨ ਹਾਈਕੋਰਟ ਵਿੱਚ ਲਾਈ ਗਈ ਹੈ। ਇਸ ਮੁਤਾਬਿਕ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਤਰੀਕੇ ਨਾਲ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਉੱਤੇ ਲੱਗੇ ਕੌਮੀ ਸੁਰੱਖਿਆ ਕਾਨੂੰਨ ਯਾਨੀ ਕਿ NSA ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸੇ ਪਟੀਸ਼ਨ ਉੱਤੇ ਹਾਈਕੋਰਟ ਨੇ ਪੰਜਾਬ ਦੀ ਮਾਨ ਸਰਕਾਰ ਅਤੇ ਕੇਂਦਰ ਨੂੰ ਨੋਟਿਸ ਭੇਜ ਕੇ ਜਵਾਬ ਵੀ ਮੰਗਿਆ ਹੈ। ਅੱਜ ਇਨ੍ਹਾਂ ਨੋਟਿਸਾਂ ਉੱਤੇ ਜਵਾਬ ਦਾਖਿਲ ਕੀਤੇ ਜਾਣ ਦੀ ਵੀ ਉਮੀਦ ਹੈ।

ਦਰਅਸਲ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਐੱਨਐੱਸਏ ਲਗਾਇਆ ਗਿਆ ਹੈ। ਅਜਨਾਲਾ ਥਾਣੇ ਵਿੱਚ ਵਾਪਰੀ ਹਿੰਸਾ ਤੋਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਇਨ੍ਹਾਂ ਨੂੰ ਗ੍ਰਿਫਤਾਰ ਕਰਨ ਮਗਰੋਂ ਪੁਲਿਸ ਵੱਲੋਂ ਐਨਐਸਏ ਲਗਾ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਹਾਲੇ ਵੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਆਸਾਮ ਵਿੱਚ ਹੀ ਬੰਦ ਹਨ।

ਪਿਛਲੇ ਮਹੀਨੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਹੜਤਾਲ ਦਾ ਮਾਮਲਾ ਵੀ ਮੀਡੀਆ ਸਾਹਮਣੇ ਆਇਆ ਸੀ। ਅੰਮ੍ਰਿਤਪਾਲ ਸਿੰਘ ਦੀ ਪਤਨੀ ਵੱਲੋਂ ਜਾਰੀ ਕੀਤੇ ਬਿਆਨ ਤੋਂ ਬਾਅਦ ਹਰ ਪਾਸੇ ਤੋਂ ਪ੍ਰਤੀਕਰਮ ਵੀ ਆਏ। ਇਹ ਕਿਹਾ ਗਿਆ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਸਾਥੀ ਸਿੰਘਾਂ ਨਾਲ ਮਾੜਾ ਵਤੀਰਾ ਹੋ ਰਿਹਾ ਹੈ। ਉਨ੍ਹਾਂ ਨੂੰ ਆਮ ਕੈਦੀਆਂ ਵਾਂਗ ਸਹੂਲਤਾਂ ਨਹੀਂ ਮਿਲ ਰਹੀਆਂ। ਨਾਲ ਹੀ ਉਨ੍ਹਾਂ ਦੇ ਖਾਣੇ ਵਿੱਚ ਤੰਬਾਕੂ ਮਿਲਿਆ ਹੁੰਦਾ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.