ਚੰਡੀਗੜ੍ਹ ਡੈਸਕ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋਈ ਹੈ। ਜਾਣਕਾਰੀ ਮੁਤਾਬਿਕ ਹੁਣ ਹਾਈਕੋਰਟ ਵੱਲੋਂ ਅਗਲੀ ਤਰੀਕ ਉੱਤੇ ਇਸ ਪਟੀਸ਼ਨ ਉੱਤੇ ਸੁਣਵਾਈ ਹੋਵੇਗੀ।
ਸਰਕਾਰ ਵੱਲੋਂ ਹੋਣਾ ਹੈ ਜਵਾਬ ਦਾਖਿਲ : ਦਰਅਸਲ, ਹਾਈਕੋਰਟ ਵਿੱਚ ਅੱਜ ਦੀ ਕਾਰਵਾਈ ਸਮੇਂ ਸੂਬਾ ਸਰਕਾਰ ਅਤੇ ਕੇਂਦਰ ਵੱਲੋਂ ਆਪਣਾ ਜਵਾਬ ਦਾਖਿਲ ਕਰਨਾ ਹੈ। ਇਹ ਵੀ ਯਾਦ ਰਹੇ ਕਿ ਗੁਰਿੰਦਰ ਔਜਲਾ ਵੱਲੋਂ ਹਾਈਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਸ਼ਨ ’ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸਦੇ ਨਾਲ ਹੀ ਹੁਕਮ ਜਾਰੀ ਕੀਤੇ ਗਏ ਸਨ ਕਿ ਇਸ ਸਬੰਧ ਵਿੱਚ ਆਪਣਾ ਜਵਾਬ ਦਾਖਿਲ ਕੀਤਾ ਜਾਵੇ। ਇਸ ਪਟੀਸ਼ਨ ਵਿੱਚ ਸਰਕਾਰ ਨੇ ਅੰਮ੍ਰਿਤਪਾਲ ਨੂੰ ਫੜ੍ਹਨ ਲਈ ਮੁਹਿੰਮ ਚਲਾਈ ਸੀ ਪਰ ਉਹ ਵੀ ਇਸ ਆਪਰੇਸ਼ਨ ਤਹਿਤ ਫੜਿਆ ਗਿਆ ਸੀ। ਪਟੀਸ਼ਨ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਦਾ ਨਾਂ ਸ਼ਾਮਿਲ ਹੈ।
- Punjab Policemen Caught With Heroin: ਫਿਰੋਜ਼ਪੁਰ 'ਚ ਪੰਜਾਬ ਪੁਲਿਸ ਦੇ 2 ਮੁਲਾਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ, ਬੀਐੱਸਐੱਫ ਨੇ ਕੀਤਾ ਕਾਬੂ
- Yello Alert in Punjab: ਪੰਜਾਬ 'ਚ ਮੀਂਹ ਦਾ ਯੈਲੋ ਅਲਰਟ, ਕਈ ਥਾਵਾਂ 'ਤੇ ਛਾਇਆ ਬੱਦਲ ਤਾਂ ਕਈ ਥਾਂਈ ਪੈ ਰਿਹਾ ਮੀਂਹ, ਬਦਲਿਆ ਮੌਸਮ
- Kissan Mela: ਹੁਣ ਮੋਮ ਦੀ ਵਰਤੋਂ ਨਾਲ ਵਧੇਗੀ ਛਿਲਕੇਦਾਰ ਫ਼ਲਾਂ ਦੀ ਜ਼ਿੰਦਗੀ, ਕਿਨੂੰ ਅਤੇ ਸੇਬ 'ਤੇ ਹੋਇਆ ਸਫ਼ਲ ਪ੍ਰੀਖਣ, ਦੇਖੋ ਖਾਸ ਰਿਪੋਰਟ...
ਜ਼ਿਕਰਯੋਗ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਿਆ ਗਿਆ ਹੈ ਅਤੇ ਉਸਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਟੀਸ਼ਨ ਦਾਖਿਲ ਕਰਨ ਵਾਲੇ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਕਰ ਦਿੱਤਾ ਦਿਆ ਹੈ। ਪਟੀਸ਼ਨਰ ਨੇ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ।