ਚੰਡੀਗੜ੍ਹ: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 22 ਦਸੰਬਰ ਨੂੰ ਹਾਈਕੋਰਟ ਨੇ ਮਾਮਲੇ ਦੀ (Hearing on Ex Minister Sundar Sham Arora) ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਮੁਲਜ਼ਮ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ, ਪਰ ਅੱਜ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ’ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਅਰੋੜਾ ਦੀ ਪਟੀਸ਼ਨ ਅਦਾਲਤ ਵੱਲੋਂ ਖਾਰਜ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਮੁਲਜ਼ਮ ਅਰੋੜਾ ਨੇ ਰੈਗੂਲਰ ਜ਼ਮਾਨਤ (Hearing on Ex Minister Sundar Sham Arora) ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਰਿਸ਼ਵਤ ਦੇਣ ਦੇ ਦੋਸ਼: ਦੋਸ਼ ਹਨ ਕਿ ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਇਆ ਸੀ।
ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫਤਾਰ: ਇਸ ਦੌਰਾਨ ਇਨੋਵਾ ਕਾਰ ਦੇ ਮਾਲਕ ਦਾ ਪੀਏ ਵੀ ਉਸ ਦੇ ਨਾਲ ਮੌਜੂਦ ਸੀ। ਜਦੋਂ ਸੁੰਦਰ ਸ਼ਾਮ ਅਰੋੜਾ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਵਜੋਂ 50 ਲੱਖ ਰੁਪਏ ਦੇਣ ਲੱਗਾ ਤਾਂ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਲਿਆ।
ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਕੈਬਨਿਟ ਮੰਤਰੀ ਸੀ। ਇਸ ਤੋਂ ਬਾਅਦ ਪੰਜਾਬ 'ਚ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ, ਤਾਂ ਇੰਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪਿਛਲੇ ਦਿਨੀਂ ਸੁੰਦਰ ਸ਼ਾਮ ਅਰੋੜਾ ਕਾਂਗਰਸ ਛੱਡ ਕੇ ਭਾਜਪਾ 'ਚ ਚਲੇ ਗਏ ਸਨ।
ਇਹ ਵੀ ਪੜ੍ਹੋ: ਬੇਲਗਾਮ ਲੋਕਾਂ ਦੇ ਹੱਥਾਂ 'ਚ ਪੰਜਾਬ ਦੀ ਵਾਗਡੋਰ: ਭਾਜਪਾ ਆਗੂ ਫਤਿਹ ਜੰਗ ਬਾਜਵਾ