ETV Bharat / state

SGPC Files Petition In High Court: ਰਾਮ ਰਹੀਮ ਵਿਰੁੱਧ ਦਰਜ ਪਟੀਸ਼ਨ ਐੱਸਜੀਪੀਸੀ ਨੇ ਲਈ ਵਾਪਸ, ਜਾਣੋ ਕੀ ਹੈ ਕਾਰਨ - ਪੈਰੋਲ ਰੱਦ ਕਰਨ ਸਬੰਧੀ ਸੁਣਵਾਈ

ਡੇਰਾ ਮੁਖੀ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਦੀ ਅਰਜ਼ੀ ਵਿਰੁੱਧ ਐੱਸਜੀਪੀਸੀ ਮੈਂਬਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਹਾਈਕੋਰਟ ਵਿੱਚ ਸੁਣਵਾਈ ਕੀਤੀ ਗਈ। ਇਸ ਦੌਰਾਨ ਅਦਾਲਤ ਦੀ ਕਾਰਵਾਈ ਸ਼ੁਰੂ ਹੋਣ ਮਗਰੋਂ ਬੀਐੱਸ ਸਿਆਲਕਾ ਵੱਲੋਂ ਪਟੀਸ਼ਨ ਵਾਪਸ ਲੈ ਲਈ ਗਈ। ਕਾਰਨ ਜਾਣਨ ਲਈ ਪੜ੍ਹੋ ਪੂਰੀ ਖਬਰ...

Hearing on petition against parole of Ram Rahim in High Court
SGPC Files Petition In High Court : ਰਾਮ ਰਹੀਮ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਪੈਰੋਲ ਰੱਦ ਕਰਨ ਸਬੰਧੀ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ
author img

By

Published : Feb 6, 2023, 10:50 AM IST

Updated : Feb 6, 2023, 2:08 PM IST

ਚੰਡੀਗੜ੍ਹ : ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਐੱਸਜੀਪੀਸੀ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ। ਇਸ ਨਾਲ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੁੰਦਾ ਨਜ਼ਰ ਆ ਰਿਹ ਹੈ। ਦਰਅਸਲ ਪਿਛਲੇ ਦਿਨੀਂ ਡੇਰਾ ਸੱਚਾ ਸੌਦਾ ਦੇ ਮੁੱਖ ਗੁਰਮੀਤ ਰਾਮ ਰਹੀਮ ਨੇ 40 ਦਿਨਾਂ ਦੀ ਪੈਰੋਲ ਸਬੰਧੀ ਪਟੀਸ਼ਨ ਦਰਜ ਕੀਤੀ ਸੀ, ਜਿਸ ਉਤੇ ਮਨਜ਼ੂਰੀ ਦੇ ਦਿੱਤੀ ਗਈ। ਹਾਲਾਂਕਿ ਇਸ ਮਨਜ਼ੂਰੀ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਐੱਸਜੀਪੀਸੀ ਮੈਂਬਰ ਬੀਐੱਸ ਸਿਆਲਕਾ ਵੱਲੋਂ ਦਰਜ ਕੀਤੀ ਗਈ ਪਟੀਸ਼ਨ ਉਤੇ ਅਦਾਲਤੀ ਕਾਰਵਾਈ ਦੌਰਾਨ ਕੁਝ ਇਤਰਾਜ਼ ਲੱਗਣ ਮਗਰੋਂ ਪਟੀਸ਼ਨਕਰਤਾ ਵੱਲੋਂ ਪਟੀਸ਼ਨ ਫਿਲਹਾਲ ਵਾਪਸ ਲੈ ਲਈ ਗਈ। ਸਿਆਲਕਾ ਦਾ ਕਹਿਣਾ ਹੈ ਕਿ ਜਲਦ ਹੀ ਨਵੀਂ ਪਟੀਸ਼ਨ ਹਾਈਕੋਰਟ ਵਿਚ ਦਾਇਰ ਕੀਤੀ ਜਾਵੇਗੀ।

ਪਟੀਸ਼ਨ ਉਤੇ ਲੱਗੇ ਕੁਝ ਇਤਰਾਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਐੱਸ ਸਿਆਲਕਾ ਵੱਲੋਂ ਰਾਮ ਰਹੀਮ ਦੀ ਪੈਰੋਲ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹਰਿਆਣਾ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਸੁਨਾਰੀਆ ਜੇਲ੍ਹ ਸੁਪਰਡੈਂਟ, ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਸੀ ਰੋਹਤਕ ਸਮੇਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਅ ਪੱਖ ਬਣਾਇਆ ਗਿਆ ਹੈ। ਇਸ ਪਟੀਸ਼ਨ 'ਤੇ ਆਉਣ ਅਦਾਲਤ ਵੱਲੋਂ ਕੁਝ ਇਤਰਾਜ਼ ਲਾਏ ਗਏ, ਜਿਸ ਮਗਰੋਂ ਪਟੀਸ਼ਨਕਰਤਾ ਨੇ ਇਹ ਵਾਪਸ ਲੈ ਲਈ।

ਇਹ ਵੀ ਪੜ੍ਹੋ : ਨੋਇਡਾ ਵਿੱਚ ਮੋਬਾਈਲ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਲਿਖੀ

ਅਜਿਹੇ ਮੁਜਰਮ ਨੂੰ ਬਾਰ-ਬਾਰ ਪੈਰੋਲ ਦੇਣਾ ਠੀਕ ਨਹੀਂ : ਐੱਸਜੀਪੀਸੀ ਮੈਂਬਰ ਵੱਲੋਂ ਦਰਜ ਕਰਵਾਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਸਿਆਲਕਾ ਨੇ ਪਟੀਸ਼ਨ 'ਚ ਕਿਹਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ 'ਤੇ ਜਿਣਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਿਹਾ ਹੈ। ਉਸ 'ਤੇ ਪੰਜਾਬ 'ਚ ਵੀ ਕਈ ਮਾਮਲੇ ਦਰਜ ਹਨ। ਅਜਿਹੇ ਮੁਜਰਮ ਨੂੰ ਬਾਰ-ਬਾਰ ਪੈਰੋਲ ਦੇਣੀ ਠੀਕ ਨਹੀਂ ਹੈ।

ਰਾਮ ਰਹੀਮ ਦੀ ਪੈਰੋਲ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਤਰਾ : ਪਟੀਸ਼ਨ 'ਚ ਸਿਆਲਕਾ ਵੱਲੋਂ ਕਿਹਾ ਗਿਆ ਹੈ ਕਿ ਰਾਮ ਰਹੀਮ ਦੇ ਪੈਰੋਕਾਰ ਕਈ ਵਾਰ ਪਾਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਚੁੱਕੇ ਹਨ। ਪੰਜਾਬ ਵਿੱਚ ਕਈ ਵਾਰ ਇਸ ਵਿਰੁੱਧ ਰੋਸ ਮੁਜ਼ਾਹਰੇ ਤੇ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ ਹਨ। ਅਜਿਹੇ ਹਾਲਾਤ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਤਰਾ ਪੈਦਾ ਹੋਇਆ ਹੈ। ਸਿਆਲਕਾ ਨੇ ਕਿਹਾ ਹੈ ਕਿ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਰੱਦ ਕਰ ਕੇ ਜੇਲ੍ਹ ਭੇਜਿਆ ਜਾਵੇ।

Last Updated : Feb 6, 2023, 2:08 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.