ਚੰਡੀਗੜ੍ਹ: ਬੀਤੇ ਪੰਜਾਬ ਦੇ ਏ.ਜੀ ਅਤੁਲ ਨੰਦਾ ਨੇ ਹਾਈ ਕੋਰਟ ਵਿੱਚ ਕੈਟ ਦੇ ਫੈਸਲੇ ਵਿਰੁੱਧ ਪਟੀਸ਼ਨ ਪਾਈ ਸੀ ਜਿਸ ਉੱਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।
ਦਰਅਸਲ ਕੈਟ ਨੇ ਸ਼ੁੱਕਰਵਾਰ ਨੂੰ ਦਿਨਕਰ ਗੁਪਤਾ ਦੀ ਡੀਜੀਪੀ ਦੇ ਅਹੁਦੇ ਉੱਤੇ ਨਿਯੁਕਤੀ ਨੂੰ ਖਾਰਜ ਕਰ ਦਿੱਤਾ ਸੀ। ਕੈਟ ਨੇ ਡੀਜੀਪੀ ਦੇ ਅਹੁਦੇ ਲਈ ਚਾਰ ਹਫਤਿਆਂ ਦੇ ਅੰਦਰ ਸੀਨੀਅਰ ਅਧਿਕਾਰੀਆਂ ਦਾ ਪੈਨਲ ਬਣਾਉਣ ਨੂੰ ਕਿਹਾ ਹੈ।
ਇਹ ਵੀ ਪੜ੍ਹੋ: ਸੂਰਤ: 10 ਮੰਜ਼ਿਲਾਂ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
ਜ਼ਿਕਰਯੋਗ ਹੈ ਕਿ ਕੈਟ ਨੇ ਫ਼ੈਸਲਾ ਸੁਣਾਉਂਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਦਿਨਕਾਰ ਗੁਪਤਾ ਦੀ ਨਿਯੁਕਤੀ ਨੂੰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਐਸ ਚਟੋਪਾਧਿਆ ਨੇ ਚੁਣੌਤੀ ਦਿੱਤੀ ਸੀ।