ETV Bharat / state

1984 Sikh Riot: ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ

1984 ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਅੱਜ ਜਗਦੀਸ਼ ਟਾਈਟਲਰ ਖਿਲਾਫ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਜਗਦੀਸ਼ ਟਾਈਟਲਰ ਖ਼ਿਲਾਫ਼ 19 ਜੁਲਾਈ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਮਗਰੋਂ ਸੁਣਵਾਈ ਲਈ ਅੱਜ ਦੀ ਤਰੀਕ ਦਿੱਤੀ ਗਈ ਸੀ।

Hearing on the charge sheet against Jagdish Tytler
1984 Sikh Riot: ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ
author img

By

Published : Jul 21, 2023, 12:31 PM IST

ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਮੁਖ ਮੁਲਜ਼ਮ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਪੂਰਕ ਚਾਰਜਸ਼ੀਟ ’ਤੇ ਨੋਟਿਸ ਲੈਣ ਲਈ ਰੌਜ਼ ਐਵੇਨਿਊ ਅਦਾਲਤ ਵਿੱਚ ਅੱਜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੁਣਵਾਈ ਦੋ ਦਿਨ ਪਹਿਲਾਂ ਹੀ ਹੋਈ ਸੀ ਅਤੇ ਉਸ ਸੁਣਵਾਈ ਤੋਂ ਬਾਅਦ 21 ਜੁਲਾਈ ਦੀ ਤਰੀਕ ਦਿੱਤੀ ਗਈ ਸੀ।

ਸੁਣਵਾਈ ਸਬੰਧੀ ਭਾਜਪਾ ਦੇ ਬੁਲਾਰੇ ਦਾ ਬੀਤੇ ਦਿਨ ਟਵੀਟ: ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ,'ਕੱਲ੍ਹ 21 ਜੁਲਾਈ, ਰੌਜ਼ ਐਵੇਨਿਊ ਅਦਾਲਤ ਜਗਦੀਸ਼ ਟਾਈਟਲਰ ਦੇ ਖਿਲਾਫ ਚਾਰਜਸ਼ੀਟ ਦੀ ਸੁਣਵਾਈ ਲਈ ਐਡੀਲ ਦੀ ਅਦਾਲਤ ਵਿੱਚ ਦੁਪਹਿਰ 2.30 ਵਜੇ ਤੱਕ ਮਾਮਲੇ ਦੀ ਸੁਣਵਾਈ ਕਰੇਗੀ। ਚੀਫ ਮੈਜਿਸਟ੍ਰੇਟ ਵਿਧੀ ਗੁਪਤਾ ਆਨੰਦ,"।

  • Tomorrow 21st July, Rouse Avenue Court will take cognizance of charge sheet against Jagdish Tytler Matter schedule for 2.30 pm in court of Addl. Chief Magistrate Vidhi Gupta Anand. 🤞@ANI @PTI_News

    — RP Singh National Spokesperson BJP (@rpsinghkhalsa) July 20, 2023 " class="align-text-top noRightClick twitterSection" data=" ">

ਅਦਾਲਤ ਨੇ ਦਸਤਾਵੇਜ਼ ਕੀਤੇ ਗਏ ਸਨ ਤਲਬ: ਕਥਿਤ ਮੁੱਖ ਮੁਲਜ਼ਮਾਂ ਵਿੱਚ ਸ਼ੁਮਾਰ ਜਗਦੀਸ਼ ਟਾਈਟਵਰ ਖ਼ਿਲਾਫ਼ ਸੀਬੀਆਈ ਲਗਾਤਾਰ ਜਾਂਚ ਰਿਪੋਰਟ ਤਿਆਰ ਕਰ ਰਹੀ ਹੈ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਟਾਈਟਲਰ ਦੀ ਆਵਾਜ਼ ਦੇ ਨਮੂਨੇ ਦੀ ਫੋਰੈਂਸਿਕ ਜਾਂਚ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫਐਸਐਲ) ਨੂੰ ਇੱਕ ਅਰਜ਼ੀ ਭੇਜੀ ਗਈ ਹੈ। ਦੱਸ ਦੇਈਏ ਕਿ 30 ਜੂਨ ਨੂੰ ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਹੇਠਲੀ ਅਦਾਲਤ ਦੇ ਰਿਕਾਰਡ ਤੋਂ ਦਸਤਾਵੇਜ਼ ਤਲਬ ਕੀਤੇ ਸਨ। ਸੀਬੀਆਈ ਨੇ 20 ਮਈ ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। 1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਇੱਕ ਦਿਨ ਬਾਅਦ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਵਿਅਕਤੀ ਮਾਰੇ ਗਏ ਸਨ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਗਈ ਸੀ।

ਪਹਿਲਾਂ ਮਿਲੀ ਸੀ ਕਲੀਨ ਚਿੱਟ: ਕਾਂਗਰਸੀ ਆਗੂ ਨੂੰ ਪਹਿਲਾਂ ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਕਲੀਨ ਚਿੱਟ ਦਿੱਤੀ ਗਈ ਸੀ, ਪਰ 4 ਦਸੰਬਰ 2015 ਦੇ ਹੁਕਮਾਂ ਤੋਂ ਬਾਅਦ ਸਿੱਖ ਦੰਗਿਆਂ ਦੀ ਜਾਂਚ ਮੁੜ ਸ਼ੁਰੂ ਕਰ ਦਿੱਤੀ ਗਈ ਸੀ। ਟਾਈਟਲਰ ਖ਼ਿਲਾਫ਼ ਕੇਸ ਉਨ੍ਹਾਂ ਤਿੰਨ ਮਾਮਲਿਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੂੰ ਜਸਟਿਸ ਜੀਟੀ ਨਾਨਾਵਤੀ ਕਮਿਸ਼ਨ ਨੇ 2005 'ਚ ਸੀਬੀਆਈ ਵੱਲੋਂ ਮੁੜ ਖੋਲ੍ਹਣ ਦਾ ਹੁਕਮ ਦਿੱਤਾ।

ਉਮਰ ਕੈਦ ਦੀ ਸਜ਼ਾ: ਨਾਨਾਵਤੀ ਕਮਿਸ਼ਨ ਨੇ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪ੍ਰਬੰਧਕਾਂ ਵਿੱਚੋਂ ਇੱਕ ਵਜੋਂ ਨਾਮਜ਼ਦ ਕੀਤਾ। ਸਰਕਾਰੀ ਰਿਕਾਰਡਾਂ ਦੇ ਅਨੁਸਾਰ, ਤਤਕਾਲੀ ਪ੍ਰਧਾਨ ਮੰਤਰੀ ਦੇ ਬਾਅਦ ਹੋਏ ਕਤਲੇਆਮ ਦੌਰਾਨ, ਲਗਭਗ 2,800 ਸਿੱਖ ਪੂਰੇ ਭਾਰਤ ਵਿੱਚ ਮਾਰੇ ਗਏ ਸਨ, ਜਿਨ੍ਹਾਂ ਵਿੱਚ 2,100 ਦਿੱਲੀ ਵੀ ਸ਼ਾਮਲ ਸਨ। ਇੰਦਰਾ ਗਾਂਧੀ ਦਾ ਉਸ ਦੇ ਸਿੱਖ ਅੰਗ ਰੱਖਿਅਕਾਂ ਨੇ ਕਤਲ ਕਰ ਦਿੱਤਾ ਸੀ, ਜਿਸ ਦੇ ਖਿਲਾਫ ਇਹ ਦੰਗੇ ਭੜਕੇ ਸਨ। ਦੱਸ ਦੇਈਏ ਕਿ ਦਿੱਲੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਾਲ 2018 'ਚ ਸਿੱਖ ਦੰਗਾ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੱਜਣ ਕੁਮਾਰ 'ਤੇ ਭੀੜ ਦੀ ਅਗਵਾਈ ਕਰਨ ਅਤੇ ਭੜਕਾਉਣ ਦਾ ਵੀ ਦੋਸ਼ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.