ETV Bharat / state

ਲੋੜਮੰਦ ਕੋਰੋਨਾ ਮਰੀਜ਼ਾਂ ਨੂੰ ਇਸ ਨੰਬਰ ਉਤੇ ਫੋਨ ਕਰਕੇ ਮਿਲੇਗਾ ਮੁਫ਼ਤ ਭੋਜਨ - ਕੋਰੋਨਾ ਵਾਇਰਸ

ਕੋਵਿਡ ਮਰੀਜ਼ਾਂ ਲਈ ਭੋਜਨ ਦੇਣ ਲਈ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ।ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਜਾਰੀ

author img

By

Published : May 13, 2021, 6:49 PM IST

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ਼ਾਂ ਲਈ ਭੋਜਨ ਦੇਣ ਲਈ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ।ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।

ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਲੜਕਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਉਦੇਸ਼ ਲਈ ਵਿਭਾਗ ਅਜਿਹੀਆਂ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿਚ ਗਰੀਬ ਕੋਵਿਡ ਮਰੀਜਾਂ ਲਈ ਭੋਜਨ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਉਪਰਾਲੇ ਉਤੇ ਮਾਣ ਮਹਿਸੂਸ ਕੀਤਾ।

ਪੰਜਾਬ ਵਿਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ਼ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ ਮੁੱਖ ਮੰਤਰੀ ਦੇ ਹੁਕਮਾਂ ਉਤੇ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਇਸ ਮਾਨਵਤਾਵਾਦੀ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਪੁਲੀਸ ਲਾਈਨ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ।

ਇਹ ਵੀ ਪੜੋ:ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੁਤਾਬਕ ਕੋਰੋਨਾ ਨੂੰ ਵੀ ਜਿਊਣ ਦਾ ਹੱਕ......

ETV Bharat Logo

Copyright © 2024 Ushodaya Enterprises Pvt. Ltd., All Rights Reserved.