ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚ ਮਿਲੀ ਰਾਹਤ ਅੱਜ ਖ਼ਤਮ ਹੋ ਰਹੀ ਹੈ। ਹਾਈ ਕੋਰਟ ਨੇ ਜਨਵਰੀ 2020 ਵਿੱਚ ਦੋਵਾਂ ਖ਼ਿਲਾਫ਼ ਚੰਡੀਗੜ੍ਹ ਵਿੱਚ ਦਰਜ ਕੇਸ ਦੀ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਸੀ।
ਚੰਡੀਗੜ੍ਹ ਪੁਲਿਸ ਦਾਖਲ ਕਰੇਗੀ ਜਵਾਬ: ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀ ਜਾਵੇਗੀ। ਚੰਡੀਗੜ੍ਹ ਪੁਲਿਸ ਅੱਜ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਵੀ ਇਸ ਮਾਮਲੇ ਵਿੱਚ ਹਾਈ ਕੋਰਟ ਨੇ 18 ਮਈ ਨੂੰ ਜਾਰੀ ਕੇਸ ਦੀ ਸੁਣਵਾਈ ’ਤੇ ਰੋਕ ਲਾ ਕੇ ਰਾਹਤ ਦਿੱਤੀ ਹੈ।
ਸੀਐਮ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਰਾਹਤ ਮਿਲੀ: ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਹਾਈ ਕੋਰਟ ਵੱਲੋਂ ਇਸੇ ਮਾਮਲੇ ਵਿੱਚ ਰਾਹਤ ਮਿਲ ਚੁੱਕੀ ਹੈ।
ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼: ਦਰਅਸਲ, 10 ਜਨਵਰੀ 2020 ਨੂੰ 'ਆਪ' ਆਗੂਆਂ ਨੇ ਪੰਜਾਬ 'ਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ 'ਚ ਕੀਤੇ ਵਾਧੇ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ 'ਤੇ ਉਨ੍ਹਾਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ।
- Barnala News: ਕਿਸਾਨ ਯੂਨੀਅਨ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਅੱਗੇ ਹੁੱਲੜਬਾਜ਼ੀ !
- ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਸੂਚੀ ਜਾਰੀ, ਸੰਸਦ ਮੈਂਬਰ ਤੋਂ ਲੈ ਕੇ ਸਾਬਕਾ ਵਿਧਾਇਕ ਸ਼ਾਮਲ
- Dharamsot Got Bail: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ‘ਆਪ’ ਦੇ ਕਈ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਸਮੇਂ-ਸਮੇਂ 'ਤੇ ਇਸ ਕੇਸ ਦੇ ਮੁਲਜ਼ਮ ਆਗੂਆਂ ਨੂੰ ਅਦਾਲਤ ਤੋਂ ਰਾਹਤ ਮਿਲਦੀ ਰਹੀ ਹੈ।