ETV Bharat / state

High Court on Amritpal's Petition: ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਨੇ ਪਾਈ ਝਾੜ, ਕਿਹਾ- ਕੀ ਤੁਹਾਨੂੰ ਕਾਨੂੰਨ ਦੀ ਨਹੀਂ ਸਮਝ ?

author img

By

Published : Apr 6, 2023, 12:42 PM IST

Updated : Apr 6, 2023, 4:46 PM IST

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਟੀਸ਼ਨ ਉਤੇ ਹਾਈ ਕੋਰਟ ਨੇ ਵਕੀਲ ਨੂੰ ਝਾੜ ਪਾਈ ਹੈ। ਹਾਈਕੋਰਟ ਨੇ ਵਕੀਲ ਤੋਂ ਪੁੱਛਿਆ ਹੈ ਕਿ ਜਿਨ੍ਹਾਂ ਮੁਲਜ਼ਮਾਂ ਉਤੇ ਐੱਨਐੱਸਏ ਲੱਗਿਆ ਹੈ, ਉਸ ਦੀ ਪਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ।

High Court warns lawyers on petition of Amritpal Singh's associates
ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ਉਤੇ ਹਾਈ ਕੋਰਟ ਦਾ ਕਿੰਤੂ !

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਦੀ ਹੈਬੀਅਸ ਕਾਰਪਸ ਪਟੀਸ਼ਨ ਉਤੇ ਸੁਣਵਾਈ ਦੌਰਾਨ ਅੱਜ ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈ ਕੋਰਟ ਨੇ ਝਾੜ ਪਾਈ ਹੈ। ਅਦਾਲਤ ਦਾ ਕਹਿਣਾ ਹੈ ਕਿ, ਜਿਸ ਵਿਅਕਤੀ ਉਤੇ ਐੱਨਐੱਸਏ ਲੱਗਿਆ ਹੋਵੇ ਉਸ ਲਈ ਤੁਸੀਂ ਪਟੀਸ਼ਨਾਂ ਕਿਵੇਂ ਦਾਇਰ ਕਰ ਸਕਦੇ ਹੋ। ਇਸ ਦੇ ਨਾਲ ਹੀ ਅਸਾਮ ਜੇਲ੍ਹ ਸੁਪਰਡੈਂਟ ਨੂੰ ਕਿਸ ਆਧਾਰ ਉੱਤੇ ਧਿਰ ਬਣਾਇਆ ਗਿਆ ਹੈ।

ਅਦਾਲਤ ਵੱਲੋਂ ਪਟੀਸ਼ਨਾਂ ਨੂੰ ਫਟਕਾਰ :- ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਖਾਰਾ ਵੱਲੋਂ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਸਮੇਤ 10 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ਉੱਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਇਨ੍ਹਾਂ ਪਟੀਸ਼ਨਾਂ ਉੱਤੇ ਸੁਣਵਾਈ ਕਰਦਿਆ ਅਦਾਲਤ ਨੇ ਵਕੀਲ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਹੈ ਕਿ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ। ਜਦਕਿ ਇਨ੍ਹਾਂ 7 ਬੰਦਿਆਂ ਵਿਰੁੱਧ ਪਹਿਲਾਂ ਹੀ ਐੱਨਐੱਸਏ ਲਾਗੂ ਹੈ। ਅਦਾਲਤ ਨੇ ਕਿਹਾ ਕਿ 11 ਅਪ੍ਰੈਲ ਨੂੰ ਅਗਲੀ ਸੁਣਵਾਈ ਮੌਕੇ ਮਾਮਲੇ ਉੱਤੇ ਵਕੀਲਾਂ ਤੋਂ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ :- Amritpal Live: ਅੰਮ੍ਰਿਤਪਾਲ ਆ ਗਿਆ ਸਾਹਮਣੇ, ਲਾਈਵ ਹੋ ਕੇ ਬੋਲਿਆ- 'ਮੈਂ ਚੜ੍ਹਦੀ ਕਲਾ 'ਚ, ਕੋਈ ਮੇਰਾ ਵਾਲ ਵਿੰਗਾ ਨਹੀਂ ਕਰ ਸਕਦਾ'

ਪੂਰਾ ਮਾਮਲਾ ਕੀ ਸੀ ? ਦੱਸ ਦਈਏ ਕਿ 18 ਮਾਰਚ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕਾਰਵਾਈ ਦੌਰਾਨ ਹੀ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਬਾਜੇਕੇ ਸਮੇਤ ਅੰਮ੍ਰਿਤਪਾਲ ਸਿੰਘ ਦੇ ਸਾਰੇ ਸਾਥੀਆਂ ਉੱਤੇ ਐੱਨਐੱਸਏ ਲਗਾਈ ਸੀ। ਜਿਨ੍ਹਾਂ ਨੂੰ ਪੁਲਿਸ ਨੇ ਅਸਾਮ ਦੀ ਦਿਬੜੂਗੜ੍ਹ ਜੇਲ੍ਹ ਵਿਖੇ ਸ਼ਿਫਟ ਕਰ ਦਿੱਤਾ ਸੀ। ਜਿਸ ਤੋਂ ਬਾਅਦ ਇਹ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਖਾਰਾ ਵੱਲੋਂ 10 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ : Sarbat Khalsa: ਕੀ ਸਰਬੱਤ ਖਾਲਸਾ ਸੱਦਣ ਲਈ ਦੁਚਿੱਤੀ 'ਚ ਨੇ ਜਥੇਦਾਰ ਅਕਾਲ ਤਖ਼ਤ, ਯੂਨਾਇਟਿਡ ਅਕਾਲੀ ਦਲ ਨੇ ਕੀਤਾ ਸਵਾਲ

Last Updated : Apr 6, 2023, 4:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.