ETV Bharat / state

Hindu organizations condemned: ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਅੰਮ੍ਰਿਤਪਾਲ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ, ਰੋਸ ਮਾਰਚ ਕਰਨ ਦੀ ਤਿਆਰੀ... - ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ

ਚੰਡੀਗੜ੍ਹ ਵਿੱਚ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਸਮਿਤੀ ਆਗੂਆਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕੀਮਤ 'ਤੇ ਹਿੰਦੂ ਸਿੱਖ ਭਾਈਚਾਰਾ ਖਰਾਬ ਨਹੀਂ ਹੋਣਾ ਚਾਹੀਦਾ ਅਤੇ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

Hindu organizations condemned Amritpal's action in Chandigarh
Hindu organizations condemned: ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਅੰਮ੍ਰਿਤਪਾਲ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ, ਅੰਮ੍ਰਿਤਪਾਲ ਦੇ ਐਕਸ਼ਨ ਖ਼ਿਲਾਫ਼ ਰੋਸ ਮਾਰਚ ਕਰਨ ਦੀ ਕਹ ਗੱਲ
author img

By

Published : Feb 27, 2023, 4:23 PM IST

Hindu organizations condemned: ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਅੰਮ੍ਰਿਤਪਾਲ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ, ਅੰਮ੍ਰਿਤਪਾਲ ਦੇ ਐਕਸ਼ਨ ਖ਼ਿਲਾਫ਼ ਰੋਸ ਮਾਰਚ ਕਰਨ ਦੀ ਕਹ ਗੱਲ

ਚੰਡੀਗੜ੍ਹ: ਸ੍ਰੀ ਅਖਿਲ ਭਾਰਤੀ ਸੁਰੱਖਿਆ ਸਮਿਤੀ ਨੇ ਅਜਨਾਲਾ 'ਚ ਹੋਏ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਤੇ ਸਰਕਾਰ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸਰਬੇਸ਼ਵਰ ਨੰਦ ਭੈਰਵ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਣ ਵਾਲੇ ਸੂਬੇ ਦੇ ਵਾਰਿਸ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖੁੱਦ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਦਾ ਅਤੇ ਜੇਕਰ ਹੁਣ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਾਸਪੋਰਟ ਜ਼ਬਤ ਕਰਕੇ ਉਨ੍ਹਾਂ ਵਿਰੁੱਧ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਇਸ ਕੰਮ ਨੂੰ ਅੰਜਾਮ ਦੇਣ ਲਈ ਹਿੰਦੂ ਤਖ਼ਤ ਅਤੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਜਵਾਨਾਂ ਨੂੰ ਜ਼ਬਰਦਸਤੀ ਮਾਰਚ ਕਰਨਾ ਪਵੇਗਾ।

ਸਵਾਮੀ ਨੇ ਕਿਹਾ ਕਿ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤਣ ਲਈ ਥਾਣੇ ਲੈ ਜਾਂਦੇ ਹਨ, ਉਹ ਪੰਜਾਬ ਅਤੇ ਪੰਜਾਬੀਅਤ ਦੇ 'ਵਾਰਸ' ਬਣਨ ਦੇ ਹੱਕਦਾਰ ਨਹੀਂ ਹਨ"। ਸਵਾਮੀ ਨੇ ਕਿਹਾ ਕਿ ਹੁਣ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਰੇ ਦੇਸ਼ ਵਿੱਚ ਹਿੰਦੂ ਤਖ਼ਤ ਦੇ ਸੇਵਾਦਾਰ ਕੰਮ ਕਰ ਰਹੇ ਹਨ। ਸਵਾਮੀ ਪੰਚਾਨੰਦ ਗਿਰੀ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲੈਂਦੇ ਹੋਏ ਪੰਜਾਬ ਹਿੰਦੂ ਤਖ਼ਤ ਦੇ ਚੇਅਰਮੈਨ ਸੁਰਿੰਦਰ ਮਨਹਾਸ ਨੇ ਕਿਹਾ ਕਿ ਪੰਜਾਬ ਨੂੰ ਮੁੜ ਅੱਤਵਾਦ ਦੇ ਰਾਹ 'ਤੇ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਆਪਣੇ ਆਪ ਭਾਰਤੀ ਨਾਗਰਿਕ ਨਹੀਂ ਮੰਨਦਾ: ਸਵਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਆਪਣੇ ਆਪ ਨੂੰ ਭਾਰਤੀ ਨਾਗਰਿਕ ਨਹੀਂ ਮੰਨਦੇ। ਉਸਦਾ ਕਹਿਣਾ ਹੈ ਕਿ ਉਹ ਭਾਰਤੀ ਨਾਗਰਿਕ ਨਹੀਂ ਉਸ ਨੂੰ ਰਹਿਣ ਲਈ ਅਲੱਗ ਤੋਂ ਦੇਸ਼ ਚਾਹੀਦਾ ਹੈ ਖਾਲਿਸਤਾਨ। ਇਸ ਵੇਲੇ ਉਹ ਭਾਰਤ ਵਿੱਚ ਹੀ ਰਹਿ ਰਿਹਾ ਹੈ ਜੇਕਰ ਉਹ ਆਪਣੇ ਆਪ ਨੂੰ ਭਾਰਤੀ ਨਹੀਂ ਮੰਨਦਾ ਤਾਂ ਸਰਕਾਰ ਉਸ ਦਾ ਪਾਸਪੋਰਟ ਵੀ ਆਪਣੇ ਕੋਲ ਹੀ ਰੱਖ ਲਵੇ। ਸਵਾਮੀ ਨੇ ਕਿਹਾ ਕਿ ਉਸ ਉੱਤੇ ਅਜੇ ਤੱਕ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ, ਨਾਲ ਹੀ ਉਨ੍ਹਾਂ ਕਿਹਾ ਕਿ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ 'ਤੇ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਹਮਦਰਦੀ ਜ਼ਾਹਿਰ ਕੀਤੀ ਜਾਂਦੀ ਹੈ।

ਗੰਭੀਰਤਾ ਨਾਲ ਜਾਂਚ ਹੋਣੀ ਜ਼ਰੂਰੀ ਹੈ: ਉਹਨਾਂ ਆਖਿਆ ਕਿ ਕਈ ਚੀਜ਼ਾਂ ਅਜਿਹੀਆਂ ਹਨ ਜਿਹਨਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਵੇਂ ਇੱਕ ਵਿਅਕਤੀ ਨੂੰ ਇੰਨੀ ਸ਼ਕਤੀ ਮਿਲ ਗਈ ਕਿ ਉਹ ਦੇਸ਼ ਦੇ ਸੰਵਿਧਾਨ ਅਤੇ ਹਿੰਦੂ ਸਿੱਖ ਏਕਤਾ ਖ਼ਿਲਾਫ਼ ਆਵਾਜ਼ਾਂ ਚੁੱਕ ਰਿਹਾ ਹੈ ਅਤੇ ਇਹ ਜੋ ਵੀ ਹੋ ਰਿਹਾ ਹੈ ਅਤਿ ਨਿੰਦਣਯੋਗ ਹੈ। ਅੰਮ੍ਰਿਤਪਾਲ ਦੀ ਜਥੇਬੰਦੀ ਵਾਰਿਸ ਪੰਜਾਬ ਦੇ ਇਸ ਲਈ ਬਣਾਈ ਗਈ ਸੀ ਤਾਂ ਕਿ ਨੌਜਵਾਨਾਂ ਨੂੰ ਧਰਮ ਪ੍ਰਤੀ, ਮਾਨਵਤਾ ਪ੍ਰਤੀ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਸਕੇ।ਪਰ ਗੁਰੂ ਗ੍ਰੰਥ ਸਾਹਿਬ ਦੀ ਆੜ ਲੈ ਕੇ ਇਕ ਸੋਚੀ ਸਮਝੀ ਸਾਜਿਸ਼ ਤਹਿਤ ਅਜਨਾਲਾ ਵਿਚ ਹਿੰਸਾ ਕੀਤੀ ਗਈ ਅਤੇ ਇਹ ਨੌਜਵਾਨਾਂ ਲਈ ਕਿਸ ਤਰ੍ਹਾਂ ਦਾ ਸੰਦੇਸ਼ ਹੈ। ਉਨ੍ਹਾਂ ਕਿਹਾ ਇਸਦਾ ਜਵਾਬ ਅੰਮ੍ਰਿਤਪਾਲ ਜ਼ਰੂਰ ਦੇਵੇ।

ਇਹ ਵੀ ਪੜ੍ਹੋ: Power supply of farms: ਖੇਤਾਂ ਦੀ ਬਿਜਲੀ ਸਪਲਾਈ ਤੋਂ ਤੰਗ ਕਿਸਾਨਾਂ ਨੇ ਘੇਰਿਆ ਪਾਵਰਕਾਮ ਦਾ ਦਫ਼ਤਰ, ਪਾਵਰਕਾਮ ਅਧਿਕਾਰੀ ਨੇ ਕਿਹਾ ਉਹ ਨਹੀਂ ਕਰ ਸਕਦੇ ਮਸਲਾ ਹੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.