ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਅਧੀਨ ਆਉਂਦੀਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਵਿੱਚ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਇਸੇ ਕਰਕੇ ਹਾਈਕਰੋਟ 7 ਦਸੰਬਰ ਨੂੰ ਖੁੱਲ੍ਹਾ ਰਹੇਗਾ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਹੇਠਲੀਆਂ ਅਦਾਲਤਾਂ 14 ਦਸੰਬਰ ਨੂੰ ਵੀ ਕੰਮ ਕਰਨਗੀਆਂ।