ਚੰਡੀਗੜ੍ਹ: ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ ਨੇ ਸੁਲਤਾਨਪੁਰ ਲੋਧੀ ਵਿੱਚ ਸਾਰੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਅਤੇ ਪ੍ਰਾਈਮਰੀ ਸਕੂਲਾਂ ਵਿੱਚ 4 ਤੋਂ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਸਬੰਧੀ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਸੰਗਤ ਦੀ ਆਮਦ ਦਿਨ ਬ ਦਿਨ ਵੱਧਦੀ ਜਾ ਰਹੀ ਹੈ।
ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਧੂੰਮ ਧਾਮ ਨਾਲ ਮਨਾਇਆ ਜਾਵੇਗਾ ਜਿਸ ਦੇ ਮੱਦੇਨਜ਼ਰ ਉੱਥੇ ਵੱਡੀ ਗਿਣਤੀ ਵਿੱਚ ਹਰ ਰੋਜ਼ ਸੰਗਤ ਦਾ ਆਮਦ ਹੁੰਦੀ ਹੈ।