ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਵਿਗੜਦੇ ਮੌਸਮ ਕਾਰਨ ਬਣੇ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕੀਤਾ ਸੀ, ਪਰ ਹਾਲਾਤ ਦੇਖਦਿਆਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਜਾਰੀ ਕੀਤਾ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਹੁਣ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ 13 ਤੋਂ ਵਧ ਕੇ 17 ਜੁਲਾਈ ਤਕ ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਦਾ ਟਵੀਟ : ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।
-
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) July 13, 2023 " class="align-text-top noRightClick twitterSection" data="
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…
">ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) July 13, 2023
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) July 13, 2023
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…
- PRTC Bus Found In Himachal: ਮਨਾਲੀ 'ਚ ਲੱਭੀ ਪੀਆਰਟੀਸੀ ਦੀ ਗੁਆਚੀ ਬੱਸ, ਇੱਕ ਲਾਸ਼ ਬਰਾਮਦ, ਮੰਡੀ 'ਚ ਹੋਈ ਸੀ ਲਾਪਤਾ
- ਹੜ੍ਹਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਬਿਮਾਰੀਆਂ ਵੱਧਣ ਦਾ ਖਦਸ਼ਾ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ - ਖਾਸ ਰਿਪੋਰਟ
- Kapurthla News : ਹੜ੍ਹਾਂ ਦੀ ਪਈ ਅਜਿਹੀ ਮਾਰ ! ਮ੍ਰਿਤਕ ਨੂੰ ਨਹੀਂ ਹੋਇਆ ਨਸੀਬ ਸ਼ਮਸ਼ਾਨ ਘਾਟ, ਸੜਕ 'ਤੇ ਕਰਨਾ ਪਿਆ ਸਸਕਾਰ
ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ : ਦੱਸ ਦਈਏ ਕਿ ਪੰਜਾਬ ਇਨੀਂ ਦਿਨੀਂ ਹੜ੍ਹ ਦੀ ਮਾਰ ਝੱਲ ਰਿਹਾ ਹੈ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਜੱਲ ਥੱਲ ਹੈ। ਲੋਕਾਂ ਦੇ ਘਰ ਤਬਾਹ ਹੋ ਗਏ ਹਨ। ਕਈ ਲੋਕਾਂ ਦੇ ਸਿਰਾਂ ਉੱਤੇ ਛੱਤ ਨਹੀਂ ਰਹੀ। ਜਿੱਥੇ ਇਨ੍ਹਾਂ ਦੀ ਸਹਾਇਤਾ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੱਥ ਅੱਗੇ ਵਧਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਜੁਝਾਰੂ ਯੋਧੇ ਪ੍ਰਭਾਵਿਤ ਇਲਾਕਿਆਂ ਦੇ ਕੋਣੇ ਕੋਣੇ ਤੱਕ ਜਾ ਕੇ ਲੰਗਰ ਦੀ ਸੇਵਾ ਅਤੇ ਹਰ ਲੋੜੀਂਦੀ ਵਸਤੂ ਪੀੜਤਾਂ ਤਕ ਪਹੁੰਚਾਈ ਜਾ ਰਹੀ ਹੈ। ਉਥੇ ਹੀ, ਕੁਝ ਇਲਾਕੇ ਅਜਿਹੇ ਹਨ ਜਿੰਨਾ 'ਚੋਂ ਲੰਘਦੇ ਸਤਲੁਜ 'ਚ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਜਲਾਲਾਬਾਦ ਦੀ ਗੱਲ ਕਰੀਏ ਤਾਂ ਇਥੇ ਕੁਝ ਪਿੰਡਾਂ ਦਾ ਸੰਪਰਕ ਸੜਕਾਂ ਪਾਣੀ ਵਿੱਚ ਡੁੱਬਣ ਕਾਰਨ ਕੱਟਿਆ ਗਿਆ ਹੈ। ਕਰੀਬ 20 ਪਿੰਡਾਂ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਭਾਰਤ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਵੀ ਪਾਣੀ 'ਚ ਡੁੱਬ ਗਈ ਹੈ।
ਹੁਣ ਤੱਕ 11 ਤੋਂ ਵੱਧ ਲੋਕਾਂ ਦੀ ਗਈ ਜਾਨ : ਜ਼ਿਕਰਯੋਗ ਹੈ ਕਿ ਹੁਣ ਤੱਕ ਇਸ ਹੜ੍ਹ ਵਿਚ ਪੰਜਾਬ ਦੇ ਪਟਿਆਲਾ,ਰੋਪੜ ਅਤੇ ਜਲੰਧਰ ਵਾਲੇ ਪਾਸੇ ਪ੍ਰਭਾਵਿਤ ਹੋਏ ਹਨ। ਉੱਥੇ ਹਿਮਾਚਲ ਵਿਚ ਵੀ ਤਬਾਹੀ ਨੇ ਕੋਈ ਕਸਰ ਨਹੀਂ ਛੱਡੀ। ਇਸ ਤਬਾਹੀ ਵਿੱਚ ਹੁਣ ਤੱਕ 11 ਤੋਂ ਵੱਧ ਲੋਕਾਂ ਦੀ ਗਈ ਜਾਨ ਦੀ ਪੁਸ਼ਟੀ ਹੋਈ ਹੈ ਅਤੇ ਸੈਂਕੜੇ ਪਸ਼ੂ ਵੀ ਮੌਤ ਦੇ ਮੂੰਹ ਵਿੱਚ ਗਏ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਰਹਿਣ ਦੀ ਅਤੇ ਆਪਣੇ ਬਚਾਅ ਦੀ ਅਪੀਲ ਕੀਤੀ ਆਈ ਅਤੇ ਪੂਰਨ ਤੌਰ ਉੱਤੇ ਸਹਿਯੋਗ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੋਕਾਂ ਨੂੰ ਬਣਦੀ ਮਦਦ ਸੁਖਾਲੇ ਢੰਗ ਨਾਲ ਕੀਤੀ ਜਾ ਸਕੇ।