ਚੰਡੀਗੜ੍ਹ ਡੈਸਕ: ਪਹਾੜਾਂ ਵਿੱਚ ਲਗਾਤਾਰ ਭਾਰੀ ਬਰਸਾਤ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ ਇਸ ਵਾਰ ਇਹ ਬਰਸਾਤ ਪੰਜਾਬ ਲਈ ਕੋਈ ਰਾਹਤ ਨਹੀਂ ਸਗੋਂ ਮੁਸੀਬਤ ਲੈਕੇ ਪਹੁੰਚੀ ਹੈ। ਪਹਾੜਾਂ ਵਿੱਚ ਹੋਈ ਬਰਸਾਤ ਕਰਕੇ ਪਹਿਲਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਵਧਿਆ ਉਸ ਤੋਂ ਬਾਅਦ ਪ੍ਰਸ਼ਾਸਨ ਨੇ ਡੈਮਾਂ ਦੇ ਫਲੱਡ ਗੇਟ ਖੋਲ੍ਹ ਦਿੱਤੇ ਅਤੇ ਦਰਿਆਵਾਂ ਵਿੱਚ ਮਣਾ-ਮੂੰਹੀ ਪਾਣੀ ਆ ਗਿਆ। ਇਨ੍ਹਾਂ ਦਰਿਆਵਾਂ ਨੇ ਕੰਢੀ ਇਲਾਕੇ ਦੇ ਨਾਲ-ਨਾਲ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਕਰ ਦਿੱਤੇ ਨੇ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਹਨ।
ਸੁਰੱਖਿਆ ਦੇ ਮੱਦੇਨਜ਼ਰ ਛੁੱਟੀਆਂ: ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਐਲਾਨ ਵਿਦਿਆਰਥੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਅਤੇ ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ ਅਤੇ ਇਹ ਐਲਾਨ ਅੱਜ 23 ਅਗਸਤ ਤੋਂ ਹੀ ਲਾਗੂ ਕਰ ਦਿੱਤਾ ਗਿਆ। ਦੱਸ ਦਈਏ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 26 ਅਗਸਤ ਤੱਕ ਬੰਦ ਰਹਿਣਗੇ।
-
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ…
— Harjot Singh Bains (@harjotbains) August 23, 2023 " class="align-text-top noRightClick twitterSection" data="
">ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ…
— Harjot Singh Bains (@harjotbains) August 23, 2023ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ…
— Harjot Singh Bains (@harjotbains) August 23, 2023
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। - ਹਰਜੋਤ ਬੈਂਸ,ਸਿੱਖਿਆ ਮੰਤਰੀ,ਪੰਜਾਬ
- Punjab Weather Update: ਸੂਬੇ ਵਿੱਚ ਯੈਲੋ ਅਲਰਟ, ਮੌਸਮ ਵਿਭਾਗ ਨੇ ਕਈ ਹਿੱਸਿਆਂ 'ਚ ਤੇਜ਼ ਮੀਂਹ ਦੀ ਕੀਤੀ ਭਵਿੱਖਬਾਣੀ
- Aizawl Railway Bridge Collapse : ਮਿਜ਼ੋਰਮ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਨਾਲ 17 ਲੋਕਾਂ ਦੀ ਮੌਤ
- Ananya Pandey: 'ਡ੍ਰੀਮ ਗਰਲ 2' ਦੀ ਅਦਾਕਾਰਾ ਅਨੰਨਿਆ ਪਾਂਡੇ ਨੇ ਲਾਇਆ ਗਲੈਮਰਸ ਦਾ ਤੜਕਾ, ਹੋਸ਼ ਉਡਾ ਦੇਣਗੀਆਂ ਅਦਾਕਾਰਾ ਦੀਆਂ ਇਹ ਤਸਵੀਰਾਂ
ਜ਼ਿਕਰਯੋਗ ਹੈ ਕਿ ਹਿਮਾਚਲ-ਪ੍ਰਦੇਸ਼ ਸਮੇਤ ਪੰਜਾਬ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਲਗਾਤਰ ਭਾਰੀ ਬਰਸਾਤ ਦਾ ਸਿਲਸਿਲਾ ਜਾਰੀ ਹੈ। ਇਸ ਕਹਿਰ ਦੀ ਬਰਸਾਤ ਕਾਰਣ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਵੀ ਕਈ ਜ਼ਿਲ੍ਹਿਆਂ ਅੰਦਰ ਵੇਖਣ ਨੂੰ ਮਿਲੇ ਹਨ। ਕਿਸਾਨਾਂ ਦੀਆਂ ਜਿੱਥੇ ਫਸਲਾਂ ਤਬਾਹ ਹੋਈਆਂ ਨੇ ਉੱਥੇ ਹੀ ਪਸ਼ੂ ਧੰਨ ਤੋਂ ਇਲਾਵਾ ਕਈ ਮਕਾਨ ਵੀ ਢਹਿ-ਢੇਰੀ ਹੋਏ ਹਨ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਕੁੱਝ ਦਿਨਾਂ ਦੌਰਾਨ ਮੀਂਹ ਸਬੰਧੀ ਅਲਰਟ ਵੀ ਜਾਰੀ ਕੀਤਾ ਹੋਇਆ ਹੈ।