ਚੰਡੀਗੜ੍ਹ: ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਅਦਾਲਤ ਨੇ ਭਾਰਤ ਦੇ ਹਵਾਲੇ ਕਰਨ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਵੇਗੀ।
ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ। ਹਾਂਗਕਾਂਗ ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ ਅਤੇ ਰੋਮੀ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦਰਅਸਲ ਪੰਜਾਬ ਪੁਲਿਸ ਨੇ ਰੋਮੀ ਵਿਰੁੱਧ 20 ਦੋਸ਼ ਲਗਾਏ ਸਨ ਜਿਨ੍ਹਾਂ ਵਿੱਚੋਂ ਅਦਾਲਤ ਨੇ 18 ਉੱਤੇ ਮੋਹਰ ਲਾ ਦਿੱਤੀ ਹੈ। ਰੋਮੀ ਜੇ ਉਪਰਲੀ ਅਦਾਲਤ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦੇ ਦਿੰਦਾ ਹੈ ਤਾਂ ਇਹ ਮਾਮਲਾ ਹੋਰ ਲਟਕ ਸਕਦਾ ਹੈ।
ਜ਼ਿਕਰਯੋਗ ਹੈ ਕਿ ਫਰਵਰੀ 2018 ਵਿੱਚ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜਿਸ਼ਕਰਤਾ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।