ETV Bharat / state

ਪੰਜਾਬ ਜ਼ਿਮਨੀ ਚੋਣਾਂ 2019:  4 ਵਿਧਾਨ ਸਭਾ ਸੀਟਾਂ 'ਤੇ ਔਸਤਨ 66 ਫੀਸਦ ਵੋਟਿੰਗ - punjab by election news

ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸੋਮਵਾਰ ਨੂੰ ਮੁਕੰਮਲ ਹੋ ਗਿਆ। ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਹੋਈ ਹੈ। ਸਭ ਤੋਂ ਜਿਆਦਾ ਜਲਾਲਾਬਾਦ ਵਿੱਚ ਵੋਟਿੰਗ ਹੋਈ।

ਪੰਜਾਬ ਜ਼ਿਮਨੀ ਚੋਣਾਂ
author img

By

Published : Oct 22, 2019, 1:21 AM IST

ਚੰਡੀਗੜ੍ਹ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਫਗਵਾੜਾ, ਦਾਖਾ, ਮੁਕੇਰੀਆਂ ਅਤੇ ਜਲਾਲਾਬਾਦ 'ਚ ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸੋਮਵਾਰ ਨੂੰ ਮੁਕੰਮਲ ਹੋ ਗਿਆ। ਇਸ ਦੇ ਨਾਲ ਹੀ ਜਲਾਲਾਬਾਦ ਵਿੱਚ ਇਕ ਹਿੰਸਕ ਝੜਪ ਹੋਣ ਦੀ ਖ਼ਬਰ ਹੈ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦਿੱਤੀ।

ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਸ਼ਾਂਤੀ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ।

ਵੇਖੋ ਵੀਡੀਓ

ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਚਾਰ ਵਿਧਾਨ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਦਰਜ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਵਿੱਚ 55.97% ਫੀਸਦੀ, ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਵਿੱਚ 58.62%, ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਵਿੱਚ 71.64% ਅਤੇ ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਵਿੱਚ 75.46% ਫੀਸਦੀ ਵੋਟਿੰਗ ਹੋਈ।

ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਤੋਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ।

ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 11 ਬੈਲਟ ਯੂਨੀਟ, 11 ਕੰਟਰੋਲ ਯੂਨੀਟ ਅਤੇ 41 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 1 ਕੰਟਰੋਲ ਯੂਨੀਟ, 2 ਬੈਲਟ ਯੂਨੀਟ ਅਤੇ 34 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ।

ਚੋਣ ਅਫਸਰ ਨੇ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।

ਇਹ ਵੀ ਪੜੋ: ਕੈਨੇਡਾ ਚੋਣਾਂ 2019: ਕੈਨੇਡਾ ਵਿੱਚ ਚੋਣ ਪ੍ਰਕਿਰਿਆ ਸ਼ੁਰੂ, ਖ਼ਤਰੇ ਵਿੱਚ ਪ੍ਰਧਾਨ ਮੰਤਰੀ ਟਰੂਡੋ ਦੀ ਪਾਰਟੀ

ਉਨ੍ਹਾਂ ਕਿਹਾ ਕਿ ਦਾਖਾ ਵਿਧਾਨ ਸਭਾ ਦੇ ਜਾਂਗਪੁਰ ਪਿੰਡ ਵਿੱਚ ਪੋਲਿੰਗ ਪਾਰਟੀ ਦੇ ਜਾਣ ਤੋਂ ਬਾਆਦ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ।

Intro:
ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦਿੱਤੀ। ਖਬਰ ਲਿਖੇ ਜਾਣ ਤੱਕ ਚਾਰ ਵਿਧਾਨ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਦਰਜ ਕੀਤੀ ਗਈ।ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਵਿੱਚ 55.97 ਫੀਸਦੀ, ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਵਿੱਚ 58.62%, ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਵਿੱਚ 71.64 ਅਤੇ ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਵਿੱਚ 75.46% ਵੋਟਿੰਗ ਹੋਈ।
ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ।
Body:
ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 11 ਬੈਲਟ ਯੂਨੀਟ, 11 ਕੰਟਰੋਲ ਯੂਨੀਟ ਅਤੇ 41 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 1 ਕੰਟਰੋਲ ਯੂਨੀਟ, 2 ਬੈਲਟ ਯੂਨੀਟ ਅਤੇ 34 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। ਉਨਾਂ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਦਾਖਾ ਵਿਧਾਨ ਸਭਾ ਦੇ ਜਾਂਗਪੁਰ ਪਿੰਡ ਵਿੱਚ ਪੋਲਿੰਗ ਪਾਰਟੀ ਦੇ ਜਾਣ ਤੋਂ ਬਾਦ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.