ਚੰਡੀਗੜ੍ਹ ਡੈਸਕ : ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਬਲਵੰਤ ਸਿੰਘ ਰਾਜੋਆਣਾ ਕੋਲ ਖਾਣਾ ਲੈ ਕੇ ਗਿਆ ਤਾਂ ਉਸਨੇ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ। ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕੇਂਦਰੀ ਜੇਲ੍ਹ ਪਹੁੰਚੀ ਸੀ ਅਤੇ ਉਸ ਨਾਲ ਮੁਲਾਕਾਤ ਤੋਂ ਬਾਅਦ ਬਾਹਰ ਆ ਕੇ ਉਸ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਿੱਤੀ ਗਈ ਚਿੱਠੀ ਸਾਂਝੀ ਕੀਤੀ ਹੈ। ਯਾਦ ਰਹੇ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਬਲਵੰਤ ਸਿੰਘ ਰਾਜੋਆਣਾ ਸਜ਼ਾ ਭੁਗਤ ਰਹੇ ਹਨ।
ਪਹਿਲਾਂ ਵੀ ਕੀਤੀ ਹੜਤਾਲ : ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਇਨਸਾਫ਼ ਲੈਣ ਲਈ ਭੁੱਖ ਹੜਤਾਲ ਕਰ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਹ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੜਤਾਲ ਉੱਤੇ ਬੈਠੇ ਸਨ। ਉਸ ਵੇਲੇ ਰਾਜੋਆਣਾ ਨੂੰ ਭਰੋਸਾ ਦਿੱਤਾ ਗਿਆ ਸੀ ਪਰ ਭਰੋਸੇ ਦੇ ਬਾਅਦ ਵੀ ਕੋਈ ਹਲ ਨਹੀਂ ਨਿਕਲਿਆ ਹੈ। ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੇ ਗਏ ਸੁਨੇਹੇ ਵਿੱਚ ਉਸਨੇ ਜ਼ਿਕਰ ਕੀਤਾ ਹੈ ਕਿ ਉਹ ਆਪਣੀ ਅਪੀਲ ਵਾਪਸ ਲੈਣਾ ਚਾਹੁੰਦਾ ਹੈ ਅਤੇ ਉਸਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਸਦੀ ਅਪੀਲ ਵਾਪਸ ਨਹੀਂ ਲਈ ਜਾਂਦੀ। ਰਾਜੋਆਣਾ ਨੇ ਇਹ ਵੀ ਕਿਹਾ ਹੈ ਕਿ ਸਿਆਸੀ ਪਾਰਟੀਆਂ ਜੋ ਵੀ ਭਰੋਸਾ ਦੇ ਰਹੀਆਂ ਹਨ, ਉਨ੍ਹਾਂ ਦੇ ਸਾਰੇ ਭਰੋਸੇ ਸਿਆਸੀ ਹਨ ਅਤੇ ਹੁਣ ਤੱਕ ਕੋਈ ਮਸਲਾ ਹੱਲ ਨਹੀਂ ਹੋਇਆ ਹੈ। ਇਸ ਲਈ ਉਹ ਆਪਣੀ ਅਪੀਲ ਵਾਪਸ ਲੈਣ ਲਈ ਇਸ ਵਾਰ ਫਿਰ ਭੁੱਖ ਹੜਤਾਲ ਉੱਤੇ ਹਨ।
- SGPC Delegation Meet Rajoana: ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਬਵਾਲ ! ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਫ਼ਦ ਨੂੰ ਮਿਲਣ ਤੋਂ ਰੋਕਿਆ
- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਐੱਸਜੀਪੀਸੀ ਪ੍ਰਧਾਨ ਨੇ ਕੀਤੀ ਸੀ ਰਾਜੋਆਣਾ ਨਾਲ ਮੁਲਾਕਾਤ : ਦਰਅਸਲ, ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਰਾਜੋਆਣਾ ਦੇ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਐਸਜੀਪੀਸੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਵੀ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।