ਚੰਡੀਗੜ੍ਹ : ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਆਪਣੇ ਕਾਡਰ ਦੇ ਸਾਰੇ ਅਧਿਕਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਸਵੈਇੱਛਤ ਤੌਰ 'ਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਨੂੰ ਦੇਣ ਦੀ ਅਪੀਲ ਕੀਤੀ ਹੈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਗਰੁੱਪ ਏ ਅਤੇ ਬੀ ਅਧਿਕਾਰੀਆਂ ਨੂੰ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਗਲੇ 3 ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਫੰਡ ਵਜੋਂ ਦੇਣ ਦੀ ਅਪੀਲ ਕੀਤੀ ਸੀ।
-
With the extension of the lockdown, livelihoods have been affected and great hardships are being faced by the poor. To provide urgent support, EC appeals to all officers to contribute 30% salary for 3 months to CM COVID Relief Fund; as per the call of CS Punjab. @IASassociation
— Punjab IAS Association (@IasPunjab) April 17, 2020 " class="align-text-top noRightClick twitterSection" data="
">With the extension of the lockdown, livelihoods have been affected and great hardships are being faced by the poor. To provide urgent support, EC appeals to all officers to contribute 30% salary for 3 months to CM COVID Relief Fund; as per the call of CS Punjab. @IASassociation
— Punjab IAS Association (@IasPunjab) April 17, 2020With the extension of the lockdown, livelihoods have been affected and great hardships are being faced by the poor. To provide urgent support, EC appeals to all officers to contribute 30% salary for 3 months to CM COVID Relief Fund; as per the call of CS Punjab. @IASassociation
— Punjab IAS Association (@IasPunjab) April 17, 2020
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਗ਼ਰੀਬ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਦੀ ਲੋੜ ਨੂੰ ਵੇਖਦਿਆਂ ਅਧਿਕਾਰੀਆਂ ਨੇ ਫ਼ੈਸਲਾ ਲਿਆ ਹੈ ਕਿ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ਨੂੰ ਦੇਣ ਦੀ ਅਪੀਲ ਕੀਤੀ ਜਾਵੇ।
ਇੱਕ ਮੀਟਿੰਗ ਵਿੱਚ, ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਕੋਰੋਨਾ ਵਾਇਰਸ ਤੋਂ ਇਲਾਵਾ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕੋਵਿਡ-19 ਵਿਰੁੱਧ ਚੁਣੌਤੀ ਭਰੀ ਲੜਾਈ ਦੌਰਾਨ ਮੂਹਰਲੀ ਕਤਾਰ ਵਿੱਚ ਜੰਗ ਲੜਨ ਵਾਲੇ ਪੁਲਿਸ ਫੋਰਸ ਖ਼ਾਸ ਕਰਕੇ ਫੀਲਡ ਅਫਸਰਾਂ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ।
ਆਈ.ਏ.ਐਸ. ਅਧਿਕਾਰੀਆਂ ਦੀ ਕਾਰਜਕਾਰੀ ਕਮੇਟੀ ਨੇ ਇੱਕ ਵੱਖਰੀ ਮੀਟਿੰਗ ਵਿੱਚ ਅਜਿਹੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਉਮੀਦ ਪ੍ਰਗਟਾਈ ਕਿ ਸਾਰੇ ਆਈ.ਏ.ਐਸ. ਅਧਿਕਾਰੀ ਸੂਬਾ ਸਰਕਾਰ ਦੇ ਹੋਰ ਅਧਿਕਾਰੀਆਂ ਸਾਹਮਣੇ ਹਿੱਸਾ ਪਾਉਣ ਲਈ ਇੱਕ ਵੱਡੀ ਮਿਸਾਲ ਕਾਇਮ ਕਰਨਗੇ। ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਿਹਾ ਕਿ ਅਧਿਕਾਰੀ ਇਸ ਵਿਚਾਰ ਵਿੱਚ ਇਕਮਤ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦੇਣਾ ਜ਼ਰੂਰੀ ਹੈ।