ETV Bharat / state

ਪੰਚਾਇਤ ਵਿਭਾਗ ਦੇ ਡਾਇਰੈਕਰ IAS ਵਿਪੁਲ ਉੱਜਵਲ ਨੂੰ ਕੋਰੋਨਾ, ਟੈਸਟ ਕਰਵਾਉਣ ਪੁੱਜੇ ਬਾਜਵਾ - IAS ਵਿਪੁਲ ਉੱਜਵਲ ਨੂੰ ਕੋਰੋਨਾ

ਪੰਚਾਇਤ ਵਿਭਾਗ ਦੇ ਡਾਇਰੈਕਰ IAS ਵਿਪੁਲ ਉੱਜਵਲ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਗਏ।

ਫ਼ੋਟੋ।
ਫ਼ੋਟੋ।
author img

By

Published : Jul 10, 2020, 1:16 PM IST

Updated : Jul 10, 2020, 2:55 PM IST

ਚੰਡੀਗੜ੍ਹ: ਪੰਚਾਇਤ ਵਿਭਾਗ ਦੇ ਡਾਇਰੈਕਰ IAS ਵਿਪੁਲ ਉੱਜਵਲ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਨੂੰ ਵੇਖਦਿਆਂ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਗਏ ਹਨ।

ਵੇਖੋ ਵੀਡੀਓ

ਦਰਅਸਲ ਬੀਤੇ ਦਿਨ ਚੰਡੀਗੜ੍ਹ ਵਿਖੇ ਵਿਭਾਗ ਦੇ ਮੁਹਾਲੀ ਦਫ਼ਤਰ ਵਿਚ IAS ਵਿਪੁਲ ਉੱਜਵਲ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਇੱਕ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀ ਸ਼ਾਮਲ ਸਨ।

ਮੀਟਿੰਗ ਵਿੱਚ ਸ਼ਾਮਲ ਸਾਰਿਆਂ ਨੂੰ ਸੈਲਫ ਕੁਆਰੰਟੀਨ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਵਿਚ ਸ਼ਾਮਲ ਸਮੂਹ ਅਧਿਕਾਰੀਆਂ ਦਾ ਕੁਝ ਹੀ ਸਮੇ ਵਿੱਚ ਕੋਰੋਨਾ ਟੈਸਟ ਕੀਤਾ ਜਾਵੇਗਾ।

ਦੱਸ ਦਈਏ ਕਿ ਮੀਡੀਆ ਬੁਲੇਟਿਨ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋ ਚੁੱਕੀ ਹੈ।

Last Updated : Jul 10, 2020, 2:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.