ਚੰਡੀਗੜ੍ਹ: ਸੂਬੇ ਵਿੱਚ ਰੇਤ, ਟਰਾਂਸਪੋਰਟ, ਸ਼ਰਾਬ ਮਾਫੀਆ ਲਗਾਤਾਰ ਸਰਗਰਮ ਰਿਹਾ ਹੈ। ਹਾਲਾਂਕਿ ਸਰਕਾਰ ਵੱਲੋਂ ਹਰ ਵਾਰ ਦਾਅਵੇ ਕੀਤੇ ਜਾਂਦੇ ਹਨ ਕਿ ਮਾਫੀਆ ਉੱਤੇ ਸਰਕਾਰ ਤੇ ਪ੍ਰਸ਼ਾਸਨ ਦਾ ਕੰਟਰੋਲ ਹੈ, ਪਰ ਜ਼ਮੀਨੀ ਹਕੀਕਤ ਵਿੱਚ ਅਜਿਹਾ ਕੁੱਝ ਨਹੀ। ਹੁਣ ਇਸ ਤੋਂ ਨਜਿੱਠਣ ਲਈ ਪ੍ਰਧਾਨ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀਆਂ ਬਣਾਈਆਂ ਹਨ।
ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸ਼ਾਸਨ ਦੇਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਜ਼ਿਲ੍ਹਾ ਪੱਧਰ 'ਤੇ ਮੋਨੀਟਰ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਬਣਨ ਨਾਲ, ਜਿੱਥੇ ਮਾਫੀਆਂ ਉੱਤੇ ਨਕੇਲ ਕੱਸੀ ਜਾਵੇਗੀ, ਉੱਥੇ ਹੀ ਚੰਗੇ ਪ੍ਰਸ਼ਾਸਨਿਕ ਸਿਸਟਮ ਦੀ ਸਹੂਲਤ ਵੀ ਮਿਲੇਗੀ।
ਦੱਸ ਦੇਈਏ ਕਿ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਸਰਕਾਰ ਦੇ ਉੱਪਰ ਸਵਾਲ ਉੱਠ ਰਹੇ ਹਨ ਕਿ ਲਗਾਤਾਰ ਟਰਾਂਸਪੋਰਟ ਮਾਫੀਆ, ਸ਼ਰਾਬ ਮਾਫੀਆ ਤੇ ਰੇਤ ਮਾਫੀਆ ਸਰਕਾਰ ਉੱਪਰ ਹਾਵੀ ਹੈ ਜਿਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਕਾਰਨ ਵਿਦੇਸ਼ਾਂ 'ਚ ਫ਼ਸੇ ਭਾਰਤੀ, ਮੰਗੀ ਭਾਰਤ ਸਰਕਾਰ ਤੋਂ ਮਦਦ