ਚੰਡੀਗੜ੍ਹ ਡੈਸਕ : ਮਾਨਸਾ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੇ ਹਨ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਹਾ ਹੈ ਕਿ ਕੈਬਨਿਟ ਦੀ ਇਸ ਮੀਟਿੰਗ ਵਿੱਚ 7902 ਅਧਿਆਪਕਾਂ ਨੂੰ ਪੱਕਾ ਕਰਨ ਉਤੇ ਮੋਹਰ ਲੱਗੀ ਹੈ। ਉਨ੍ਹਾਂ ਕਿਹਾ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਮਾਨਸੂਨ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ ਵਿੱਚ ਜੋ ਫੈਸਲੇ ਲਏ ਗਏ ਹਨ, ਉਨ੍ਹਾਂ ਨੂੰ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਅਤੇ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਆਉਣ ਵਾਲੇ ਏਜੰਡੇ ਨੂੰ ਵੀ ਵਿਧਾਨ ਸਭਾ ਵਿੱਚ ਵਿਚਾਰਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਨੇ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਲਈ ਕਰੋੜਾਂ ਰੁਪਏ ਦੇ ਫੰਡ ਰੋਕ ਦਿੱਤੇ ਹਨ, ਕਿਉਂਕਿ ਇਹ ਏਜੰਡਾ ਬਿਜ਼ਨਸ ਐਡਵਾਈਜ਼ਰੀ ਦੀ ਮੀਟਿੰਗ ਦੌਰਾਨ ਸ਼ਾਮਲ ਕੀਤਾ ਜਾ ਸਕਦਾ ਹੈ। ਕਮੇਟੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਜੋ ਦੋ ਦਿਨ ਲਈ ਬੁਲਾਈ ਗਈ ਹੈ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਵਿੱਚ ਇਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਲਈ ਕਰੋੜਾਂ ਰੁਪਏ ਦੇ ਫੰਡਾਂ ਨੂੰ ਰੋਕਣ ਵਿਰੁੱਧ ਸਦਨ ਵਿੱਚ ਨਿੰਦਾ ਮਤਾ ਲਿਆਂਦਾ ਜਾਵੇਗਾ।
-
ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਦੇ ਵੇਰਵੇ ਸਾਂਝੇ ਕਰ ਰਹੇ ਹਾਂ... ਮਾਨਸਾ ਤੋਂ ਪ੍ਰੈੱਸ ਕਾਨਫਰੰਸ Live... https://t.co/dm8wjO9exS
— Bhagwant Mann (@BhagwantMann) June 10, 2023 " class="align-text-top noRightClick twitterSection" data="
">ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਦੇ ਵੇਰਵੇ ਸਾਂਝੇ ਕਰ ਰਹੇ ਹਾਂ... ਮਾਨਸਾ ਤੋਂ ਪ੍ਰੈੱਸ ਕਾਨਫਰੰਸ Live... https://t.co/dm8wjO9exS
— Bhagwant Mann (@BhagwantMann) June 10, 2023ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਦੇ ਵੇਰਵੇ ਸਾਂਝੇ ਕਰ ਰਹੇ ਹਾਂ... ਮਾਨਸਾ ਤੋਂ ਪ੍ਰੈੱਸ ਕਾਨਫਰੰਸ Live... https://t.co/dm8wjO9exS
— Bhagwant Mann (@BhagwantMann) June 10, 2023
ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ:-
1. 14239 ਵੱਖ-ਵੱਖ ਕੈਟਾਗਰੀਆਂ ਦੇ ਕੱਚੇ ਟੀਚਰ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ, ਜਿਸ ਵਿਚ ਸਿੱਖਿਆ ਪ੍ਰੋਵਾਈਡਰ ਵੀ ਸ਼ਾਮਲ ਹਨ
2. 10 ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ
3. 6337 ਅਜਿਹੇ ਅਧਿਆਪਕ ਨੇ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ
4. 20-21 ਜੂਨ ਦਾ ਸਪੈਸ਼ਲ ਸੈਸ਼ਨ ਵਿਧਾਨ ਸਭਾ ਚੰਡੀਗੜ੍ਹ
5. ਆਵਾਰਾ ਪਸ਼ੂਆਂ ਦੇ ਕਾਰਨ ਜਾਂ ਜਾਣ ਤੇ ਪੰਜ ਲੱਖ ਰੁਪਏ ਮੁਆਵਜ਼ਾ
6. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਸਾਲਾਨਾ 20 ਅਤੇ 21 ਦੀਆਂ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ
7. ਜੇਲ੍ਹ ਵਿਚ ਸਜ਼ਾ ਯਾਫਤਾ ਕੈਦੀਆਂ ਦੇ ਚੰਗੇ ਵਿਵਹਾਰ ਤੇ ਰਿਆਇਤ ਦੇਣ ਲਈ ਗਵਰਨਰ ਨੂੰ ਰਿਪੋਰਟ
8. ਪੰਚਾਇਤਾਂ ਤੇ ਨਗਰ ਨਿਗਮ ਦੀਆਂ ਰਿਪੋਰਟਾਂ ਦੇ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਪ੍ਰਵਾਨਗੀ
9. ਚਿੱਟ ਫੰਡ ਕੰਪਨੀਆਂ ਵੱਲੋਂ ਭੋਲੇ-ਭਾਲੇ ਲੋਕਾਂ ਦੇ ਨਾਲ ਕੀਤੀ ਗਈ, ਉਨਾਂ ਕੰਪਨੀਆਂ ਦੇ ਖ਼ਿਲਾਫ਼ ਕਾਰਵਾਈ ਪਰਲ ਕੰਪਨੀ ਦਾ ਵਿਸ਼ੇਸ਼ ਜ਼ਿਕਰ ਹੈ।
10. ਐਮ ਬੀ ਬੀ ਐਸ ਡਾਕਟਰਾਂ ਸਟੂਡੈਂਟ ਨੂੰ ਹਾਊਸ ਜੌਬ ਲਈ ਡਾਕਟਰ ਰੱਖਾਗੇ ਤੇ 435 ਰੱਖਾਂਗੇ
11. ਅਵਾਰਾ ਪਸ਼ੂਆਂ ਦੇ ਪੱਕੇ ਹੱਲ ਕਰਨ ਦਾ ਪ੍ਰਬੰਧ
ਪੰਜਾਬ ਸਰਕਾਰ ਪਿੰਡਾਂ ਵਿੱਚ ਕਰੇਗੀ ਕੈਬਨਿਟ ਮੀਟਿੰਗ : ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਣਗੀਆਂ। ਤਾਂ ਜੋ ਦਫ਼ਤਰ ਅਤੇ ਚੰਡੀਗੜ੍ਹ ਤੱਕ ਪੁੱਜਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਜਗ੍ਹਾ ਕੈਬਨਿਟ ਮੀਟਿੰਗ ਹੋਵੇਗੀ, ਸਰਕਾਰ ਪੂਰਾ ਦਿਨ ਉੱਥੇ ਹੀ ਰਹੇਗੀ।
- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ 'ਚ ਨਹੀਂ ਰੱਖਣਾ ਚਾਹੁੰਦਾ ਜੇਲ੍ਹ ਪ੍ਰਸ਼ਾਸਨ, ਬਠਿੰਡਾ ਜੇਲ੍ਹ ਭੇਜਣ ਦੀ ਕੀਤੀ ਅਪੀਲ
- BSF Action Against Pakistan Drone: ਬੀਓਪੀ ਰਾਣੀਆ ਇਲਾਕੇ ਵਿੱਚ ਜਵਾਨਾਂ ਵੱਲੋਂ ਡਰੋਨ 'ਤੇ ਫਾਇਰਿੰਗ, 5 ਕਿੱਲੋ ਹੈਰੋਇਨ ਬਰਾਮਦ
- ਪਤਨੀ ਨੇ IAS ਪਤੀ 'ਤੇ ਗੈਰ-ਕੁਦਰਤੀ ਸੈਕਸ ਕਰਨ ਦੇ ਲਾਏ ਇਲਜ਼ਾਮ , ਅਦਾਲਤ ਨੇ ਐੱਫ.ਆਈ.ਆਰ. ਦਰਜ ਕਰਨ ਦਾ ਦਿੱਤਾ ਨਿਰਦੇਸ਼
ਜਲੰਧਰ ਵਿੱਚ ਹੋਈ ਸੀ ਕੈਬਨਿਟ ਬੈਠਕ : ਯਾਦ ਰਹੇ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਸਰਕਟ ਹਾਊਸ ਵਿਖੇ ਸਰਕਾਰ ਦੀ ਮੰਤਰੀ ਮੰਡਲ ਦੀ ਬੈਠਕ ਹੋਈ ਸੀ। ਉਸ ਦੌਰਾਨ ਜਲੰਧਰ ਵਾਸੀਆਂ ਦੇ ਹੱਕ ਵਿੱਚ ਵਈ ਕਈ ਅਹਿਮ ਫੈਸਲੇ ਲਏ ਗਏ ਸਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਇਹ ਕਹਿਣਾ ਹੈ ਕਿ ਜੋ ਲੋਕ ਚੰਡੀਗੜ੍ਹ ਵਿਖੇ ਸਰਕਾਰੀ ਦਫਤਰਾਂ ਦੀ ਪਹੁੰਚ ਨਹੀਂ ਕਰ ਸਕਦੇ ਉਨ੍ਹਾਂ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੈਬਨਿਟ ਦੀ ਬੈਠਕ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਹੱਕਾਂ ਵਿੱਚ ਅਹਿਮ ਫੈਸਲੇ ਲਏ ਜਾਣਗੇ।