ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 28 ਫਰਵਰੀ ਨੂੰ ਦੁਪਹਿਰ 12 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਮੀਟਿੰਗ 28 ਫਰਵਰੀ ਨੂੰ ਸਵੇਰੇ 10 ਵਜੇ ਸੱਦੀ ਗਈ ਸੀ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਪਰ ਇਸ ਬਜਟ ਸੈਸ਼ਨ ਨੂੰ ਲੈ ਕੇ ਅਜੇ ਵੀ ਸ਼ੰਕੇ ਹਨ। ਕਿਉਂਕਿ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ ਅਤੇ ਅਜੇ ਤੱਕ ਰਾਜਪਾਲ ਵੱਲੋਂ ਸੈਸ਼ਨ ਲਈ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਇਸ ਸਮੇਂ ਟਕਰਾਅ ਦੀ ਸਥਿਤੀ ਕਾਫੀ ਵੱਧ ਗਈ ਹੈ।
ਦੱਸ ਦਈਏ ਕਿ ਪੰਜਾਬ 'ਚ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਸਰਕਾਰ ਵਿਚਾਲੇ ਫਿਰ ਤੋਂ ਪੇਚ ਫਸ ਗਿਆ ਹੈ। ਗਵਰਨਰ ਨੇ ਸਰਕਾਰ ਨੂੰ ਇਕ ਪੱਤਰ ਲਿਖ ਕੇ ਪਹਿਲਾਂ ਆਪਣੇ ਸਵਾਲਾਂ ਦਾ ਜਵਾਬ ਮੰਗਿਆ। ਗਵਰਨਰ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ 3 ਮਾਰਚ ਨੂੰ ਸੈਸ਼ਨ ਬੁਲਾਏ ਜਾਣ ਤੋਂ ਪਹਿਲਾਂ ਕਾਨੂੰਨੀ ਸਲਾਹ ਲੈਣਗੇ। ਚਰਚਾਵਾਂ ਹਨ ਕਿ ਰਾਜਪਾਲ ਨੇ ਸਰਕਾਰ ਨੂੰ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ।
ਇਹ ਵੀ ਪੜ੍ਹੋ : Amritpal again threatened the police: ਅੰਮ੍ਰਿਤਪਾਲ ਦੀ ਡੀਜੀਪੀ ਨੂੰ ਧਮਕੀ, ਹੁਣ ਕਾਰਵਾਈ ਹੋਈ ਤਾਂ ਫਿਰ ਓਸੇ ਤਰ੍ਹਾਂ ਟੱਕਰਾਂਗੇ...
ਸਰਕਾਰ ਤੇ ਰਾਜਪਾਲ ਦੀ ਆਪਸੀ ਖਿੱਚੋਤਾਣ ਵਿਚ ਇਜਲਾਸ ਦਾ ਕੀ ਬਣੇਗਾ ? : ਹੁਣ ਸਵਾਲ ਇਹ ਹੈ ਕਿ ਸਰਕਾਰ ਅਤੇ ਰਾਜਪਾਲ ਦੀ ਆਪਸੀ ਖਿੱਚੋਤਾਣ ਵਿਚ ਪੰਜਾਬ ਵਿਧਾਨ ਸਭਾ ਇਜਲਾਸ ਦਾ ਕੀ ਬਣੇਗਾ ? 10 ਮਾਰਚ ਨੂੰ ਪੰਜਾਬ ਦਾ ਬਜਟ ਵੀ ਪੇਸ਼ ਕੀਤਾ ਜਾਣਾ ਹੈ। ਅਜਿਹੇ ਹਾਲਾਤ ਵਿਚ ਸਦਨ ਦੀ ਕਾਰਵਾਈ ਕਿਵੇਂ ਚੱਲੇਗੀ। ਰਾਜਪਾਲ ਅਤੇ ਸਰਕਾਰ ਦੀ ਆਪਸੀ ਤਲਖ਼ੀ ਦਾ ਇਜਲਾਸ 'ਤੇ ਕੀ ਅਸਰ ਪੈ ਸਕਦਾ ਹੈ ? ਈਟੀਵੀ ਭਾਰਤ ਵੱਲੋਂ ਇਨ੍ਹਾਂ ਸਵਾਲਾਂ ਦਾ ਜਵਾਬ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਾਲ ਗੱਲ ਕੀਤੀ ਗਈ। ਉਨ੍ਹਾਂ ਸਰਕਾਰ ਅਤੇ ਰਾਜਪਾਲ ਦੀ ਖਿੱਚੋਤਾਣ ਵਿਚਕਾਰ ਪੰਜਾਬ ਵਿਧਾਨ ਸਭਾ ਇਜਲਾਸ 'ਤੇ ਪੈਣ ਵਾਲੇ ਅਸਰ ਬਾਰੇ ਵਿਸਥਾਰ ਨਾਲ ਦੱਸਿਆ।
ਇਹ ਵੀ ਪੜ੍ਹੋ : Beating former MLA: ਕਾਂਗਰਸ ਦੇ ਸਾਬਕਾ ਵਿਧਾਇਕ 'ਤੇ ਜਾਨਲੇਵਾ ਹਮਲਾ, ਮੰਗੀ ਫਿਰੌਤੀ, ਘਟਨਾ ਸੀਸੀਟੀਵੀ ਵਿਚ ਕੈਦ
ਸੈਸ਼ਨ ਸੱਦਣ ਦਾ ਅਧਿਕਾਰ ਸਿਰਫ਼ ਗਵਰਨਰ ਦੇ ਕੋਲ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਨੇ ਦੱਸਿਆ ਕਿ ਵਿਧਾਨ ਸਭਾ ਇਜਲਾਸ ਦੀ ਮਨਜ਼ੂਰੀ ਦੇਣ ਦਾ ਅਧਿਕਾਰ ਸਿਰਫ਼ ਗਵਰਨਰ ਕੋਲ ਹੀ ਹੁੰਦਾ ਹੈ, ਕਿਸੇ ਹੋਰ ਅਥਾਰਿਟੀ ਕੋਲ ਨਹੀਂ। ਸਰਕਾਰ ਸਿਰਫ਼ ਤਰੀਕਾਂ ਤੈਅ ਕਰ ਸਕਦੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਅਨੁਸਾਰ ਸੈਸ਼ਨ ਸੱਦਣ ਦਾ ਅਧਿਕਾਰ ਗਵਰਨਰ ਕੋਲ ਹੈ, ਪਰ ਪੰਜਾਬ ਸਰਕਾਰ ਅਤੇ ਗਵਰਨਰ ਵਿਚਾਲੇ ਚੱਲ ਰਹੀ ਖਿੱਚੋਤਾਣ ਇਸਨੂੰ ਪ੍ਰਭਾਵਿਤ ਕਰ ਸਕਦੀ ਹੈ। ਮੁੱਖ ਮੰਤਰੀ ਨੇ ਦੋ ਟੁਕ ਕਿਹਾ ਹੈ ਕਿ ਦਿੱਲੀ ਦੇ ਨਿਯੁਕਤ ਕੀਤੇ ਗਵਰਨਰ ਨੂੰ ਜਵਾਬਦੇਹ ਨਹੀਂ ਹਾਂ। ਮਤਲਬ ਮੁੱਖ ਮੰਤਰੀ ਗਵਰਨਰ ਦੀ ਹੋਂਦ ਨੂੰ ਸਵੀਕਾਰ ਨਹੀਂ ਕਰਦੇ।