ETV Bharat / state

ਇਮਰਾਨ ਖ਼ਾਨ ਵੱਲੋਂ ਕਾਰਵਾਈ ਨਾ ਹੋਣ 'ਤੇ ਕੈਪਟਨ ਦਾ ਸਿੱਖ ਕੁੜੀ ਦੇ ਪਰਿਵਾਰ ਨੂੰ ਪੰਜਾਬ ਵਸਣ ਦਾ ਸੱਦਾ

ਸਿੱਖ ਕੁੜੀ ਦੇ ਧਰਮ ਪਰਿਵਰਤਨ ਅਤੇ ਜਬਰੀ ਮੁਸਲਮਾਨ ਨੌਜਵਾਨ ਨਾਲ ਨਿਕਾਹ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।

ਫ਼ੋਟੋ
author img

By

Published : Sep 3, 2019, 7:55 AM IST

ਚੰਡੀਗੜ੍ਹ: ਲਹਿੰਦੇ ਪੰਜਾਬ ਵਿੱਚ ਸਿੱਖ ਕੁੜੀ ਦੇ ਅਗ਼ਵਾ ਹੋਏ ਨੂੰ ਕਈ ਦਿਨ ਬੀਤ ਗਏ ਹਨ। ਪਾਕਿਸਤਾਨ ਸਰਕਾਰ ਵੱਲੋਂ ਹੁਣ ਤੱਕ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੋ ਰਹੇ ਘੱਟ ਗਿਣਤੀਆਂ 'ਤੇ ਜ਼ੁਲਮਾਂ ਤੋਂ ਬਚਣ ਲਈ ਪਾਕਿ ਪ੍ਰਧਾਨ ਮੰਤਰੀ ਨੂੰ ਫਟਕਾਰ ਲਗਾਈ ਹੈ ਤੇ ਪੀੜਤ ਪਰਿਵਾਰ ਨੂੰ ਪੰਜਾਬ ਵਿੱਚ ਆ ਕੇ ਵਸਣ ਦਾ ਸੱਦਾ ਦਿੱਤਾ ਹੈ।

ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰ ਨੂੰ ਦਿੱਤਾ ਪੰਜਾਬ ਆ ਕੇ ਵੱਸਣ ਦਾ ਸੱਦਾ
ਫ਼ੋਟੋ

ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾਹ ਕਰਕੇ ਜਬਰੀ ਇਸਲਾਮ ਧਰਮ ਕਬੂਲ ਕਰਵਾ ਕੇ ਵਿਆਹ ਲਈ ਮਜਬੂਰ ਕਰਨ ਦੇ ਮਾਮਲੇ ‘ਚ ਇੰਨੇ ਦਿਨ ਬੀਤਣ ਮਗਰੋਂ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਜਗਜੀਤ ਕੌਰ ਦੀ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਕਰ ਸਕੇ। ਮੇਰੀ ਨੌਜਵਾਨ ਲੜਕੀ ਦੇ ਪਰਿਵਾਰ ਨਾਲ ਹਰ ਤਰ੍ਹਾਂ ਦੀ ਮਦਦ ਹੈ ਤੇ ਖੁਸ਼ੀ ਹੋਵੇਗੀ ਜੇ ਉਹ ਤੇ ਉਸਦਾ ਪਰਿਵਾਰ ਪੰਜਾਬ ਵਿੱਚ ਆ ਕੇ ਆਪਣੀ ਜ਼ਿੰਦਗੀ ਬਿਤਾਉਣ।

ਇਸ ਮਾਮਲੇ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਵਿੱਚ ਵੀ ਪਾਕਿਸਤਾਨ ਸਰਕਾਰ ਖ਼ਿਲਾਫ਼ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅਤੇ ਕਈ ਸਿੱਖ ਸੰਗਠਨਾਂ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਸਿੱਖ ਕੁੜੀ ਦੇ ਧਰਮ ਪਰਿਵਰਤਨ ਅਤੇ ਜਬਰੀ ਮੁਸਲਮਾਨ ਨੌਜਵਾਨ ਨਾਲ ਨਿਕਾਹ ਕਰਵਾਉਣ ਦੇ ਮਾਮਲੇ ਵਿੱਚ ਦੁਨੀਆਂ ਭਰ 'ਚ ਨਿਖੇਧੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਹੁਣ ਤੱਕ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ ਹੈ।

Intro:Body:

capt

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.