ETV Bharat / state

ਬਿਕਰਮ ਮਜੀਠੀਆ ਦਾ ਇਲਜ਼ਾਮ, ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ਉੱਤੇ ਖਰਚੇ ਕਰੋੜਾਂ ਰੁਪਏ, ਹਾਈ ਕੋਰਟ ਖੁਦ ਲਵੇ ਨੋਟਿਸ - 750 ਕਰੋੜ ਰੁਪਏ ਇਸ਼ਤਿਹਾਰਾਂ ਉੱਤੇ ਖਰਚ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹਾਈ ਕੋਰਟ ਨੂੰ 'ਆਪ' ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗੂ ਹੀ, ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਉੱਤੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਵੀ ਇਸ ਕਰਕੇ ਨਹੀਂ ਦਿੱਤੀ ਜਾ ਰਹੀ ਕਿਉਂਕਿ 'ਆਪ' ਸਰਕਾਰ ਇਸ਼ਤਿਹਾਰਬਾਜ਼ੀ ’ਤੇ ਪੈਸੇ ਬਰਬਾਦ ਕਰ ਰਹੀ ਹੈ।

In Chandigarh, Bikram Majithia accused the Punjab government of spending crores of rupees on publicity.
ਬਿਕਰਮ ਮਜੀਠੀਆ ਦਾ ਇਲਜ਼ਾਮ, ਪੰਜਾਬ ਸਰਕਾਰ ਨੇ ਇਸ਼ਤਿਹਾਰਾਂ ਉੱਤੇ ਖਰਚੇ ਕਰੋੜਾਂ ਰੁਪਏ, ਹਾਈ ਕੋਰਟ ਖੁੱਦ ਲਵੇ ਨੋਟਿਸ
author img

By

Published : Jul 25, 2023, 8:36 PM IST

ਚੰਡੀਗੜ੍ਹ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ। ਆਪ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਵਾਸਤੇ ਪੈਸਾ ਨਹੀ਼ ਦਿੱਤਾ ਜਾ ਰਿਹਾ ਤੇ ਨਾ ਹੀ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਲਈ ਪੀੜਤਾਂ ਨੂੰ ਕੋਈ ਰਾਹਤ ਦਿੱਤੀ ਜਾ ਰਹੀ ਹੈ।

ਸੁਪਰੀਮ ਕੋਰਟ ਨੇ ਲਿਆ ਸੀ ਨੋਟਿਸ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਗੱਲ ਦਾ ਨੋਟਿਸ ਲੈ ਚੁੱਕੀ ਹੈ ਕਿ ਆਪ ਸਰਕਾਰ ਨੇ ਦਿੱਲੀ ਵਿੱਚ ਇਸ਼ਤਿਹਾਰਬਾਜ਼ੀ ’ਤੇ 1100 ਕਰੋੜ ਰੁਪਏ ਖਰਚ ਕੀਤੇ ਜਦੋਂ ਕਿ ਇਸ ਵੱਲੋਂ ਬੁਨਿਆਦੀ ਢਾਂਚੇ ਵਾਸਤੇ ਬਣਦਾ ਯੋਗਦਾਨ ਨਹੀਂ ਪਾਇਆ ਜਾ ਰਿਹਾ। ਉਹਨਾਂ ਕਿਹਾ ਕਿ ਸਰਵਉੱਚ ਅਦਾਲਤ ਨੇ ਇਤਿਹਾਸਕ ਫੈਸਲੇ ਵਿੱਚ ਇਹ ਵੀ ਕਿਹਾ ਕਿ ਉਹ ਮਜਬੂਰ ਹੋ ਕੇ ਦਿੱਲੀ ਸਰਕਾਰ ਨੂੰ ਹਦਾਇਤ ਕਰ ਰਹੀ ਹੈ ਕਿ ਉਹ ਇਸ਼ਤਿਹਾਰਬਾਜ਼ੀ ’ਤੇ ਕੀਤੇ ਖਰਚ ਦਾ ਹਲਫੀਆ ਬਿਆਨ ਦਾਇਰ ਕਰੇ ਕਿਉਂਕਿ ਦਿੱਲੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿਚ ਆਪਣਾ ਬਣਦਾ ਹਿੱਸਾ ਪਾਉਣ ਵਿੱਚ ਅਸਮਰੱਥਾ ਜ਼ਾਹਰ ਕੀਤੀ।

ਹੜ੍ਹ ਪੀੜ੍ਹਤਾਂ ਦਾ ਸੈਂਕੜੇ ਕਰੋੜਾਂ ਰੁਪਏ ਗਬਨ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਵਉਚ ਅਦਾਲਤ ਦੇ ਇਸ ਹੁਕਮ ਨੇ ਅਧਿਕਾਰਤ ਮਾਪਦੰਡ ਤੈਅ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦਿੱਲੀ ਵਿਚ ਇਸ ਦੀ ਹਾਈ ਕਮਾਂਡ ਵੱਲੋਂ ਬਣਾਇਆ ਮਾਡਲ ਹੀ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮਾਮਲੇ ਵਾਂਗੂ ਪੰਜਾਬ ਸਰਕਾਰ ਨੇ ਵੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਉੱਤੇ ਸੂਬੇ ਦੇ ਵਿਕਾਸ ਦੀ ਕੀਮਤ ’ਤੇ ਇਸ਼ਤਿਹਾਰਬਾਜ਼ੀ ਲਈ ਮੋਟੀ ਰਾਸ਼ੀ ਨਿਸ਼ਚਿਤ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਿਰਫ 33 ਕਰੋੜ ਰੁਪਏ ਹੀ ਡਿਪਟੀ ਕਮਿਸ਼ਨਰਾਂ ਹੜ੍ਹ ਪੀੜ੍ਹਤਾਂ ਭੇਜੇ ਗਏ ਹਨ ਜਦੋਂ ਕਿ ਹੜ੍ਹ ਪੀੜ੍ਹਤਾਂ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫਜ਼ੂਲਖਰਚੀ ਨੂੰ ਰੋਕਣ ਲਈ ਕਾਰਵਾਈ ਕਰਨ ਕਿਉਂਕਿ ਸਰਕਾਰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਵਿਚ ਇਕ ਥਾਂ ਤੋਂ ਦੂਜੀ ਥਾਂ ਲਿਜਾਉਣ ਅਤੇ ਲਿਆਉਣ ਵਾਸਤੇ ਕਰੋੜਾਂ ਰੁਪਏ ਹਵਾਈ ਜਹਾਜ਼ ਕਿਰਾਏ ’ਤੇ ਲੈਣ ’ਤੇ ਬਰਬਾਦ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਇਸ ਕਰ ਕੇ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਵਰਗੇ ਫੇਲ੍ਹ ਪ੍ਰਾਜੈਕਟਾਂ ’ਤੇ ਪੈਸੇ ਉਡਾ ਰਹੀ ਹੈ ਜਿਸ ਨਾਲ ਸਿਹਤ ਖੇਤਰ ਦਾ ਢਾਂਚਾ ਲੀਹੋਂ ਲੱਥ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਇਸ ਕਰ ਕੇ ਵੀ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਪਿਛਲੇ ਡੇਢ ਸਾਲਾਂ ਵਿੱਚ ਇੱਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ ਗਿਆ।

ਸਰਕਾਰ ਹਰ ਫਰੰਟ ਉੱਤੇ ਫੇਲ੍ਹ: ਅਕਾਲੀ ਆਗੂ ਨੇ ਕਿਹਾ ਕਿ ਸੂਬਾ ਕਾਨੂੰਨ ਵਿਵਸਥਾ ਦੇ ਹਰ ਪੈਮਾਨੇ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ’ਬਦਲਾਅ’ ਦੀ ਗੱਲ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਿਰਫ ਇਕ ਹੀ ਬਦਲਾਅ ਵੇਖਣ ਨੂੰ ਮਿਲਿਆ ਹੈ ਕਿ ਵਿਦੇਸ਼ਾਂ ਵਿਚਲਾ ਗੈਂਗਸਟਰ ਸਭਿਆਚਾਰ ਪੰਜਾਬ ਆ ਗਿਆ ਹੈ ਅਤੇ ਦਿਨ ਦਿਹਾੜੇ ਕਤਲ ਨਿੱਤ ਦਾ ਕੰਮ ਬਣ ਗਿਆ ਹੈ। ਲਾਰੈਂਸ ਬਿਸ਼ਨੋਈ ਵਰਗੇ ਖ਼ਤਰਨਾਕ ਗੈਂਗਸਟਰ ਜੇਲ੍ਹਾਂ ਵਿੱਚੋਂ ਇੰਟਰਵਿਊ ਦੇ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੀਡੀਆ ਦੀ ਆਵਾਜ਼ ਕੁਚਲੀ ਜਾ ਰਹੀ ਹੈ ਅਤੇ ਉਹਨਾਂ ਨੌਜਵਾਨ ਪੱਤਰਕਾਰ ਗਗਨ ਦੀ ਉਦਾਹਰਣ ਵੀ ਦਿੱਤੀ ਜਿਸ ਨੂੰ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾ ਨੰਦ ਨੇ ਸੱਚ ਬੋਲਣ ਲਈ ਕੁੱਟਿਆ। ਉਹਨਾਂ ਕਿਹਾਕਿ ਆਪ ਵਿਧਾਇਕ ਆਪਣੇ ਆਪ ਵਿੱਚ ਕਾਨੂੰਨ ਬਣਦੇ ਜਾ ਰਹੇ ਹਨ ਤੇ ਉਹਨਾਂ ਮੰਗ ਕੀਤੀ ਕਿ ਆਪ ਦੇ ਵਿਧਾਇਕ ਅਮਲੋਕ ਸਿੰਘ ਵੱਲੋਂ ਚੰਡੀਗੜ੍ਹ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਤੇ ਗਾਲ੍ਹਾਂ ਕੱਢਣ ਲਈ ਉਸਦੇ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.