ETV Bharat / state

ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ, ਕਿਹਾ- ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਰੋਕੀ ਲੁੱਟ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲਗਭਗ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਲੁੱਟ ਕਰ ਰਹੇ 9 ਦੇ ਕਰੀਬ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਾਰਨ ਲੋਕਾਂ ਦੀ ਹੋ ਰਹੀ ਲੁੱਟ ਰੁਕੀ ਹੈ ਅਤੇ ਇਸ ਦੇ ਚੱਲਦੇ ਆਮ ਆਦਮੀ ਸੂਬੇ ਅੰਦਰ ਖੁਸ਼ ਹੈ।

In Chandigarh, Cabinet Minister Harbhajan Singh ETO appreciated the work of the Punjab government
ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ, ਕਿਹਾ- ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਰੋਕੀ ਲੁੱਟ
author img

By

Published : Apr 20, 2023, 6:15 PM IST

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ਾ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ।

9 ਟੋਲ ਪਲਾਜੇ ਕਰਵਾਏ ਗਏ ਬੰਦ : ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਹ ਉਹ ਲੋਟੂ ਟੋਲ ਪਲਾਜ਼ੇ ਸਨ ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ।

ਪੁਰਾਣੀਆਂ ਸਰਕਾਰਾਂ ਨੇ ਪੰਜਾਬ ਲੁੱਟਿਆ: ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਅਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਮੌਜੂਦਾ ਸਰਕਾਰ ਕਿਸੇ ਵੀ ਕਿਸਮ ਦੀ ਲੁੱਟ ਨੂੰ ਬਗੈਰ ਬਰਦਾਸ਼ਤ ਕੀਤੇ ਐਕਸ਼ਨ ਕਰ ਰਹੀ ਹੈ।

28000 ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ: ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਤੁਰੰਤ ਜਾਰੀ ਕਰਕੇ ਲੋਕ ਭਲਾਈ ਦੇ ਵਾਅਦੇ ਨੂੰ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ਵਿੱਚ ਮਾਰੇ ਗਏ ਬੱਚੇ ਦੇ ਘਰ ਅਫਸੋਸ ਪ੍ਰਗਟਾਉਣ ਪੁੱਜੇ ਬਿਕਰਮ ਮਜੀਠੀਆ, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

ETV Bharat Logo

Copyright © 2024 Ushodaya Enterprises Pvt. Ltd., All Rights Reserved.