ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਵਾਲੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲਿਸ ਬਲ ਲਈ ਚੁਣੌਤੀਆਂ ਕਈ ਗੁਣਾ ਵਧੀਆਂ ਹਨ, ਜਿਸ ਲਈ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਜ਼ਰੂਰਤ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਉੱਤੇ ਸਖ਼ਤੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਪੁਲਿਸ ਬਲ ਨੂੰ ਕਮਿਊਨਿਟੀ ਪੁਲਿਸਿੰਗ ਉੱਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਸਹੂਲਤਾਂ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਉੱਤੇ ਵੱਡਾ ਧਿਆਨ ਦੇਣ ਦੀ ਜ਼ਰੂਰਤ ਹੈ।
-
ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ ਕੀਤਾ…ਹੈਲਪਲਾਈਨ ਨੰ. ਦੇ ਨਾਲ ਹੁਣ Whatsapp ਨੰ. ਵੀ ਸਮਾਜ ਤੋਂ ਪਰੇਸ਼ਾਨ ਮਹਿਲਾਵਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਕਰ ਦਿੱਤਾ ਹੈ…ਸਰਕਾਰ ਦਾ ਮਕਸਦ ਮਹਿਲਾਵਾਂ ਤੇ ਬੱਚਿਆਂ ਦੀ ਹਰ ਮੋੜ ‘ਤੇ ਹਿਫ਼ਾਜ਼ਤ ਕਰਨਾ ਹੈ… pic.twitter.com/p6FIM126TO
— Bhagwant Mann (@BhagwantMann) March 28, 2023 " class="align-text-top noRightClick twitterSection" data="
">ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ ਕੀਤਾ…ਹੈਲਪਲਾਈਨ ਨੰ. ਦੇ ਨਾਲ ਹੁਣ Whatsapp ਨੰ. ਵੀ ਸਮਾਜ ਤੋਂ ਪਰੇਸ਼ਾਨ ਮਹਿਲਾਵਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਕਰ ਦਿੱਤਾ ਹੈ…ਸਰਕਾਰ ਦਾ ਮਕਸਦ ਮਹਿਲਾਵਾਂ ਤੇ ਬੱਚਿਆਂ ਦੀ ਹਰ ਮੋੜ ‘ਤੇ ਹਿਫ਼ਾਜ਼ਤ ਕਰਨਾ ਹੈ… pic.twitter.com/p6FIM126TO
— Bhagwant Mann (@BhagwantMann) March 28, 2023ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ ਕੀਤਾ…ਹੈਲਪਲਾਈਨ ਨੰ. ਦੇ ਨਾਲ ਹੁਣ Whatsapp ਨੰ. ਵੀ ਸਮਾਜ ਤੋਂ ਪਰੇਸ਼ਾਨ ਮਹਿਲਾਵਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਕਰ ਦਿੱਤਾ ਹੈ…ਸਰਕਾਰ ਦਾ ਮਕਸਦ ਮਹਿਲਾਵਾਂ ਤੇ ਬੱਚਿਆਂ ਦੀ ਹਰ ਮੋੜ ‘ਤੇ ਹਿਫ਼ਾਜ਼ਤ ਕਰਨਾ ਹੈ… pic.twitter.com/p6FIM126TO
— Bhagwant Mann (@BhagwantMann) March 28, 2023
ਵੱਡੇ ਸੁਧਾਰਾਂ ਦੀ ਲੋੜ: ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਿਆਂ ਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ਹੈ ਅਤੇ ਪੁਲਿਸ ਇਸ ਪ੍ਰਣਾਲੀ ਦਾ ਧੁਰਾ ਹੈ, ਜਿਸ ਵਿੱਚ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ, ਪੁਲਿਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਕਿ ਪੁਲਿਸ ਜ਼ਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇੱਕ ਹੋਰ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਜੂਝਣ ਦੇ ਪੁਲਿਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ। ਸੰਗਰੂਰ ਸੰਸਦੀ ਹਲਕੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਹਰੇਕ ਕੋਨੇ ਉੱਤੇ ਨਜ਼ਰ ਰੱਖਣ ਲਈ ਉੱਥੇ ਆਧੁਨਿਕ ਸੀਸੀਟੀਵੀ ਕੈਮਰੇ ਲਗਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਨੂੰ ਹੁਣ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੁਲਿਸ ਉੱਤੇ ਕੰਮ ਦਾ ਬੋਝ ਘਟਾਉਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਉੱਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਤੀਜੀ ਅੱਖ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਨਾਲ ਕਿਸੇ ਵੀ ਅਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਰੀ ਕਾਰਵਾਈ ਯਕੀਨੀ ਬਣੇਗੀ।
ਚੈਟ ਬੋਟ ਨਾਂ ਦੀ ਪਹਿਲਕਦਮੀ: ਮੁੱਖ ਮੰਤਰੀ ਨੇ ਵਿਭਾਗ ਦੇ ਆਧੁਨਿਕੀਕਰਨ ਲਈ ਪੁਲਿਸ ਬਲ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਮਨੁੱਖੀ ਤਸਕਰੀ ਪੁਲਿਸ ਲਈ ਹੀ ਨਹੀਂ, ਸਗੋਂ ਸਮੁੱਚੇ ਸਮਾਜ ਲਈ ਗੰਭੀਰ ਖ਼ਤਰਾ ਬਣ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ, ਜਿਸ ਲਈ ਪੁਲਿਸ ਵੱਲੋਂ ਲੀਕ ਤੋਂ ਹਟ ਕੇ ਕੀਤੀ ਚੈਟ ਬੋਟ ਨਾਂ ਦੀ ਪਹਿਲਕਦਮੀ ਇੱਕ ਸਵਾਗਤ ਯੋਗ ਕਦਮ ਹੈ। ਪੁਲਿਸ ਤੋਂ ਕੰਮ ਦਾ ਬੋਝ ਘਟਾਉਣ ਲਈ ਪਿੰਡਾਂ ਜਾਂ ਘਰਾਂ ਦੇ ਪੱਧਰ ਉੱਤੇ ਮਸ਼ਵਰਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੋਵੇਗਾ, ਉੱਥੇ ਲੋਕਾਂ ਵਿਚਾਲੇ ਆਪਸੀ ਪਿਆਰ ਵੀ ਵਧੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜਿਕ ਬਦਨਾਮੀ ਦੇ ਵੱਖ-ਵੱਖ ਕਾਰਨਾਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ ਅਤੇ ਸਾਰਿਆਂ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਚੈਟ ਬੋਟ ਨੂੰ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਲਈ ਨਿਵੇਕਲੀ ਪਹਿਲਕਦਮੀ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਮੁਲਕ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰਨ ਲਈ ਵਟਸਐਪ ਚੈਟ ਬੋਟ ਤੇ ਹੋਰ ਆਨਲਾਈਨ ਤਰੀਕਿਆਂ ਦੀ ਲੋੜ ਹੈ।
ਇਹ ਵੀ ਪੜ੍ਹੋ: Cm mann launched the chat box app: ਹੁਣ ਗੁਆਚੇ ਬੱਚਿਆਂ ਨੂੰ ਲੱਭੇਗਾ ਚੈਟ ਬੋਟ ! ਪੰਜਾਬ ਵਿੱਚ ਲਾਂਚ ਹੋਇਆ ਐਪ