ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਕਾਬੂ (Control of drugs and gangsters in Punjab) ਕਰਨ ਲਈ ਪੁਲਿਸ ਵੱਲੋਂ ਵੱਕ ਵੱਖ ਪ੍ਰਕਾਰ ਦੀਆਂ ਮੁਹਿੰਮਾਂ ਵਿੱਢੀਆਂ ਜਾ ਰਹੀਆਂ ਹਨ ਇਸ ਦੇ ਤਹਿਤ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਇੱਕ ਹਫ਼ਤੇ ਵਿੱਚ ਕੁੱਲ 271 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (271 drug traffickers arrested) ਕੀਤਾ ਹੈ।
192 ਕੇਸ ਦਰਜ: ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 17.66 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਹਫ਼ਤੇ ਵਿੱਚ ਕੁੱਲ 192 ਕੇਸ ਦਰਜ ਕੀਤੇ (192 cases were registered) ਗਏ ਹਨ। ਇਨ੍ਹਾਂ ਵਿੱਚੋਂ 26 ਕੇਸ ਵਪਾਰਕ ਨਸ਼ਾ ਤਸਕਰੀ ਦੇ ਹਨ। ਇਸ ਤੋਂ ਇਲਾਵਾ ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ,ਇਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ, 3.43 ਕੁਇੰਟਲ ਭੁੱਕੀ, 54123 ਗੋਲੀਆਂ, ਕੈਪਸੂਲ, ਟੀਕੇ ਅਤੇ ਹੋਰ ਦਵਾਈਆਂ ਬਰਾਮਦ ਕੀਤੀਆਂ ਹਨ।
ਭਗੌੜਿਆਂ ਨੂੰ ਫੜਨ ਦੀ ਮੁਹਿੰਮ: ਫਰਾਰ ਮੁਲਜ਼ਮਾਂ ਨੂੰ ਫੜਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 11 ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ (11 fugitive accused arrested) ਕੀਤਾ ਹੈ। ਉਨ੍ਹਾਂ ਕਿਹਾ ਪੁਲਿਸ ਨੇ 5 ਜੁਲਾਈ 2022 ਤੋਂ ਭਗੌੜਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ ਕੀਤੀ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਐਸਐਸਪੀਜ਼ ਨੂੰ ਸਾਰੇ ਮਾਮਲਿਆਂ ਖਾਸ ਕਰਕੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਸੂਬੇ ਵਿੱਚ ਵੱਡੇ ਉਦਯੋਗ ਲਿਆਉਣ ਲਈ ਚੇਨਈ ਦੌਰੇ ਉੱਤੇ ਸੀਐੱਮ ਮਾਨ, ਪ੍ਰਾਜੈਕਟ ਲਾਉਣ ਲਈ ਮਾਨ ਦੀ ਵੱਡੇ ਉਯੋਗਪਤੀਆਂ ਨਾਲ ਹੋਈ ਗੱਲਬਾਤ
ਵਿਸ਼ਾਲ ਮੁਹਿੰਮ ਚਲਾਈ: ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਡੀਜੀਪੀ ਪੰਜਾਬ ਨੇ ਸਾਰੇ ਸੀਪੀਐਸਐਸਪੀਜ਼ ਨੂੰ ਉਨ੍ਹਾਂ ਸਾਰੇ ਹੌਟ ਸਪਾਟਾਂ ਦੀ ਸ਼ਨਾਖਤ (Identification of hot spots) ਕਰਨ ਦੇ ਆਦੇਸ਼ ਦਿੱਤੇ ਹਨ ਜਿੱਥੇ ਨਸ਼ੇ ਦਾ ਪ੍ਰਚਲਨ ਹੁੰਦਾ ਹੈ। ਉਨ੍ਹਾਂ ਨੇ ਪੁਲਿਸ ਨੂੰ ਸਾਰੇ ਗ੍ਰਿਫਤਾਰ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਦੀ ਨਾਜਾਇਜ਼ ਕਮਾਈ ਨੂੰ ਬਰਾਮਦ ਕੀਤਾ ਜਾ ਸਕੇ।