ਚੰਡੀਗੜ੍ਹ : ਹਰ ਸਾਲ ਵਾਂਗ ਇਸ ਵਾਰ ਵੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਰਵਾਨਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਵਲੋਂ ਹਰੀ ਝੰਡੀ ਦਿਖਾ ਕੇ ਇਸ ਗੱਡੀ ਨੂੰ ਬਨਾਰਸ ਭੇਜਿਆ ਗਿਆ। ਇਸ ਦੌਰਾਨ ਸੀਐੱਮ ਮਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਰਵਾਨਾ ਕਰਨ ਦੇ ਨਾਲ ਨਾਲ ਸੰਗਤ ਨੂੰ ਵਧਾਈ ਵੀ ਦਿੱਤੀ ਗਈ।
-
ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰਵਾਨਾ ਹੋਈਆਂ ਰੇਲਗੱਡੀਆਂ ਨੂੰ ਜਲੰਧਰ ਸਟੇਸ਼ਨ ਤੋਂ ਹਰੀ ਝੰਡੀ ਦਿੱਤੀ…
— Bhagwant Mann (@BhagwantMann) February 2, 2023 " class="align-text-top noRightClick twitterSection" data="
ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ…ਪਰਮਾਤਮਾ ਸਭ ਦੀ ਯਾਤਰਾ ਸਫ਼ਲ ਕਰੇ… pic.twitter.com/8jZ5f5NdWD
">ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰਵਾਨਾ ਹੋਈਆਂ ਰੇਲਗੱਡੀਆਂ ਨੂੰ ਜਲੰਧਰ ਸਟੇਸ਼ਨ ਤੋਂ ਹਰੀ ਝੰਡੀ ਦਿੱਤੀ…
— Bhagwant Mann (@BhagwantMann) February 2, 2023
ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ…ਪਰਮਾਤਮਾ ਸਭ ਦੀ ਯਾਤਰਾ ਸਫ਼ਲ ਕਰੇ… pic.twitter.com/8jZ5f5NdWDਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰਵਾਨਾ ਹੋਈਆਂ ਰੇਲਗੱਡੀਆਂ ਨੂੰ ਜਲੰਧਰ ਸਟੇਸ਼ਨ ਤੋਂ ਹਰੀ ਝੰਡੀ ਦਿੱਤੀ…
— Bhagwant Mann (@BhagwantMann) February 2, 2023
ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ…ਪਰਮਾਤਮਾ ਸਭ ਦੀ ਯਾਤਰਾ ਸਫ਼ਲ ਕਰੇ… pic.twitter.com/8jZ5f5NdWD
ਡੀਸੀ ਨੇ ਲਿਆ ਸੀ ਤਿਆਰੀਆਂ ਦਾ ਜਾਇਜਾ: ਇਹ ਵੀ ਯਾਦ ਰਹੇ ਕਿ ਜਲੰਧਰ ਸਿਟੀ ਸਟੇਸ਼ਨ ਤੋਂ ਸਪੈਸ਼ਲ ਰੇਲ ਗੱਡੀ ਨੂੰ ਰਵਾਨਾ ਕਰਨ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਵੀ ਮੌਜੂਦ ਸੀ। ਇਹ ਵੀ ਦੱਸ ਦਈਏ ਕਿ ਡੇਰਾ ਬੱਲਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਪੈਸ਼ਲ ਰੇਲ ਗੱਡੀ ਨੂੰ ਰਵਾਨਾ ਹੁੰਦੀ ਹੈ। ਬੀਤੇ ਦਿਨੀਂ ਡੀਸੀ ਵੱਲੋਂ ਤਿਆਰੀਆਂ ਦਾ ਜਾਇਜਾ ਵੀ ਲਿਆ ਗਿਆ ਸੀ ਅਤੇ ਡੇਰਾ ਬੱਲਾਂ ਕਮੇਟੀ ਦੇ ਪ੍ਰਬੰਧਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸਮਾਮਗ ਨੂੰ ਸਫਲ ਬਣਾਉਣ ਦੇ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ।
ਕਾਬਿਲੇਗੌਰ ਹੈ ਕਿ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨਗੇ। ਖਾਸ ਗੱਲ ਇਹ ਹੈ ਕਿ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਮਾਗਮ ਲਈ ਸੱਦਾ ਦਿੱਤਾ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਸੀਐੱਮ ਭਗਵੰਤ ਮਾਨ ਨੇ ਕੀਤਾ ਟਵੀਟ : ਇਸਦੇ ਨਾਲ ਹੀ ਭਗਵੰਤ ਮਾਨ ਵਲੋਂ ਖਾਸ ਤੌਰ ਉੱਤੇ ਟਵੀਟ ਕਰਕੇ ਕਿਹਾ ਗਿਆ ਕਿ....ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਤੋਂ ਬਨਾਰਸ ਲਈ ਰਵਾਨਾ ਹੋਈਆਂ ਰੇਲਗੱਡੀਆਂ ਨੂੰ ਜਲੰਧਰ ਸਟੇਸ਼ਨ ਤੋਂ ਹਰੀ ਝੰਡੀ ਦਿੱਤੀ… ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ…ਪਰਮਾਤਮਾ ਸਭ ਦੀ ਯਾਤਰਾ ਸਫ਼ਲ ਕਰੇ…