ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਹੇਠ ਸ਼ਾਮਲ ਕੀਤਾ ਹੈ। (Punjab Vigilance Department)
ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (Anti corruption action line) 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।
ਆਨਲਾਈਨ ਸ਼ਿਕਾਇਤ ਦੀ ਪੜਤਾਲ: ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ (Online complaint investigation) ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।
ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ। (Vigilance action in Ludhiana)
- Highest price for sugarcane:ਗੰਨਾ ਕਿਸਾਨਾਂ ਨਾਲ ਸੀਐੱਮ ਮਾਨ ਨੇ ਮੀਟਿੰਗ ਮਗਰੋਂ ਕੀਤਾ ਐਲਾਨ,ਕਿਹਾ-ਗੰਨੇ ਦਾ ਕਿਸਾਨਾਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਭਾਅ
- ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਚ ਭੜਕੇ ਮਜੀਠੀਆ, ਕਿਹਾ- CM ਦੇ ਹੁਕਮ ਤੋਂ ਬਿਨਾਂ ਗੁਰੂਘਰ 'ਤੇ ਗੋਲੀ ਚੱਲ ਹੀ ਨਹੀ ਸਕਦੀ, 84 ਯਾਦ ਕਰਾ ਦਿੱਤਾ
- ਮਾਨਾਵਾਲਾ ਰੇਲਵੇ ਟ੍ਰੈਕ ਜਾਮ ਕਰਨ ਪਹੁੰਚੇ ਕਿਸਾਨ,ਰੇਲਵੇ ਟ੍ਰੈਕ ਪੁਲਿਸ ਛਾਉਣੀ 'ਚ ਹੋਇਆ ਤਬਦੀਲ,ਕਿਸਾਨਾਂ ਨੇ ਦਿੱਤਾ ਅਲਟੀਮੇਟਮ,ਜਾਣੋਂ ਕੀ ਹੈ ਪੂਰਾ ਮਾਮਲਾ
ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਠੱਗੀ ਕੀਤੀ: ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਿਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।