ਚੰਡੀਗੜ੍ਹ ਡੈਸਕ : ਪੰਜਾਬ ਸਰਕਾਰ ਵੱਲੋਂ ਦੋ ਦਿਨਾਂ ਲਈ ਵਿਧਾਨ ਸਭਾ ਸੈਸ਼ਨ ਸੱਦਿਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ 20 ਅਤੇ 21 ਅਕਤੂਬਰ ਨੂੰ ਬੁਲਾਇਆ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਇਹ ਨਹੀਂ ਸਪਸ਼ਟ ਕੀਤਾ ਕਿ ਇਸ ਦੌਰਾਨ ਕਿਹੜੇ ਮੁੱਦੇ ਵਿਚਾਰੇ ਜਾਣਗੇ। ਦੂਜੇ ਪਾਸੇ ਮੀਡੀਆ ਰਿਪੋਰਟਾਂ ਅਨੁਸਾਰ ਸਤਲੁਜ-ਯਮੁਨਾ ਲਿੰਕ ਨਹਿਰ ਯਾਨੀ ਕਿ ਐੱਸਵਾਈਐੱਲ ਵਿਵਾਦ ਉੱਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਮਾਨ ਸਰਕਾਰ ਨੇ ਦਿੱਤਾ ਹੈ ਬਹਿਸ ਦਾ ਸੱਦਾ : ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਜ਼ਮੀਨ ਦੇ ਉਸ ਹਿੱਸੇ ਦਾ ਸਰਵੇਖਣ ਕਰਨ ਲਈ ਹਦਾਇਤ ਕੀਤੀ ਹੈ, ਜਿੱਥੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਹਿੱਸੇ ਦੀ ਉਸਾਰੀ ਲਈ ਜਮੀਨ ਅਲਾਟ ਕੀਤੀ ਗਈ ਸੀ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਇਸ ਮੁੱਦੇ 'ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ।
ਇਹ ਵੀ ਯਾਦ ਰਹੇ ਕਿ ਅੱਜ, ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਆਪ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। SYL ਨੂੰ ਲੈ ਕੇ ਅਕਾਲੀ ਦਲ ਵਲੋਂ ਸੀਐਮ ਮਾਨ ਦੀ ਰਿਹਾਇਸ਼ ਦਾ ਘਿਰਾਉ ਕਰਨ ਦੀ ਤਿਆਰੀ ਹੈ। ਇਸ ਤੋਂ ਪਹਿਲਾਂ, ਰਣਨੀਤੀ ਬਣਾਉਣ ਲਈ ਜਲਦੀ ਹੀ ਪਾਰਟੀ ਦਫ਼ਤਰ ਵਿੱਚ ਮੀਟਿੰਗ ਬੁਲਾਈ ਗਈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ, ਕੋਰ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ।
- War Against Drugs: ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ BKU ਉਗਰਾਹਾਂ ਵਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ
- Amritpal Singh News: ਅਸਾਮ ਦੀ ਜੇਲ੍ਹ 'ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣ ਦੇ ਵਿਰੁੱਧ ਅੰਮ੍ਰਿਤਸਰ ਡੀਸੀ ਨੂੰ ਦਿੱਤਾ ਮੰਗ ਪੱਤਰ
- Ferozepur Police And Miscreants Fired : ਫਿਰੋਜ਼ਪੁਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ, ਇੱਕ ਬਦਮਾਸ਼ ਜ਼ਖਮੀ
ਅਕਾਲੀ ਦਲ ਆਗੂਆਂ 'ਤੇ ਵਾਟਰ ਕੈਨਨ ਦੀ ਵਰਤੋਂ: ਸ਼੍ਰੋਮਣੀ ਅਕਾਲੀ ਦਲ ਨੇ SYL ਦੇ ਮੁੱਦੇ 'ਤੇ ਪਾਰਟੀ ਪ੍ਰਧਾਨ ਸੁਖਵੀਰ ਬਾਦਲ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ। ਅਕਾਲੀ ਦਲ ਐੱਸਵਾਈਐੱਲ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਿਹਾ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ’ਤੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਇਸ ਦੇ ਨਾਲ ਹੀ, ਅਕਾਲੀ ਦਲ ਦੇ ਕਈ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਕੱਲ੍ਹ, ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਵੀ ਐੱਸਵਾਈਐੱਲ ਦੇ ਮੁੱਦੇ 'ਤੇ ਪ੍ਰਦਰਸ਼ਨ ਕੀਤਾ ਸੀ ਅਤੇ ਚੰਡੀਗੜ੍ਹ ਪੁਲਿਸ ਨੇ ਜਲ ਚੈਨਲ ਦੀ ਵਰਤੋਂ ਕਰਦੇ ਹੋਏ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ 'ਚ ਲਿਆ ਸੀ।