ETV Bharat / state

ਪੰਜਾਬ 'ਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲ੍ਹਣਗੇ ਸਕੂਲ - ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਲਈ ਦਿਨ ਵਿੱਚ ਸਕੂਲ ਤਿੰਨ ਘੰਟੇ ਲਈ ਖੁੱਲ੍ਹਣਗੇ।

In Punjab, schools will be open from October 19 only for 9th to 12th class students
ਪੰਜਾਬ 'ਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ
author img

By

Published : Oct 15, 2020, 9:10 PM IST

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਕੂਲ ਮੁੜ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਵੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ (ਐਸ.ਓ.ਪੀਜ਼.) ਜਾਰੀ ਕੀਤਾ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੋਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ ਅਤੇ ਸਕੂਲਾਂ ਵਿੱਚ ਐਸ.ਓ.ਪੀਜ਼. ਲਾਗੂ ਕਰਵਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਸਕੂਲਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ ਪਰ ਆਨਲਾਈਨ ਸਿੱਖਿਆ ਹੀ ਅਧਿਆਪਨ ਦਾ ਤਰਜੀਹੀ ਤਰੀਕਾ ਰਹੇਗੀ ਅਤੇ ਸਾਰੇ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਪਹਿਲਾਂ ਹੀ ਆਨਲਾਈਨ ਕਲਾਸਾਂ ਲੈ ਰਹੇ ਹਨ ਅਤੇ ਜੇ ਕੁੱਝ ਵਿਦਿਆਰਥੀ ਨਿੱਜੀ ਤੌਰ ਉਤੇ ਹਾਜ਼ਰ ਹੋਣ ਦੀ ਥਾਂ ਆਨਲਾਈਨ ਕਲਾਸਾਂ ਲਾਉਣ ਨੂੰ ਹੀ ਤਰਜੀਹ ਦਿੰਦੇ ਹਨ ਤਾਂ ਉਹ ਅਜਿਹਾ ਕਰ ਸਕਣਗੇ। ਵਿਦਿਆਰਥੀ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਮਗਰੋਂ ਹੀ ਸਕੂਲਾਂ ਵਿੱਚ ਜਾ ਕੇ ਕਲਾਸਾਂ ਲਾ ਸਕਣਗੇ।

ਸਿੰਗਲਾ ਨੇ ਦੱਸਿਆ ਕਿ ਮਾਪਿਆਂ ਨੂੰ ਇਹ ਗੱਲ ਯਕੀਨੀ ਬਣਾਉਣੀ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਮਾਸਕ ਪਾ ਕੇ ਹੀ ਸਕੂਲ ਜਾਵੇ ਅਤੇ ਉਹ ਦੂਜਿਆਂ ਨਾਲ ਮਾਸਕ ਦੀ ਅਦਲਾ-ਬਦਲੀ ਨਾ ਕਰੇ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਜਨਤਕ ਥਾਵਾਂ ਉਤੇ ਘੱਟ ਤੋਂ ਘੱਟ ਗੱਲਬਾਤ ਦੇ ਨਾਲ-ਨਾਲ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣ ਲਈ ਵੀ ਉਤਸ਼ਾਹਤ ਕਰਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਲਈ ਦਿਨ ਵਿੱਚ ਸਕੂਲ ਤਿੰਨ ਘੰਟੇ ਲਈ ਖੁੱਲ੍ਹਣਗੇ ਅਤੇ ਸਿਰਫ਼ ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਵਿੱਚ ਸੱਦਿਆ ਜਾਵੇਗਾ। ਹੋਰ ਕਿਸੇ ਵੀ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਸਮਾਜਿਕ ਦੂਰੀ ਦਾ ਮਾਪਦੰਡ ਬਰਕਰਾਰ ਨਹੀਂ ਰੱਖਿਆ ਜਾ ਸਕਦਾ ਤਾਂ ਉਸ ਮਾਮਲੇ ਵਿੱਚ ਸਕੂਲ ਮੁਖੀ/ਮੈਨੇਜਮੈਂਟ ਆਪਣੇ ਪੱਧਰ ਉਤੇ ਦੋ ਸ਼ਿਫ਼ਟਾਂ ਵਿੱਚ ਕਲਾਸਾਂ ਲੈਣ ਜਾਂ ਬਦਲਵੇਂ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਬੁਲਾਉਣ ਬਾਰੇ ਆਪਣੇ ਪੱਧਰ ਉਤੇ ਫੈਸਲਾ ਲੈ ਸਕਦੇ ਹਨ।

ਸਿੰਗਲਾ ਨੇ ਕਿਹਾ ਕਿ ਕੰਟੇਨਮੈਂਟ ਜ਼ੋਨ ਨਾਲ ਸਬੰਧਤ ਵਿਦਿਆਰਥੀਆਂ ਤੇ ਸਟਾਫ਼ ਨੂੰ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਆਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਮੁਤਾਬਕ ਬਜ਼ੁਰਗ, ਗਰਭਵਤੀ ਤੇ ਹੋਰ ਮੁਲਾਜ਼ਮਾਂ, ਜਿਨ੍ਹਾਂ ਨੂੰ ਮੈਡੀਕਲ ਹਾਲਤ ਕਾਰਨ ਵਾਧੂ ਇਹਤਿਆਤ ਰੱਖਣ ਦੀ ਲੋੜ ਹੈ, ਨੂੰ ਸਲਾਹ ਹੈ ਕਿ ਉਹ ਵਿਦਿਆਰਥੀਆਂ ਨਾਲ ਸਿੱਧੇ ਸੰਪਰਕ ਦੀ ਲੋੜ ਵਾਲੇ ਕੰਮ ਨੂੰ ਤਰਜੀਹ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਕੂਲਾਂ ਵਿੱਚ ਪੈਰਾਂ ਨਾਲ ਚੱਲਣ ਵਾਲੀਆਂ ਹੱਥ ਧੋਣ ਵਾਲੀਆਂ ਮਸ਼ੀਨਾਂ ਅਤੇ ਸੰਪਰਕ ਰਹਿਤ ਥਰਮੋਮੀਟਰ, ਸਾਬਣ ਵਗੈਰਾ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਅਧਿਕਾਰੀ ਸਕੂਲੀ ਬੱਸਾਂ ਤੇ ਵੈਨਾਂ ਨੂੰ ਚਲਾਉਣ ਤੋਂ ਪਹਿਲਾਂ ਉਨ੍ਹਾਂ ਦੀ ਸੈਨੇਟਾਈਜੇਸ਼ਨ ਅਤੇ ਇਨਾਂ ਵਿੱਚ ਵਿਦਿਆਰਥੀਆਂ ਵਿਚਾਲੇ ਸਮਾਜਿਕ ਦੂਰੀ ਯਕੀਨੀ ਬਣਾਉਣਗੇ।

ਸਿੱਖਿਆ ਮੰਤਰੀ ਨੇ ਕਿ ਜਮਾਤਾਂ ਵਿੱਚ ਵਿਦਿਆਰਥੀਆਂ ਦੀਆਂ ਸੀਟਾਂ ਵਿਚਾਲੇ 6 ਫੁੱਟ ਦੀ ਦੂਰੀ ਉਤੇ ਨਿਸ਼ਾਨ ਬਣਾਏ ਜਾਣ ਅਤੇ ਇਸੇ ਤਰਾਂ ਸਟਾਫ਼ ਰੂਮ, ਦਫ਼ਤਰ, ਹੋਸਟਲਾਂ ਅਤੇ ਹੋਰ ਥਾਵਾਂ ਉਤੇ ਵੀ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਵਿਦਿਆਰਥੀਆਂ ਨੂੰ ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਯਾਦ ਦਿਵਾਉਣ ਵਾਲੇ ਪੋਸਟਰ/ਸੰਦੇਸ਼/ਸਟਿੱਕਰ ਅਤੇ ਸੰਕੇਤ ਲਾਉਣੇ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹੀਆਂ ਕੋਈ ਗਤੀਵਿਧੀਆਂ ਨਾ ਕਰਵਾਈਆਂ ਜਾਣ, ਜਿਨਾਂ ਵਿੱਚ ਸਮਾਜਿਕ ਦੂਰੀ ਦਾ ਸੰਕਲਪ ਨਹੀਂ ਅਪਣਾਇਆ ਜਾ ਸਕਦਾ। ਸਕੂਲਾਂ ਵਿੱਚ ਪ੍ਰਾਰਥਨਾ ਸਭਾ ਵੀ ਜਮਾਤਾਂ ਜਾਂ ਖੁੱਲੀਆਂ ਥਾਵਾਂ ਜਾਂ ਜਿੱਥੇ ਜਗਾਂ ਉਪਲਬਧ ਹੈ ਅਤੇ ਹਾਲਾਂ ਵਿੱਚ ਹੀ ਅਧਿਆਪਕਾਂ ਦੀ ਹਾਜ਼ਰੀ ਵਿੱਚ ਕਰਵਾਈਆਂ ਜਾਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.