ETV Bharat / state

ਅਗਲੇ ਪੜਾਅ ’ਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕੀਤਾ ਜਾਵੇਗਾ ਟੀਕਾਕਰਨ - people above 60 years

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ। ਇਸ ਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।

ਤਸਵੀਰ
ਤਸਵੀਰ
author img

By

Published : Feb 27, 2021, 6:55 PM IST

ਚੰਡੀਗੜ੍ਹ: ਕੋਵਿਡ 19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਵਿਅਕਤੀਆਂ ਨੂੰ ਟੀਕਾਕਰਨ ਕੀਤਾ ਜਾਵੇਗਾ। ਨਾਲ ਹੀ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ।ਇਸ ਸਬੰਧ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ ਜਿਸ ਦੀ ਸਿਫ਼ਾਰਸ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।

ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ- ਸਿੱਧੂ

ਬਲਬੀਰ ਸਿੱਧੂ ਨੇ ਅੱਗੇ ਕਿਹਾ ਕਿ ਰਜਿਸਟਰਡ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਇਸਨੂੰ ਸੁਖਾਲਾ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੇ ਪਹਿਲੇ ਪੜਾਅ ਦੇ ਲਾਗੂਕਰਨ ਦੌਰਾਨ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲਾਭਪਾਤਰੀ ਖੁਦ ਨੂੰ ਕੋਵਿਨ 2.0 ਪੋਰਟਲ ਜਾਂ ਹੋਰ ਆਈ.ਟੀ. ਐਪਲੀਕੇਸ਼ਨਾਂ ਜਿਵੇਂ ਅਰੋਗਿਆ ਸੇਤੂ ਆਦਿ ਰਾਹੀਂ ਟੀਕਾਕਰਨ ਵਾਸਤੇ ਰਜਿਸਟਰ ਕਰ ਸਕਣਗੇ।

ਇਹ ਵੀ ਪੜੋ: 10 ਦਿਨਾਂ ’ਚ ਕੋਵਿਡ 19 ਮਰੀਜ਼ਾਂ ਦੀ ਗਿਣਤੀ ’ਚ 100 ਫੀਸਦ ਵਾਧਾ: ਪੀਜੀਆਈ

ਬਜ਼ੁਰਗਾਂ ਲ਼ਈ ਹੋਵੇਗਾ ਨਵਾਂ ਪੋਰਟਲ

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਦੱਸਿਆ ਕਿ ਇਹ ਨਵਾਂ ਪੋਰਟਲ ਖਾਸ ਕਰਕੇ ਬਜ਼ੁਰਗਾਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਯਕੀਨੀ ਤੌਰ `ਤੇ ਮਦਦਗਾਰ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ -19 ਟੀਕਾਕਰਨ ਇਕੋ ਇਕ ਹੱਲ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਸੁਨਹਿਰੀ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟੀਕਾਕਰਨ ਦੀ ਸਹੂਲਤ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹਿਲਾਂ ਦੀ ਤਰ੍ਹਾਂ ਹੀ ਮੁਫਤ ਮੁਹੱਈਆ ਕਰਵਾਈ ਜਾਏਗੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਇਹ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ `ਤੇ ਤੈਅ ਦਰਾਂ ਅਨੁਸਾਰ ਭੁਗਤਾਨ ਦੇ ਅਧਾਰ `ਤੇ ਮੁਹੱਈਆ ਕਰਵਾਈ ਜਾਵੇਗੀ

ETV Bharat Logo

Copyright © 2025 Ushodaya Enterprises Pvt. Ltd., All Rights Reserved.