ਚੰਡੀਗੜ੍ਹ : ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ ਵਧਾਉਣ ਅਤੇ ਬੇਈਮਾਨ ਤੱਤਾਂ 'ਤੇ ਤਿੱਖੀ ਨਿਗਰਾਨੀ ਰੱਖਣ ਸਬੰਧੀ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ ਕਿ ਆਬਕਾਰੀ ਕਮਿਸ਼ਨਰੇਟ ਰਾਜਸਥਾਨ ਰਾਜ ਵਿੱਚ ਸ਼ਾਂਤਮਈ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਨੇ ਆਬਕਾਰੀ ਕਮਿਸ਼ਨਰ ਪੰਜਾਬ ਨੂੰ ਸ਼ਰਾਬ ਦੀ ਤਸਕਰੀ ਵਰਗੇ ਗੰਭੀਰ ਮੁੱਦੇ ਸਬੰਧੀ ਸਾਰੇ ਲੋੜੀਂਦੇ ਕਦਮ ਜਲਦੀ ਚੁੱਕਣ ਦੇ ਨਿਰਦੇਸ਼ ਦਿੱਤੇ।
ਚੌਕਸੀ ਵਧਾਈ : ਡੀਜੀਪੀ, ਪੰਜਾਬ ਪੁਲਿਸ, ਪੁਲਿਸ ਵਿਭਾਗ, ਪੰਜਾਬ ਦੇ ਤਾਲਮੇਲ ਨਾਲ ਫਾਜ਼ਿਲਕਾ, ਮੁਕਤਸਰ, ਮਾਨਸਾ, ਸੰਗਰੂਰ, ਬਠਿੰਡਾ, ਮੋਹਾਲੀ ਅਤੇ ਪਟਿਆਲਾ ਦੇ ਸਾਰੇ ਨਿਕਾਸ ਟਿਕਾਣਿਆਂ 'ਤੇ ਸਥਾਈ ਚੈਕ ਪੋਸਟਾਂ ਤੈਨਾਤ ਕੀਤੀਆਂ ਗਈਆਂ ਹਨ। ਚੌਕਸੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀਐੱਸਟੀ ਮੋਬਾਈਲ ਵਿੰਗ/ਸਿਪੂ (SIPU) ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਚੌਕਸੀ ਈ ਸ਼ਾਮਲ ਕੀਤਾ ਗਿਆ ਹੈ। ਸਥਾਈ ਨਾਕਿਆਂ ਅਤੇ ਮੋਬਾਈਲ ਚੈਕਿੰਗ ਲਈ ਇੰਸਪੈਕਟਰਾਂ ਦੇ 24 ਘੰਟੇ ਡਿਊਟੀ ਸਬੰਧੀ ਰੋਸਟਰ ਜਾਰੀ ਕੀਤਾ ਗਿਆ ਹੈ।
- Encounter in Bihar: ਵੈਸ਼ਾਲੀ 'ਚ ਕਾਂਸਟੇਬਲ ਦੇ ਕਤਲ ਕਰਨ ਵਾਲੇ ਦੋਵੇਂ ਮੁਲਜ਼ਮ ਢੇਰ, ਪੁਲਿਸ ਨੇ 3 ਘੰਟੇ ਅੰਦਰ ਕੀਤਾ ਐਨਕਾਊਂਟਰ
- Seminar to promote organic farming: ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਸ਼ਲਾਘਾ
- Moga's Agyapal Kaur Became Judge: ਮੋਗਾ ਦੀ ਆਗਿਆਪਾਲ ਕੌਰ ਬਣੀ ਜੱਜ, ਪਰਿਵਾਰ ਨੇ ਮਨਾਇਆ ਜਸ਼ਨ
ਪਲਾਂਟਾਂ ਦੀ ਜਾਂਚ ਕਰਨ ਲਈ ਨਿਰਦੇਸ਼ : ਈ-ਅਬਕਾਰੀ ਪੋਰਟਲ ਰਾਹੀਂ ਟਰੈਕ ਅਤੇ ਟਰੇਸ ਸਟਿੱਕਰ, ਹੋਲੋਗ੍ਰਾਮ, ਕਿਊਆਰ ਕੋਡ ਅਤੇ ਪਰਮਿਟਾਂ ਅਤੇ ਪਾਸਾਂ ਨੂੰ ਲਾਜ਼ਮੀ ਬਨਾਉਣ ਬਾਰੇ ਸਾਰੇ ਨਿਯਮਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਦੀਆਂ ਸਾਰੀਆਂ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਸ਼ੱਕੀ ਥਾਵਾਂ, ਬੰਦ ਥਾਂਵਾਂ, ਖੰਡਰ ਇਮਾਰਤਾਂ, ਢਾਬਿਆਂ ਅਤੇ ਐਲ-17 ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਆਬਕਾਰੀ ਦੇ ਇਨਫੋਰਸਮੈਂਟ-1 ਅਤੇ ਇਨਫੋਰਸਮੈਂਟ-2 ਦੋਵਾਂ ਵਿੰਗਾਂ ਨੂੰ ਰਾਜਸਥਾਨ ਰਾਜ ਨਾਲ ਲੱਗਦੀਆਂ ਸਰਹੱਦਾਂ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਥੇ ਵਰਣਨਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 25 ਨਵੰਬਰ, 2023 ਵੋਟ ਪਾਉਣ ਦੀ ਮਿਤੀ ਅਤੇ 3 ਦਸੰਬਰ, 2023 ਵੋਟਾਂ ਦੀ ਗਿਣਤੀ ਦੀ ਮਿਤੀ ਐਲਾਨੀ ਗਈ ਹੈ।