ETV Bharat / state

Police set up interstate roadblocks: ਜੀ-20 ਸੰਮੇਲਨ ਦੇ ਮੱਦੇਨਜ਼ਰ ਪੁਲਿਸ ਨੇ ਲਗਾਏ ਅੰਤਰਰਾਜੀ ਨਾਕੇ, 39 ਦੇ ਕਰੀਬ ਵਾਹਨ ਕੀਤੇ ਜ਼ਬਤ

ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਖ਼ਤੀ ਅਤੇ ਸੁਰੱਖਿਆ ਹੋਰ ਪੁਖਤਾ ਕਰ ਦਿੱਤੀ ਹੈ। ਸਰਹੱਦੀ ਅੰਤਰ-ਰਾਜੀ ਨਾਕਿਆਂ ਉੱਤੇ ਪੁਲਿਸ ਨੇ ਕਾਰਵਾਈ ਕਰਦਿਆਂ 5669 ਵਾਹਨਾਂ ਦੀ ਚੈਕਿੰਗ ਕੀਤੀ ਹੈ, ਜਿਨ੍ਹਾਂ ਵਿੱਚੋਂ 300 ਦੇ ਚਲਾਨ ਕੀਤੇ ਅਤੇ 39 ਜ਼ਬਤ ਵੀ ਕੀਤੇ ਗਏ ਹਨ।

In view of the G-20 summit in Amritsar the police set up interstate roadblocks
Police set up interstate roadblocks: ਜੀ-20 ਸੰਮੇਲਨ ਦੇ ਮੱਦੇਨਜ਼ਰ ਪੁਲਿਸ ਨੇ ਲਗਾਏ ਅੰਤਰਰਾਜੀ ਨਾਕੇ, 39 ਦੇ ਕਰੀਬ ਵਾਹਨ ਕੀਤੇ ਜ਼ਬਤ
author img

By

Published : Mar 13, 2023, 10:55 PM IST

ਚੰਡੀਗੜ੍ਹ: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਸੰਮੇਲਨ ਦੇ ਮੱਦੇੇਨਜ਼ਰ ਵਿਸ਼ੇਸ਼ ਮੁਹਿੰਮ 'ਓ.ਪੀ.ਐਸ ਸੀਲ-2' ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ 'ਤੇ ਇਹ ਮੁਹਿੰਮ ਚਲਾਈ ਗਈ।

ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ: ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ 'ਤੇ ਇੰਸਪੈਕਟਰਾਂ-ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਦੱਸ ਦਈਏ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਨੂੰ ਲੈਕੇ ਬਹੁਤ ਸਾਰੀਆਂ ਅਫਵਾਹਾਂ ਉੱਠ ਚੁੱਕੀਆਂ ਨੇ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਨਕਾਰ ਦਿੱਤਾ ਸੀ।

300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ: ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਸੀ।

ਇਹ ਵੀ ਪੜ੍ਹੋ: Bjp has demanded a cbi inquiry: ਟੈੱਟ ਪ੍ਰੀਖਿਆ 'ਚ ਹੋਈ ਗੜਬੜ ਦਾ ਮਾਮਲਾ, ਭਾਜਪਾ ਨੇ ਸੀਬੀਆਈ ਜਾਂਚ ਦੀ ਕੀਤੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.