ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕਿਆਸ ਲਾਏ ਜਾ ਰਹੇ ਹਨ ਕਿ ਅਟਵਾਲ ਹੁਣ ਭਾਜਪਾ ਦਾ ਪੱਲਾ ਫੜ ਸਕਦੇ ਹਨ।
ਇਹ ਵੀ ਪੜ੍ਹੋ : Vaisakhi In Pakistan: ਵਿਸਾਖੀ ਮਨਾਉਣ ਲਈ ਸੰਗਤ ਦਾ ਜਥਾ ਪਾਕਿਸਤਾਨ ਲਈ ਰਵਾਨਾ
ਕੂਮਕਲਾਂ ਤੋਂ ਵਿਧਾਇਕ ਰਹਿ ਚੁੱਕੇ ਨੇ ਇੰਦਰ ਇਕਬਾਲ ਸਿੰਘ ਅਟਵਾਲ: ਦੱਸ ਦਈਏ ਕਿ ਅਟਵਾਲ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ। ਸੂਤਰਾਂ ਤੋਂ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜ ਉਹ ਭਾਜਪਾ ਵਿੱਚ ਸ਼ਾਮਲ ਹੋਣ ਜਾ ਹੇ ਹਨ। ਕਿਆਸ ਇਹ ਵੀ ਲਾਏ ਜਾ ਰਹੇ ਹਨ ਕਿ ਭਾਜਪਾ ਜਲੰਧਰ ਜ਼ਿਮਨੀ ਚੋਣਾਂ ਲਈ ਅਟਵਾਲ ਨੂੰ ਉਮੀਦਵਾਰ ਐਲਾਨ ਸਕਦੀ ਹੈ।
ਪਾਰਟੀ ਵਿੱਚ ਅਟਵਾਲ ਪਰਿਵਾਰ ਦਾ ਰਿਹਾ ਚੰਗਾ ਆਧਾਰ: ਯਾਦ ਰਹੇ ਕਿ ਇੰਦਰ ਇਕਬਾਲ ਸਿੰਘ ਅਟਵਾਲ ਦਾ ਪਰਿਵਾਰ ਹਮੇਸ਼ਾ ਸ਼ੁਰੂਆਤ ਤੋਂ ਅਕਾਲੀ ਟਕਸਾਲੀ ਰਿਹਾ ਹੈ ਤੇ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਚੋਣਾਂ ਵੀ ਲੜ ਚੁੱਕੇ ਹਨ। ਪਾਰਟੀ ਵਿੱਚ ਉਨ੍ਹਾਂ ਦਾ ਚੰਗਾ ਆਧਾਰ ਮੰਨਿਆ ਗਿਆ ਹੈ। ਇੰਦਰ ਇਕਬਾਲ ਸਿੰਘ ਅਟਵਾਲ ਦੇ ਅਕਾਲੀ ਦਲ ਛੱਡਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ ਇਸ ਦੇ ਨਾਲ ਹੀ ਭਾਜਪਾ ਨੂੰ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਚਿਹਰਾ ਮਿਲ ਗਿਆ ਹੈ, ਜਿਸ ਸਬੰਧੀ ਹਾਲੇ ਤਕ ਸਿਰਫ਼ ਕਿਆਸ ਹੀ ਲੱਗ ਰਹੇ ਹਨ।
ਸੁਖਬੀਰ ਬਾਦਲ ਨੇ ਕੱਲ੍ਹ ਕੀਤੀ ਸੀ ਕਾਨਫਰੰਸ: ਦੱਸਣਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਲ੍ਹ ਜਲੰਧਰ ਵਿਖੇ ਬਸਪਾ ਦੇ ਗਠਜੋੜ ਨਾਲ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਸੁਖਬੀਰ ਬਾਦਲ ਵੱਲੋਂ ਕੱਲ੍ਹ ਉਮੀਦਵਾਰ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਪਰ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਮੀਦਵਾਰ ਦਾ ਐਲਾਨ ਕਰ ਕੇ ਚੋਣ ਅਖਾੜੇ ਵਿੱਚ ਉਤਾਰਾਂਗੇ।
ਇਹ ਵੀ ਪੜ੍ਹੋ : Harbhajan Singh ETO Inspection: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ