ETV Bharat / state

Navjot Sidhu on INDIA Alliance: ਨਵਜੋਤ ਸਿੱਧੂ ਦੀ INDIA ਗੱਠਜੋੜ ਨੂੰ ਲੈਕੇ ਕਾਂਗਰਸ ਤੇ ਆਪ ਲੀਡਰਾਂ ਨੂੰ ਨਸੀਹਤ, ਕਿਹਾ- ਇਹ PM ਚੁਣਨ ਦੀ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ - CM Bhagwant Mann

ਪੰਜਾਬ 'ਚ ਕਾਂਗਰਸ ਅਤੇ 'ਆਪ' 'ਚ ਵਧੀ ਤਲਖ਼ੀ ਵਿਚਾਲੇ ਨਵਜੋਤ ਸਿੱਧੂ ਵਲੋਂ ਇੱਕ ਵਾਰ INDIA ਗੱਠਜੋੜ ਦੇ ਸਮਰਥਨ 'ਚ ਦੋਵਾਂ ਪਾਰਟੀਆਂ ਦੇ ਲੀਡਰਾਂ ਨੂੰ ਨਸੀਹਤ ਦਿੱਤੀ ਹੈ। ਸਿੱਧੂ ਦਾ ਕਹਿਣਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੱਠਜੋੜ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਵਿੱਚ INDIA ਗੱਠਜੋੜ ਦਾ ਜ਼ਿਕਰ ਕੀਤਾ ਜਾਵੇ। (Navjot Sidhu on INDIA Alliance)

Navjot Singh Sidhu Comment INDIA Alliance

author img

By ETV Bharat Punjabi Team

Published : Oct 1, 2023, 1:44 PM IST

ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਅਤੇ 'ਆਪ' ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਸਿੱਧੂ ਦਾ ਇਹ ਸੁਝਾਅ ਪੰਜਾਬ 'ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਆਇਆ ਹੈ। ਸਿੱਧੂ ਨੇ ਆਪਣੇ ਬਿਆਨ ਵਿੱਚ INDIA ਗੱਠਜੋੜ ਨੂੰ ਉੱਚਾ ਪਹਾੜ ਦੱਸਿਆ ਹੈ।

ਨਵਜੋਤ ਸਿੱਧੂ ਦਾ ਟਵੀਟ: ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ- INDIA ਗੱਠਜੋੜ ਇੱਕ ਉੱਚੇ ਪਹਾੜ ਵਾਂਗ ਖੜ੍ਹਾ ਹੈ। ਇੱਥੇ ਅਤੇ ਉੱਥੇ ਤੂਫਾਨ ਇਸਦੀ ਸ਼ਾਨ ਨੂੰ ਪ੍ਰਭਾਵਿਤ ਨਹੀਂ ਕਰਨਗੇ। ਸਾਡੇ ਲੋਕਤੰਤਰ ਦੀ ਰੱਖਿਆ ਲਈ ਇਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੀ ਕੋਈ ਵੀ ਕੋਸ਼ਿਸ਼ ਵਿਅਰਥ ਸਾਬਤ ਹੋਵੇਗੀ। ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ ਨੂੰ ਚੁਣਨ ਲਈ।

  • The I.N.D.I.A alliance stands like a tall mountain … a storm here and there will not affect its Grandeur !!! Any attempt to sabotage and breach this shield to safeguard our Democracy will prove futile … Punjab must understand that this…

    — Navjot Singh Sidhu (@sherryontopp) October 1, 2023 " class="align-text-top noRightClick twitterSection" data=" ">

ਪਾਰਟੀ ਆਗੂਆਂ ਨੂੰ ਸਮਝਾਉਣ ਦੀ ਕੀਤੀ ਕੋਸ਼ਿਸ਼: ਨਵਜੋਤ ਸਿੱਧੂ ਨੇ ਸਪੱਸ਼ਟ ਕਿਹਾ ਕਿ ਖਹਿਰਾ ਦੀ ਗ੍ਰਿਫਤਾਰੀ ਦਰਮਿਆਨ INDIA ਗੱਠਜੋੜ ਨੂੰ ਨਹੀਂ ਲਿਆਉਣਾ ਚਾਹੀਦਾ। ਪਾਰਟੀ ਆਗੂਆਂ ਨੂੰ ਸਮਝਣਾ ਹੋਵੇਗਾ ਕਿ ਇਹ ਗੱਠਜੋੜ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣਾਂ ਲਈ ਬਣਿਆ ਹੈ ਨਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ। ਇਸ ਲਈ ਬਿਹਤਰ ਹੋਵੇਗਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੱਠਜੋੜ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਵਿੱਚ INDIA ਗੱਠਜੋੜ ਦਾ ਜ਼ਿਕਰ ਕੀਤਾ ਜਾਵੇ। (Supkhpal Khaira Arrest Update)

ਕਿਉਂ ਮੁੜ ਸ਼ੁਰੂ ਹੋਇਆ ਇਹ ਵਿਵਾਦ?: ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ 'ਆਪ'-ਕਾਂਗਰਸ ਵਿਚਾਲੇ ਵਿਵਾਦ ਫਿਰ ਸ਼ੁਰੂ ਹੋ ਗਿਆ ਹੈ। ਖਹਿਰਾ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ 2015 ਦੇ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਖਹਿਰਾ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਣ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। (Khaira 2015 Drug Case)

ਸਿੱਧੂ ਨੇ ਖਹਿਰਾ ਦਾ ਕੀਤਾ ਸੀ ਸਮਰਥਨ: ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਸੁਖਪਾਲ ਖਹਿਰਾ ਦੇ ਹੱਕ 'ਚ ਬੋਲਦਿਆਂ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ। ਜਿਸ 'ਚ ਉਨ੍ਹਾਂ ਕਿਹਾ ਸੀ ਕਿ ਲੋਕ ਤੰਤਰ ਨੂੰ ਡੰਡਾ ਤੰਤਰ ਅਤੇ ਡਰ ਤੰਤਰ ਦਾ ਸੁਮੇਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਆਪਣੇ ਗੁਨਾਹਾਂ 'ਤੇ ਪਰਦਾ ਪਾਉਣ ਲਈ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

  • लोक तंत्र को बना दिया डंडा तंत्र और भय तंत्र का सुमेल…..

    सत्य की आवाज को दबाने के लिए?सरकार के गुनाहों पे पर्दा डालने के लिए?@SukhpalKhaira @BhagwantMann pic.twitter.com/y7Ljqik0eK

    — Navjot Singh Sidhu (@sherryontopp) September 30, 2023 " class="align-text-top noRightClick twitterSection" data=" ">

INDIA ਗੱਠਜੋੜ ਦਾ ਸਮਰਥਨ: ਇਸ ਦੇ ਨਾਲ ਹੀ ਜਿਥੇ ਪੰਜਾਬ ਕਾਂਗਰਸ ਦੇ ਹੋਰ ਲੀਡਰਾਂ ਵਲੋਂ ਇਸ ਗੱਠਜੋੜ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਉਥੇ ਹੀ ਨਵਜੋਤ ਸਿੱਧੂ ਨੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਆਪਣੀ ਕੌਮੀ ਲੀਡਰਸ਼ਿਪ ਦੀ ਹਮਾਇਤ ਕੀਤੀ ਸੀ। ਨਵਜੋਤ ਸਿੱਧੂ ਨੇ ਇਸ ਮਾਮਲੇ 'ਤੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ। ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਉਦੇਸ਼ ਲਈ ਹੈ। ਸੰਵਿਧਾਨ ਦੀ ਭਾਵਨਾ ਦਾ ਆਦਰ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਵਿੱਚ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ। ਸਿੱਧੂ ਨੇ ਲਿਖਿਆ ਕਿ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ। ਇਹ ਅਗਲੀ ਪੀੜ੍ਹੀ ਲਈ ਲੜੀਆਂ ਜਾਂਦੀਆਂ ਹਨ। ਟਵੀਟ ਦੇ ਅੰਤ 'ਚ ਉਨ੍ਹਾਂ ਨੇ ਲਿਖਿਆ ਜੈ ਹਿੰਦ...ਜੁੜੇਗਾ ਭਾਰਤ।

ETV Bharat Logo

Copyright © 2024 Ushodaya Enterprises Pvt. Ltd., All Rights Reserved.