ETV Bharat / state

Harbhajan Singh ETO Inspection: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ

author img

By

Published : Apr 8, 2023, 10:15 PM IST

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਪਾਵਰ ਹਾਊਸ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ।

Inspection of Shanan Power House by Power Minister Harbhajan Singh ETO
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਗਿਆ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਬੋਲਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਨੂੰ ਲੈ ਕੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਜ਼ਰੂਰੀ ਰਖ ਰਖਾਵ ਲਈ ਲੋੜੀਂਦੇ ਕਾਰਜ ਛੇਤੀ ਹੀ ਕੀਤੇ ਜਾਣਗੇ।

ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਮੰਤਰੀ ਵੱਲੋਂ ਸ਼ਲਾਘਾ : ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ‌ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ‌ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂ ਵਿੱਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਹਰਭਜਨ ਸਿੰਘ ਨੇ ਇਸ ਗੱਲ ਤੇ ਤਸਲੀ ਪ੍ਰਗਟ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੰਤਰੀਆਂ ਲਈ ਸਿਰਦਰਦੀ ਬਣਦੇ ਜਾ ਰਹੇ ਨੇ ਉਨ੍ਹਾਂ ਪੀਏ, ਹੁਣ ਇਸ ਵਿਧਾਇਕਾ ਨੂੰ ਦੇਣਾ ਪਿਆ ਸਪੱਸ਼ਟੀਕਰਨ

ਨਹੀਂ ਰਹਿਣ ਦਿੱਤੀ ਜਾਵੇਗੀ ਬਿਜਲੀ ਦਾ ਘਾਟ : ਇਸ ਦੌਰਾਨ ਗੱਲਬਾਤ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਕਿਸਾਨਾਂ, ਸਨਅਤਕਾਰਾਂ ਤੇ ਆਮ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕੋਲੇ ਦੀ ਘਾਟ ਨੂੰ ਜਲਦ ਹੀ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੀਐੱਸਪੀਸੀਐੱਲ ਨੂੰ ਬੀਤੇ ਦਿਨੀਂ ਫੰਡ ਜਾਰੀ ਕੀਤਾ ਗਿਆ ਹੈ ਤੇ ਹੁਣ ਸਰਕਾਰ ਵੱਲੋਂ ਪੀਐੱਸਪੀਸੀਐੱਲ ਦੀ ਜ਼ੀਰੋ ਸਬਸਿਡੀ ਹੈ।

ਇਹ ਵੀ ਪੜ੍ਹੋ : ਐੱਨਸੀਈਆਰਟੀ ਦੇ ਸਿਲੇਬਸ ਉੱਤੇ ਐੱਸਜੀਪੀਸੀ ਨੇ ਜਤਾਇਆ ਇਤਰਾਜ਼, ਗਲਤ ਜਾਣਕਾਰੀ ਨੂੰ ਤੁਰੰਤ ਹਟਾਉਣ ਦੀ ਕੀਤੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.