ETV Bharat / state

ਲੋਕ ਨਿਰਮਾਣ ਵਿਭਾਗ ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ - 3600 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਨਿਰਮਾਣ ਵਿਭਾਗ ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਬਜਟ ਸੈਸ਼ਨ ਦੌਰਾਨ ਐਲਾਨੇ ਗਏ ਸਾਰੇ ਪ੍ਰਾਜੈਕਟ ਸ਼ੁਰੂ ਕਰ ਕੇ ਦਸੰਬਰ 2021 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੋਕ ਨਿਰਮਾਣ ਵਿਭਾਗ ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

author img

By

Published : May 5, 2021, 11:01 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਨਿਰਮਾਣ ਵਿਭਾਗ ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਬਜਟ ਸੈਸ਼ਨ ਦੌਰਾਨ ਐਲਾਨੇ ਗਏ ਸਾਰੇ ਪ੍ਰਾਜੈਕਟ ਸ਼ੁਰੂ ਕਰ ਕੇ ਦਸੰਬਰ 2021 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਇਸ ਦੇ ਨਾਲ ਹੀ ਕੋਵਿਡ ਦੇ ਸੰਕਟ ਨਾਲ ਪਏ ਵਿੱਤੀ ਬੋਝ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਦੀਆਂ ਤਰਜੀਹਾਂ ਦਾ ਵੀ ਖਿਆਲ ਰੱਖਣ ਲਈ ਕਿਹਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਪ੍ਰਵਾਨਿਤ ਅਤੇ ਅਲਾਟ ਕੀਤੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਨ ਅਤੇ ਦਸੰਬਰ ਤੋਂ ਬਾਅਦ ਹੀ ਕੋਈ ਨਵਾਂ ਕੰਮ ਸ਼ੁਰੂ ਕਰਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹਲਵਾਰਾ ਹਵਾਈ ਅੱਡੇ ਦੀ ਪ੍ਰੀ-ਫੈਬ ਬਿਲਡਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਕਾਰਜਸ਼ੀਲ ਕੀਤਾ ਜਾ ਸਕੇ। ਉਨ੍ਹਾਂ ਵਿਭਾਗ ਨੂੰ ਰਿਆਇਤੀ ਭਾੜੇ ਸਬੰਧੀ ਮਾਮਲੇ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਸਮਰਪਿਤ ਮਾਲ ਰੇਲ ਲਾਂਘੇ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।ਇਸ ਸਮੀਖਿਆ ਦਾ ਉਦੇਸ਼ ਸੂਬਾ ਸਰਕਾਰ ਦੀ ਸਾਲ 2017-22 ਲਈ 5 ਸਾਲਾ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ ਜੋ ਦਿਹਾਤੀ ਲਿੰਕ ਸੜਕਾਂ ਨੂੰ ਚੌੜਾ ਕਰਨ, ਸਾਰੇ ਜ਼ਿਲਾ ਹੈਡ ਕੁਆਟਰਾਂ ਨੂੰ ਤੇਜ਼ ਰਫਤਾਰੀ 4/6 ਮਾਰਗੀ ਸੜਕਾਂ ਨਾਲ ਜੋੜਨ ਅਤੇ ਹਾਈ ਸਪੀਡ ਆਰਥਿਕ ਲਾਂਘਾ ਉਸਾਰਨ 'ਤੇ ਕੇਂਦਰਤ ਸੀ।

ਵਿਭਾਗ ਵੱਲੋਂ ਇਨ੍ਹਾਂ ਪ੍ਰਾਜੈਕਟਾਂ ਨੂੰ 28 ਫਰਵਰੀ, 2022 ਤੱਕ ਮੁਕੰਮਲ ਕਰਨ ਦੀ ਵਚਨਬੱਧਤਾ ਪ੍ਰਗਟਾਈ ਗਈ। ਇਨ੍ਹਾਂ ਵਿੱਚ 2900 ਕਰੋੜ ਰੁਪਏ ਦੀ ਲਾਗਤ ਨਾਲ 21 ਕੌਮੀ ਰਾਜਮਾਰਗਾਂ ਦੀ ਉਸਾਰੀ/ਅਪਗ੍ਰੇਡੇਸ਼ਨ ਸਮੇਤ 7 ਪੁਲਾਂ ਦੀ ਉਸਾਰੀ ਅਤੇ 2412 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 3675 ਕਿਲੋਮੀਟਰ ਲੰਬਾਈ ਵਾਲੇ ਰਾਜ ਮਾਰਗਾਂ, ਮੁੱਖ ਜ਼ਿਲ੍ਹਾ ਸੜਕਾਂ ਅਤੇ ਹੋਰ ਸੜਕਾਂ ਦੀ ਮੁਰੰਮਤ ਕਰਨਾ ਸ਼ਾਮਲ ਹੈ।

ਇਸ ਤੋਂ ਇਲਾਵਾ 3600 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਕਰੀਬਨ 4200 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਨੂੰ ਅਪਗ੍ਰੇਡ ਅਤੇ ਚੌੜਾ ਕੀਤਾ ਜਾ ਰਿਹਾ ਹੈ ਜਦੋਂ ਕਿ ਲਿੰਕ ਸੜਕਾਂ 'ਤੇ 85 ਪੁਲ ਮੁਕੰਮਲ ਹੋ ਚੁੱਕੇ ਹਨ ਅਤੇ ਇਸ ਸਮੇਂ ਪੇਂਡੂ ਲਿੰਕ ਸੜਕਾਂ 49 ਪੁਲ ਲਈ ਨਿਰਮਾਣ ਅਧੀਨ ਹਨ। ਇਸ ਤੋਂ ਇਲਾਵਾ ਇਨ੍ਹਾਂ ਸੜਕਾਂ 'ਤੇ 14 ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ਦਾ ਕੁੱਲ ਖਰਚਾ 870 ਕਰੋੜ ਰੁਪਏ ਹੈ ਜੋ ਕਿ ਫਰਵਰੀ, 2022 ਤੱਕ ਪੂਰਾ ਹੋ ਜਾਵੇਗਾ। ਸੂਬੇ ਭਰ ਵਿੱਚ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਦੀਆਂ 175 ਇਮਾਰਤਾਂ ਵੀ 1862 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਹਨ।

ਇਹ ਵੀ ਪੜੋ:ਡੀਡੀ ਪੰਜਾਬੀ ਤੇ ਬੱਚਿਆਂ ਨੇ ਲਾਈ ਕਲਾਸਾ, ਸਰਕਾਰ ਦਾ ਧੰਨਵਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.