ਚੰਡੀਗੜ੍ਹ: ਬੀਤੀ 1 ਸਤੰਬਰ ਨੂੰ ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਟ ਲਗਾਤਾਰ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰ ਰਹੀ ਹੈ ਪਰ ਸਿੱਟ ਨੂੰ ਹਾਲੇ ਤੱਕ ਕਾਮਯਾਬੀ ਨਹੀਂ ਮਿਲੀ।
ਇਸ ਸਾਰੇ ਮਾਮਲੇ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਨੇ ਸੁਮੇਧ ਸੈਣੀ ਦੇ ਖ਼ਿਲਾਫ਼ ਲੜ੍ਹ ਰਹੇ ਵਕੀਲ ਪ੍ਰਦੀਪ ਵਿਰਕ ਨਾਲ ਗੱਲਬਾਤ ਕੀਤੀ ਗਈ। ਇਸ ਮੌਕ ਵਕੀਲ ਨੇ ਕਿਹਾ ਕਿ ਜੇਕਰ ਸੈਣੀ ਦੀ ਗ੍ਰਿਫਤਾਰੀ ਹੋ ਜਾਂਦੀ ਹੈ ਤਾਂ ਇਹ ਕੇਸ ਸਹੀ ਢੰਗ ਨਾਲ ਟਰੈਕ 'ਤੇ ਆ ਜਾਵੇ ਅਤੇ ਕੇਸ ਤੇਜ਼ੀ ਨਾਲ ਅੱਗੇ ਵਧੇਗਾ।
ਉਨ੍ਹਾਂ ਕਿਹਾ ਸੈਣੀ ਦੀ ਗ੍ਰਿਫ਼ਤਾਰੀ ਨਾਲ ਇਹ ਸਾਰਾ ਸਾਹਮਣੇ ਆ ਜਾਵੇਗਾ ਕਿ ਸੈਣੀ ਨੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਉਸ ਦੀ ਲਾਸ਼ ਨੂੰ ਕਿੱਥੇ ਸੁੱਟਿਆ, ਕਿਵੇਂ ਟਾਰਚਰ ਕੀਤਾ ਅਤੇ ਸੈਣੀ ਨਾਲ ਕਿਹੜੇ ਹੋਰ ਅਧਿਕਾਰੀ ਸ਼ਾਮਿਲ ਸੀ।
ਇਸ ਦੇ ਨਾਲ ਸੈਣੀ ਵੱਲੋਂ ਇਸ ਕੇਸ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਹਾ ਕਿ ਜਦੋਂ ਇਸ ਕੇਸ ਦੀ ਪਹਿਲਾਂ ਸੀਬੀਆਈ ਜਾਂਚ ਕਰ ਰਹੀ ਸੀ ਤਾਂ ਉਦੋਂ ਸੈਣੀ ਪੰਜਾਬ ਪੁਲਿਸ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਸੀ।