ਚੰਡੀਗੜ੍ਹ: ਮੋਹਾਲੀ ਵਿੱਚ ਵੀਰਵਾਰ ਤੋਂ ਦੋ ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵਧੀਆ ਸਥਾਨ ਵਜੋਂ ਪੇਸ਼ ਕਰੇਗੀ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਐਗਰੋ-ਫੂਡ ਪ੍ਰੋਸੈਸਿੰਗ, ਟੈਕਸਟਾਈਲ, ਹੈਲਥਕੇਅਰ, ਸਿੱਖਿਆ, ਸੈਰ-ਸਪਾਟਾ, ਆਈਟੀ ਅਤੇ ਸਟਾਰਟਅੱਪ ਸਮੇਤ ਪ੍ਰਮੁੱਖ ਖੇਤਰਾਂ 'ਤੇ 9 ਸੈਸ਼ਨ ਕਰਵਾਏ ਜਾਣਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੀ ਪਹਿਲੀ ਨਿਵੇਸ਼ਕ ਕਾਨਫਰੰਸ ਕਰਵਾ ਰਹੀ ਹੈ ਅਤੇ ਇਸ ਵਿੱਚ ਕਈ ਦੇਸ਼ਾਂ ਦੇ ਨਿਵੇਸ਼ਕ ਹਿੱਸਾ ਲੈਣਗੇ।
ਇਹ ਵੀ ਪੜ੍ਹੋ : Hola Mohalla 2023 : ਇਸ ਖਾਸ ਮੌਕੇ ਸੰਗਤ ਲਈ ਸ਼ਟਲ ਬੱਸ ਸੇਵਾ ਦਾ ਪ੍ਰਬੰਧ, ਜਾਣੋ ਹੋਰ ਕਿਹੜੀਆਂ ਸਹੂਲਤਾਂ ਮਿਲਣਗੀਆਂ
ਪੰਜਾਬ ਦੇ ਸਨਅਤਕਾਰ ਵਿਦੇਸ਼ੀ ਨਿਵੇਸ਼ਕਾਂ ਨਾਲ ਸਿੱਧੀ ਗੱਲਬਾਤ ਕਰਨਗੇ
ਉੱਘੇ ਉਦਯੋਗਪਤੀਆਂ ਨਾਲ ਸਿੱਧੀ ਗੱਲਬਾਤ ਵੀ ਕਰਵਾਈ ਜਾਵੇਗੀ। ਮਾਨ ਸਰਕਾਰ ਅਨੁਸਾਰ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਬਾਰੇ ਜਾਣਕਾਰੀ ਦੇ ਕੇ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਵਿੱਚ ਮਦਦ ਮਿਲੇਗੀ।
ਨਿਵੇਸ਼ਕ ਸੰਮੇਲਨ ਦਾ ਵਿਸ਼ਾ ' ਇਨਵੈਸਟ ਇਨ ਬੈਸਟ' : ਨਿਵੇਸ਼ਕ ਸੰਮੇਲਨ ਦਾ ਵਿਸ਼ਾ ‘ਇਨਵੈਸਟ ਇਨ ਬੈਸਟ’ ਹੈ, ਜਿਸ ਵਿੱਚ ਸੂਬਾ ਸਰਕਾਰ ਨੇ ਪੰਜਾਬ ਨੂੰ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੇਸ਼ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੀ ਪਹਿਲੀ ਨਿਵੇਸ਼ਕ ਕਾਨਫਰੰਸ ਕਰਵਾ ਰਹੀ ਹੈ ਅਤੇ ਇਸ ਵਿੱਚ ਕਈ ਦੇਸ਼ਾਂ ਦੇ ਨਿਵੇਸ਼ਕ ਹਿੱਸਾ ਲੈਣਗੇ। ਇਸ ਵਿੱਚ ਦੇਸ਼-ਵਿਦੇਸ਼ ਦੇ ਕਰੀਬ 3000 ਉੱਦਮੀ ਆਉਣਗੇ। ਇਸ ਦੇ ਨਾਲ ਹੀ ਇਸ ਨਿਵੇਸ਼ਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਕਈ ਵੱਡੇ ਉਦਯੋਗਪਤੀ ਵੀ ਮੁਹਾਲੀ ਪਹੁੰਚ ਚੁੱਕੇ ਹਨ। ਸੂਬਾ ਸਰਕਾਰ ਅਨੁਸਾਰ ਹੁਣ ਤੱਕ ਸਰਕਾਰ ਨੂੰ ਸੂਬੇ ਵਿੱਚ 38 ਹਜ਼ਾਰ 175 ਕਰੋੜ ਰੁਪਏ ਦੇ ਨਿਵੇਸ਼ ਦੀਆਂ ਤਜਵੀਜ਼ਾਂ ਮਿਲੀਆਂ ਹਨ। ਇਸ ਰਾਹੀਂ ਸੂਬੇ ਦੇ ਕਰੀਬ 2.43 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਇਹ ਵੀ ਪੜ੍ਹੋ : Bhagwant Mann Tweet's on Amit Ratan Arrest : ਬਠਿੰਡਾ ਰਿਸ਼ਵਤ ਕਾਂਡ 'ਚ ਆਪ ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ, ਸੀਐਮ ਮਾਨ ਨੇ ਕੀਤਾ ਟਵੀਟ
ਕਾਨਫਰੰਸ ਇੰਡੀਅਨ ਸਕੂਲ ਆਫ ਬਿਜ਼ਨਸ ਮੋਹਾਲੀ ਵਿਖੇ ਹੋਵੇਗੀ : ਦੂਜੇ ਪਾਸੇ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਵੇਸ਼ਕਾਂ ਦੀ ਕਾਨਫਰੰਸ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਨਿਵੇਸ਼ਕ ਸੰਮੇਲਨ ਵਿੱਚ ਜਰਮਨੀ, ਜਾਪਾਨ, ਬ੍ਰਿਟੇਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੇ ਲਗਭਗ 230 ਡੈਲੀਗੇਟ ਹਿੱਸਾ ਲੈਣ ਜਾ ਰਹੇ ਹਨ। ਇਹ ਕਾਨਫਰੰਸ ਅੱਜ ਅਤੇ ਭਲਕੇ ਦੋ ਦਿਨਾਂ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵਿਖੇ ਹੋਵੇਗੀ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਅਜਿਹੀ ਨਿਵੇਸ਼ਕ ਕਾਨਫਰੰਸ ਕੀਤੀ ਜਾ ਰਹੀ ਹੈ। ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਿਚ ਵੱਡੇ ਉਦਯੋਗਪਤੀ ਸ਼ਾਮਲ ਹੋਣਗੇ।