ਚੰਡੀਗੜ੍ਹ ਡੈਸਕ : ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰਨ ਲਈ ਅਮਰੀਕੀ ਏਜੰਸੀ ਦੇ ਅਧਿਕਾਰਿਆਂ ਦੇ ਅਗਲੇ ਹਫਤੇ ਭਾਰਤ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਅਧਿਕਾਰੀਆਂ ਵੱਲੋਂ ਅਗਲੇ ਹਫਤੇ ਇੱਥੇ ਆ ਕੇ ਜਾਂਚ ਕੀਤੀ ਜਾਵੇਗੀ। ਇਹੀ ਵੀ ਯਾਦ ਰਹੇ ਕਿ ਪਿਛਲੇ ਮਹੀਨੇ ਹੀ ਅਮਰੀਕਾ ਨੇ ਭਾਰਤ ਸਰਕਾਰ ਦੇ ਇਕ ਅਧਿਕਾਰੀ 'ਤੇ ਗੁਰਪਤਵੰਤ ਸਿੰਘ ਪੰਨੂ ਦਾ ਕਤਲ ਕਰਨ ਦੀ ਸਾਜਿਸ਼ ਰਚਣ ਦੇ ਮਾਮਲੇ ਵਿੱਚ ਸ਼ਾਮਿਲ ਹੋਣ ਦਾ ਇਲਜਾਮ ਲਗਾਇਆ ਸੀ।
ਪੰਨੂ ਦੀ ਹੱਤਿਆ ਦੀ ਸਾਜਿਸ਼ ਉੱਤੇ ਹੋਵੇਗੀ ਚਰਚਾ : ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਇਨਵੈਸਟੀਗੇਸ਼ਨ ਯਾਨੀ ਕਿ FBI ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਅਗਲੇ ਹਫਤੇ ਭਾਰਤ ਵਿੱਚ ਆ ਕੇ ਜਾਂਚ ਕਰ ਸਕਦੇ ਹਨ। ਅਮਰੀਕੀ ਰਾਜਦੂਤ ਐਰਿਕ ਗਾਰਮੈਂਟ ਨੇ ਵੀ ਇਕ ਸਮਾਗਮ ਦੌਰਾਨ ਉਨ੍ਹਾਂ ਦੇ ਆਉਣ ਦੀ ਗੱਲ ਕਹੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਇਸ ਮਾਮਲੇ ਨੂੰ ਭਾਰਤੀ ਪੱਖ ਤੋਂ ਉਠਾਉਣ ਜਾ ਰਹੀ ਹੈ। ਐੱਫਬੀਆਈ ਅਤੇ ਐੱਨਆਈਏ ਦਿੱਲੀ 'ਚ ਇਹ ਅਧਿਕਾਰੀ ਖਾਲਿਸਤਾਨ ਸਮਰਥਕ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਉੱਤੇ ਮੰਥਨ ਕਰਨਗੇ। ਇਹ ਵੀ ਯਾਦ ਰਹੇ ਕਿ 2019 ਵਿੱਚ ਭਾਰਤ ਸਰਕਾਰ ਨੇ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਯਾਨੀ UAPA ਦੇ ਤਹਿਤ ਪੰਨੂ ਦੀ ਜਥੇਬੰਦੀ ਐੱਸਐੱਫਜੇ ਉੱਤੇ ਪਾਬੰਦੀ ਲਗਾਈ ਸੀ।
- Reservation for Sikhs in Kashmir: ਕਾਂਗਰਸੀ ਸਾਂਸਦ ਡਿੰਪਾ ਨੇ ਲੋਕ ਸਭਾ 'ਚ ਚੁੱਕਿਆ ਕਸ਼ਮੀਰੀ ਸਿੱਖਾਂ ਦੇ ਰਾਖਵੇਂਕਰਨ ਦਾ ਮੁੱਦਾ, ਕਿਹਾ ਨਹੀਂ ਦਿੱਤਾ ਗਿਆ ਲਾਭ
- ਕੇਂਦਰ ਸਰਕਾਰ ਖ਼ਤਰਨਾਕ ਕੁੱਤਿਆਂ ਦੀਆਂ ਨਸਲਾਂ ਰੱਖਣ ਲਈ ਮਿਲਦੇ ਲਾਇਸੈਂਸ 'ਤੇ ਲਾਵੇਗੀ ਪਾਬੰਦੀ, ਛੇਤੀ ਹੀ ਲਿਆ ਜਾ ਸਕਦਾ ਹੈ ਫ਼ੈਸਲਾ
- Telangana New CM Oath Ceremony: ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁਕਣਗੇ ਸਹੁੰ ਰੇਵੰਤ ਰੈਡੀ, ਖੜਗੇ ਅਤੇ ਗਾਂਧੀ ਪਰਿਵਾਰ ਕਰੇਗਾ ਸ਼ਮੂਲੀਅਤ
ਜ਼ਿਕਰਯੋਗ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੂੰ ਸਾਲ 2020 ਵਿੱਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਇਲਜਾਮ ਲਗਾ ਕੇ ਪਾਬੰਦੀਸ਼ੁਦਾ ਐਲਾਨਿਆ ਸੀ। ਇਸ ਤੋਂ ਬਾਅਦ ਪੰਨੂ ਦੇ ਕਈ ਸੋਸ਼ਲ ਮੀਡੀਆ ਖਾਤੇ ਵੀ ਬੰਦ ਕੀਤੇ ਗਏ ਸਨ। ਦੂਜੇ ਪਾਸੇ ਇਹ ਵੀ ਯਾਦ ਰਹੇ ਕਿ ਪੰਨੂ ਖਿਲਾਫ ਭਾਰਤ ਵਿਚ ਕਈ ਮਾਮਲੇ ਦਰਜ ਹਨ।